Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:05 pm

+91 90915 01313 , +91 90916 01313

punjabbanni@gmail.com
punjabbani@yahoo.com

ਐਸਐਸਪੀ ਦਿਹਾਤੀ ਨੇ ਕੀਤੀ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਿਭਾਗ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਐਸਐਸਪੀ ਦਿਹਾਤੀ ਨੇ ਕੀਤੀ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਿਭਾਗ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਐਸਐਸਪੀ ਦਿਹਾਤੀ ਨੇ ਕੀਤੀ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਿਭਾਗ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਵਿਚ ਐਸ. ਐਸ. ਪੀ. (ਦਿਹਾਤੀ) ਹਰਕਮਲਪ੍ਰੀਤ ਸਿੰਘ ਖੱਖ ਵਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਿਭਾਗ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਉਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਥਾਣਿਆਂ ਨਾਲ ਤਾਲਮੇਲ ਕਰਕੇ ਹਰ ਹਫ਼ਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਚਲਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਅਜਿਹੇ ਨੌਜਵਾਨਾਂ ਇਨ੍ਹਾਂ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾ ਸਕਣ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਸੂਰਜ ਕਲੇਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਵੱਖ-ਵੱਖ ਸਿਖਲਾਈ ਕੋਰਸਾਂ ਜਿਵੇਂ ਡੀ-ਡਗਕੀ, ਸੀ-ਪਾਈਟ ਅਤੇ ਹੁਨਰ ਵਿਕਾਸ ਯੋਜਨਾ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅਜਿਹੇ ਨੌਜਵਾਨਾਂ ਨਾਲ ਰਾਬਤਾ ਕਾਇਮ ਕਰਕੇ ਹੁਨਰ ਸਿਖਲਾਈ ਕੇਂਦਰਾਂ ਵਿੱਚ ਹੁਨਰ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਪੂਰਥਲਾ ਥੇਹ ਕਾਂਜਲਾ ਵਿਖੇ ਸੀ-ਪਾਈਟ ਸੈਂਟਰ ਅਧੀਨ ਚੱਲ ਰਹੇ ਕੋਰਸਾਂ ਵਿੱਚ ਸ਼ਾਮਿਲ ਕੀਤਾ ਜਾਵੇਗਾ ਅਤੇ ਇਸ ਸੈਂਟਰ ਵਿੱਚ ਜਿਨਾਂ ਵਲੋਂ ਸੀ.ਆਰ.ਪੀ.ਐਫ., ਬੀ.ਐਸ.ਐਫ., ਆਈ.ਟੀ.ਬੀ.ਪੀ., ਐਸ.ਐਸ.ਸੀ., ਅਸਾਮ ਰਾਈਫ਼ਲ ਅਤੇ ਸੀ.ਆਈ.ਐਸ.ਐਫ. ਵਿੱਚ ਭਰਤੀ ਲਈ ਫਾਰਮ ਭਰੇ ਗਏ ਹਨ ਨੂੰ ਮੁਫ਼ਤ ਤਿਆਰੀ ਕਰਵਾਈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਡੀ.ਐਸ.ਪੀ ਰਾਜੇਸ਼ ਕੁਮਾਰ ਅਤੇ ਇੰਸਪੈਕਟਰ ਮੀਨਾ ਕੁਮਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top