Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 1:05 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ
ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਲੋੜੀਂਦੀ ਮਸ਼ੀਨਰੀ ਵੱਡੀ ਮਾਤਰਾ ਵਿੱਚ ਸਬਸਿਡੀ ‘ਤੇ ਕਰਵਾਈ ਗਈ ਮੁਹੱਈਆ: ਡੀ.ਸੀ. ਸੰਦੀਪ ਰਿਸ਼ੀ
ਸੰਗਰੂਰ, 19 ਸਤੰਬਰ : ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਨਿਬੇੜੇ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਖੇਤੀ ਮਸ਼ੀਨਰੀ ਵੱਡੀ ਮਾਤਰਾ ਵਿੱਚ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪਰਾਲੀ ਦੇ ਯੋਗ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਮੌਕੇ ਕਿਸਾਨ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਹਰ ਖੇਤਰ ਵਿੱਚ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਵੱਲੋਂ ਸਮੂਹ ਮਹਿਕਮਿਆਂ ਨੂੰ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ । ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਨੂੰ ਨੁਕਸਾਨ ਹੁੰਦਾ ਹੈ ਜਿਸ ਕਰਕੇ ਸਾਡੇ ਬਜ਼ੁਰਗਾਂ, ਬੱਚਿਆਂ ਤੇ ਮਰੀਜ਼ਾਂ ਨੂੰ ਮਾਰੂ ਰੋਗਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸੰਘਣੇ ਧੂੰਏ ਕਾਰਨ ਸੜਕ ਹਾਦਸੇ ਵੀ ਵਾਪਰ ਜਾਂਦੇ ਹਨ ਅਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਅਤੇ ਅੱਗ ਲਾਉਣ ਤੋਂ ਹਰ ਹੀਲੇ ਪ੍ਰਹੇਜ ਕਰਨ ।

Advertisement
Advertisement
Advertisement
Advertisement
Scroll to Top