Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:18 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਚੰਡੀਗੜ੍ਹ, 5 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਹਨਾਂ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ।

Advertisement
Advertisement
Advertisement
Advertisement
Scroll to Top