Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:41 pm

+91 90915 01313 , +91 90916 01313

punjabbanni@gmail.com
punjabbani@yahoo.com

ਗ੍ਰੇਟਰ ਨੋਇਡਾ ਦੇ ਸੂਰਜਪੁਰ ਥਾਣੇ ਵਿਚ 130 ਮੀਟਰ ਰੋਡ `ਤੇ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਗ੍ਰੇਟਰ ਨੋਇਡਾ ਦੇ ਸੂਰਜਪੁਰ ਥਾਣੇ ਵਿਚ 130 ਮੀਟਰ ਰੋਡ `ਤੇ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਗ੍ਰੇਟਰ ਨੋਇਡਾ ਦੇ ਸੂਰਜਪੁਰ ਥਾਣੇ ਵਿਚ 130 ਮੀਟਰ ਰੋਡ `ਤੇ ਲਾਸ਼ ਮਿਲਣ ਨਾਲ ਫੈਲੀ ਸਨਸਨੀ
ਨੋਇਡਾ : ਭਾਰਤ ਦੇਸ਼ ਦੇ ਗ੍ਰੇਟਰ ਨੋਇਡਾ ਵਿਚ ਵੀਰਵਾਰ ਨੂੰ ਸੜਕ `ਤੇ ਇਕ ਵਿਅਕਤੀ ਦੀ ਲਾਸ਼ ਲਹੂ-ਲੁਹਾਣ ਹਾਲਤ `ਚ ਮਿਲੀ। ਪੁਲਸ ਨੂੰ ਸ਼ੱਕ ਹੈ ਕਿ ਕਤਲ ਮਗਰੋਂ ਲਾਸ਼ ਇੱਥੇ ਸੁੱਟ ਦਿੱਤੀ ਗਈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਹਿਰਦੇਸ਼ ਕਠੇੜੀਆ ਨੇ ਦੱਸਿਆ ਕਿ ਅੱਜ ਸਵੇਰੇ ਸੂਰਜਪੁਰ ਥਾਣੇ ਵਿਚ 130 ਮੀਟਰ ਰੋਡ `ਤੇ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਲਾਸ਼ ਮਿਲਣ `ਤੇ ਸਨਸਨੀ ਫੈਲ ਗਈ। ਉਨ੍ਹਾਂ ਦੱਸਿਆ ਕਿ ਮੌਕੇ `ਤੇ ਪਹੁੰਚੀ ਪੁਲਸ ਨੂੰ ਜਾਂਚ `ਚ ਲਾਸ਼ `ਤੇ ਸੱਟ ਦੇ ਕਈ ਨਿਸ਼ਾਨ ਮਿਲੇ ਹਨ। ਗਲੇ `ਤੇ ਵੀ ਸੱਟ ਦੇ ਨਿਸ਼ਾਨ ਹਨ। ਕਠੇੜੀਆ ਨੇ ਦੱਸਿਆ ਕਿ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਮਾਹਰਾਂ ਅਤੇ ਕੁੱਤਿਆਂ ਦੀ ਟੀਮ ਨੂੰ ਵੀ ਮੌਕੇ `ਤੇ ਬੁਲਾਇਆ ਗਿਆ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਅਤੇ ਆਲੇ-ਦੁਆਲੇ ਦੇ ਲੋਕਾਂ ਤੇ ਸੋਸ਼ਲ ਮੀਡੀਆ ਦੀ ਮਦਦ ਨਾਲ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top