Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:55 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ
ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਸੰਗਤਪੁਰਾ `ਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ ਗਏ ਹਨ, ਜਿਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਪਰ ਕਈਆਂ ਦੇ ਹਾਲੇ ਵੀ ਫਸੇ ਹੋਣ ਦਾ ਖਦਸ਼ਾ ਹੈ, ਜਿਸ ਲਈ ਰਾਹਤ ਕਾਰਜ ਜਾਰੀ ਹਨ।ਜਾਣਕਾਰੀ ਅਨੁਸਾਰ ਲੈਂਟਰ ਦਾ ਕੰਮ ਅਜੇ ਪੂਰਾ ਹੀ ਹੋਇਆ ਸੀ ਕਿ ਅਚਾਨਕ ਡਿੱਗ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮਲਬੇ ਹੇਠ ਦੱਬੇ 8 ਤੋਂ 10 ਲੋਕਾਂ ਨੂੰ ਕੱਢ ਕੇ ਵੱਖ-ਵੱਖ ਹਸਪਤਾਲਾਂ `ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉਚ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਪਹੁੰਚ ਗਏ ਸਨ। ਲੈਂਟਰ ਦੇ ਮਲਬੇ ਨੂੰ ਜੇਸੀਬੀ ਦੀ ਮਦਦ ਨਾਲ ਹਟਾਉਣ ਦਾ ਕੰਮ ਜਾਰੀ ਹੈ।ਘਟਨਾ ਸਬੰਧੀ ਮੌਕੇ `ਤੇ ਹਾਜ਼ਰ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਸੰਗਤਪੁਰਾ ਗੁਰਦੁਆਰਾ ਵਿਖੇ (ਨੇੜੇ ਚੋਹਲਾ ਸਾਹਿਬ) ਲੈਂਟਰ ਡਿੱਗਣ ਦੀ ਘਟਨਾ `ਚ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਇਥੇ ਲੇਬਰ ਜਾਂ ਸ਼ਰਧਾਲੂ ਸੀ, ਉਹ ਕੁੱਲ 12 ਜਣੇ ਜ਼ਖ਼ਮੀ ਹੋਏ ਸਨ, ਜਿਨ੍ਹਾਂ ਦੇ ਸੱਟਾਂ ਲੱਗੀਆਂ ਅਤੇ ਹਨ ਉਨ੍ਹਾਂ ਨੂੰ ਕੱਢ ਕੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਹਸਪਤਾਲਾਂ `ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

Advertisement
Advertisement
Advertisement
Advertisement
Scroll to Top