Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:41 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ 'ਚ ਹੋਵੇਗਾ ਫ਼ੌਜੀ ਭਰਤੀ ਲਈ 6 ਜ਼ਿਲ੍ਹਿਆਂ ਦੇ ਲਿਖਤੀ ਪ੍ਰੀਖਿਆ ਪਾਸ 4558 ਉਮੀਦਵਾਰਾਂ ਦਾ ਫਿਜ਼ੀਕਲ ਟੈਸਟ

ਪਟਿਆਲਾ 'ਚ ਹੋਵੇਗਾ ਫ਼ੌਜੀ ਭਰਤੀ ਲਈ 6 ਜ਼ਿਲ੍ਹਿਆਂ ਦੇ ਲਿਖਤੀ ਪ੍ਰੀਖਿਆ ਪਾਸ 4558 ਉਮੀਦਵਾਰਾਂ ਦਾ ਫਿਜ਼ੀਕਲ ਟੈਸਟ

ਪਟਿਆਲਾ ‘ਚ ਹੋਵੇਗਾ ਫ਼ੌਜੀ ਭਰਤੀ ਲਈ 6 ਜ਼ਿਲ੍ਹਿਆਂ ਦੇ ਲਿਖਤੀ ਪ੍ਰੀਖਿਆ ਪਾਸ 4558 ਉਮੀਦਵਾਰਾਂ ਦਾ ਫਿਜ਼ੀਕਲ ਟੈਸਟ
-ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਦੇ ਡਾਇਰੈਕਟਰ ਤੇ ਹੋਰ ਅਧਿਕਾਰੀਆਂ ਨਾਲ ਬੈਠਕ
-11 ਸਤੰਬਰ ਤੋਂ ਪੋਲੋ ਗਰਾਊਂਡ ਵਿਖੇ ਸ਼ੁਰੂ ਹੋਵੇਗਾ ਆਰਮੀ ਭਰਤੀ ਲਈ ਫਿਜ਼ੀਕਲ ਟੈਸਟ
ਪਟਿਆਲਾ, 5 ਸਤੰਬਰ : ਭਾਰਤੀ ਫ਼ੌਜ ਦੀ ਭਰਤੀ ਲਈ ਪੰਜਾਬ ਦੇ 6 ਜ਼ਿਲ੍ਹਿਆਂ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ, ਬਰਨਾਲਾ ਤੇ ਮਾਲੇਰਕੋਟਲਾ ਦੇ ਲਿਖਤੀ ਪ੍ਰੀਖਿਆ ਪਾਸ 4558 ਉਮੀਦਵਾਰਾਂ ਦਾ ਫਿਜ਼ੀਕਲ ਟੈਸਟ ਪਟਿਆਲਾ ਵਿਖੇ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ 11 ਸਤੰਬਰ ਤੋਂ ਸ਼ੁਰੂ ਹੋਵੇਗਾ। ਇਸ ਆਰਮੀ ਭਰਤੀ ਰੈਲੀ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਆਰਮੀ ਭਰਤੀ ਦੇ ਡਾਇਰੈਕਟਰ ਕਰਨਲ ਜੀ.ਆਰ.ਐਸ. ਰਾਜਾ, ਏ.ਡੀ.ਸੀ. (ਜ) ਕੰਚਨ ਅਤੇ ਹੋਰ ਅਧਿਕਾਰੀਆ ਨਾਲ ਇੱਕ ਅਹਿਮ ਬੈਠਕ ਕੀਤੀ । 11 ਸਤੰਬਰ ਤੋਂ 18 ਸਤੰਬਰ ਤੱਕ ਚੱਲਣ ਵਾਲੀ ਇਸ ਆਰਮੀ ਭਰਤੀ ਰੈਲੀ ਮੌਕੇ ਛੇ ਜ਼ਿਲ੍ਹਿਆ ਦੇ 4558 ਉਹ ਨੌਜਵਾਨ ਉਮੀਦਵਾਰ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਨੇ ਲਿਖਤੀ ਟੈਸਟ ਪਾਸ ਕਰ ਲਿਆ ਹੈ ਅਤੇ ਇਨ੍ਹਾਂ ਦੀ ਸਰੀਰਕ ਪਰਖ ਲਈ ਜ਼ਿਲ੍ਹਾ ਵਾਰ ਰੋਸਟਰ ਬਣਾਇਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ ।
ਡਿਪਟੀ ਕਮਿਸ਼ਨਰ ਨੇ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਡਾਇਰਵਰਸ਼ਨ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਇਲ ਟੁਆਲਿਟਸ, ਪੀਣ ਵਾਲੇ ਪਾਣੀ ਦੇ ਟੈਂਕਰ, ਮੀਂਹ ਤੋਂ ਬਚਣ ਲਈ ਆਰਜੀ ਤਰਪਾਲ ਸ਼ੈਲਟਰ, ਲਾਇਟਾਂ, ਬੈਰੀਗੇਟਿੰਗ, ਪੀ.ਆਰ.ਟੀ.ਸੀ. ਵੱਲੋਂ ਨੌਜਵਾਨਾਂ ਦੀ ਆਵਾਜਾਈ ਲਈ ਬੱਸਾਂ, ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਤੇ ਸਾਫ਼-ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ । ਮੀਟਿੰਗ ‘ਚ ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਕਰਨਲ ਵਿਨੋਦ ਸਿੰਘ ਰਾਵਤ, ਆਰ.ਐਮ.ਓ. ਮੇਜਰ ਵੀ ਸੱਤਿਆਨਾਰਾਇਣਨ, ਕੈਪਟਨ ਪੰਕਜ, ਸੂਬੇਦਾਰ ਮੇਜਰ ਤੰਨਮ, ਡੀ.ਐਸ.ਪੀ. ਸੁਖਦੇਵ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਤਹਿਸੀਲਦਾਰ ਕੁਲਦੀਪ ਸਿੰਘ, ਏ.ਸੀ.ਐਸ. ਡਾ. ਰਚਨਾ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ, ਪੀ.ਐਸ.ਪੀ.ਸੀ.ਐਲ ਦੇ ਐਕਸੀਐਨ ਜੇ.ਪੀ. ਸਿੰਘ ਕੰਡਾ, ਪੀ.ਆਰ.ਟੀ.ਸੀ ਦੇ ਜੀ.ਐਮ. ਅਮਨਵੀਰ ਸਿੰਘ ਟਿਵਾਣਾ, ਜਲ ਸਪਲਾਈ ਤੇ ਸੈਨੀਟੇਸ਼ਨ, ਮੰਡੀ ਬੋਰਡ, ਬਿਜਲੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top