Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:43 am

+91 90915 01313 , +91 90916 01313

punjabbanni@gmail.com
punjabbani@yahoo.com

ਯੂਕਰੇਨ ਜੰਗ ਸਬੰਧੀ ਲਗਾਤਾਰ ਭਾਰਤ ਤੇ ਚੀਨ ਦੇ ਸੰਪਰਕ ’ਚ ਹਾਂ: ਪੂਤਿਨ

ਯੂਕਰੇਨ ਜੰਗ ਸਬੰਧੀ ਲਗਾਤਾਰ ਭਾਰਤ ਤੇ ਚੀਨ ਦੇ ਸੰਪਰਕ ’ਚ ਹਾਂ: ਪੂਤਿਨ

ਯੂਕਰੇਨ ਜੰਗ ਸਬੰਧੀ ਲਗਾਤਾਰ ਭਾਰਤ ਤੇ ਚੀਨ ਦੇ ਸੰਪਰਕ ’ਚ ਹਾਂ: ਪੂਤਿਨ
ਰੂਸ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਨਾਲ ਰੂਸ ਦੀ ਜਾਰੀ ਜੰਗ ਦੇ ਮਾਮਲੇ ਉਤੇ ਲਗਾਤਾਰ ਭਾਰਤ, ਚੀਨ ਅਤੇ ਬਰਾਜ਼ੀਲ ਦੇ ਸੰਪਰਕ ਵਿਚ ਹਨ।ਰੂਸੀ ਖ਼ਬਰ ਏਜੰਸੀ ‘ਤਾਸ’ ਦੀ ਰਿਪੋਰਟ ਮੁਤਾਬਕ ਉਨ੍ਹਾਂ ਇਹ ਵੀ ਕਿਹਾ ਕਿ ਇਹ ਤਿੰਨੇ ਮੁਲਕ ਮਸਲੇ ਦੇ ਹੱਲ ਲਈ ਸੰਜੀਦਾ ਕੋਸ਼ਿਸ਼ਾਂ ਕਰ ਰਹੇ ਹਨ। ਖ਼ਬਰ ਏਜੰਸੀ ਮੁਤਾਬਕ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੋਸਤਾਂ ਤੇ ਭਾਈਵਾਲਾਂ ਦਾ ਸਤਿਕਾਰ ਕਰਦੇ ਹਾਂ, ਜੋ ਮੇਰੇ ਖਿ਼ਆਲ ਵਿਚ ਇਸ ਟਰਕਾਅ ਨਾਲ ਜੁੜੇ ਹੋਏ ਮੁੱਦਿਆਂ ਦੇ ਹੱਲ ਲਈ ਸੰਜੀਦਾ ਕੋਸ਼ਿਸ਼ਾਂ ਕਰ ਰਹੇ ਹਨ, ਖ਼ਾਸਕਰ ਚੀਨ, ਬਰਾਜ਼ੀਲ ਅਤੇ ਭਾਰਤ। ਮੈਂ ਇਸ ਮੁੱਦੇ ਉਤੇ ਆਪਣੇ ਇਨ੍ਹਾਂ ਦੋਸਤਾਂ ਨਾਲ ਲਗਾਤਾਰ ਰਾਬਤਾ ਰੱਖਦਾ ਹਾਂ। ਰੂਸ ਦੇ ਵਲਾਦੀਵੋਸਤੋਕ ਵਿਚ ਪੂਰਬੀ ਆਰਥਿਕ ਫੋਰਮ ਦੇ ਹੋਏ ਪਲੈਨਰੀ ਸੈਸ਼ਨ ਬਾਰੇ ਰਿਪੋਰਟਿੰਗ ਕਰਦਿਆਂ ਅਮਰੀਕੀ ਮੀਡੀਆ ਪੋਰਟਲ ‘ਪੋਲਿਟਿਕੋ’ ਨੇ ਵੀ ਸ੍ਰੀ ਪੂਤਿਨ ਦੇ ਹਵਾਲੇ ਨਾਲ ਕਿਹਾ ਕਿ ਜੇ ਯੂਕਰੇਨ ਦੀ ਗੱਲਬਾਤ ਕਰਨ ਦੀ ਖ਼ਾਹਿਸ਼ ਹੋਵੇ ਤਾਂ ਮੈਂ ਅਜਿਹਾ ਕਰ ਸਕਦਾ ਹਾਂ।ਪੂਤਿਨ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯੂਕਰੇਨ ਦੇ ਕੀਤੇ ਗਏ ਇਤਿਹਾਸਕ ਦੌਰੇ ਅਤੇ ਉਨ੍ਹਾਂ ਵੱਲੋਂ ਮੁਲਕ ਦੇ ਸਦਰ ਵੋਲੋਦੀਮੀਰ ਜ਼ੇਲੈਂਸਕੀ ਨਾਲ ਕੀਤੀ ਗਈ ਗੱਲਬਾਤ ਤੋਂ ਦੋ ਹਫ਼ਤਿਆਂ ਦੌਰਾਨ ਆਈ ਹੈ।ਰੂਸੀ ਰਾਸ਼ਟਰਪਤੀ ਦੇ ਤਰਜਮਾਨ ਦਮਿਤਰੀ ਪੈਸਕੋਵ ਨੇ ਵੀ ਵੱਖਰੇ ਤੌਰ ’ਤੇ ਕਿਹਾ ਕਿ ਯੂਕਰੇਨ ਨਾਲ ਗੱਲਬਾਤ ਅੱਗੇ ਵਧਾਉਣ ਵਿਚ ਭਾਰਤ ਮਦਦਗਾਰ ਹੋ ਸਕਦਾ ਹੈ।

Advertisement
Advertisement
Advertisement
Advertisement
Scroll to Top