Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:37 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਸ਼ਰਨ ਕੌਰ ਰੰਧਾਵਾ ਨੇ ਐਸਐਸਪੀ ਪਟਿਆਲਾ ਨਾਨਕ ਸਿੰਘ ਨੂੰ ਦਿੱਤੀਆਂ ਮੁਬਾਰਕਾਂ

ਗੁਰਸ਼ਰਨ ਕੌਰ ਰੰਧਾਵਾ ਨੇ ਐਸਐਸਪੀ ਪਟਿਆਲਾ ਨਾਨਕ ਸਿੰਘ ਨੂੰ ਦਿੱਤੀਆਂ ਮੁਬਾਰਕਾਂ

ਗੁਰਸ਼ਰਨ ਕੌਰ ਰੰਧਾਵਾ ਨੇ ਐਸਐਸਪੀ ਪਟਿਆਲਾ ਨਾਨਕ ਸਿੰਘ ਨੂੰ ਦਿੱਤੀਆਂ ਮੁਬਾਰਕਾਂ
ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਅਪੀਲ
ਪਟਿਆਲਾ ਸਤੰਬਰ : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਅਤੇ ਜ਼ਿਲਾ ਪ੍ਰੀਸ਼ਦ ਪਟਿਆਲਾ ਦੇ ਸਾਬਕਾ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਨੇ ਜਿਲਾ ਪਟਿਆਲਾ ਦੇ ਨਵ ਨਿਯੁਕਤ ਐਸਐਸਪੀ ਸ੍. ਨਾਨਕ ਸਿੰਘ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦੀ ਨਵੀਂ ਨਿਯੁਕਤੀ ਦੀਆਂ ਮੁਬਾਰਕਾਂ ਦਿੱਤੀਆਂ । ਇਸ ਸੰਖੇਪ ਮੁਲਾਕਾਤ ਉਪਰੰਤ ਬੀਬਾ ਰੰਧਾਵਾ ਨੇ ਦੱਸਿਆ ਕਿ ਓਨ੍ਹਾਂ ਨੇ ਪੁਲਸ ਕਪਤਾਨ ਪਟਿਆਲਾ ਅੱਗੇ ਜਿੱਥੇ ਜ਼ਿਲ੍ਹੇ ਵਿੱਚ ਮਹਿਲਾਵਾਂ ਅਤੇ ਔਰਤਾਂ ਦੀ ਸੁਰੱਖਿਆ ਵਧੇਰੇ ਯਕੀਨੀ ਬਣਾਉਣ ਲਈ ਆਪਣੇ ਸੁਝਾ ਰੱਖੇ ਉੱਥੇ ਹੀ ਨਸ਼ਿਆਂ ਦੇ ਸੌਦਾਗਰਾਂ ਉੱਪਰ ਲਗਾਮ ਕੱਸਣ ਦੀ ਅਪੀਲ ਵੀ ਕੀਤੀ । ਬੀਬੀ ਰੰਧਾਵਾ ਨੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਇਸ ਹੋਣਹਾਰ ਅਫਸਰ ਤੋਂ ਵੱਡੀਆਂ ਉਮੀਦਾਂ ਹਨ । ਰੰਧਾਵਾ ਨੇ ਕਿਹਾ ਕਿ ਇਸ ਵਕਤ ਪਟਿਆਲਾ ਹੀ ਨਹੀਂ ਸਮੁੱਚੇ ਪੰਜਾਬ ਦੀਆਂ ਔਰਤਾਂ ਅਤੇ ਮਾਪੇ ਸਿਨਥੈਟਿਕ ਡਰੱਗ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸਦੇ ਜਾ ਰਹੇ ਆਪਣੇ ਬੱਚਿਆਂ ਲਈ ਬੇਹਦ ਚਿੰਤਤ ਹਨ। ਬੀਬੀ ਰੰਧਾਵਾ ਨੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਸਰਦਾਰ ਨਾਨਕ ਸਿੰਘ ਆਪਣੀ ਜਿੰਮੇਦਾਰੀ ਨਿਭਾਉਂਦੇ ਹੋਏ ਨਸ਼ਿਆਂ ਨੂੰ ਕਾਬੂ ਵਿੱਚ ਕਰਨ ਲਈ ਪੂਰੀ ਤਨਦੇਹੀ ਨਾਲ ਸਖਤੀ ਤੋਂ ਕੰਮ ਲੈਣਗੇ । ਉਹਨਾਂ ਕਿਹਾ ਕਿ ਨਾਨਕ ਸਿੰਘ ਦਾ ਪਿਛਲਾ ਰਿਕਾਰਡ ਦੱਸਦਾ ਹੈ ਕਿ ਉਹਨਾਂ ਨੂੰ ਲੋਕਾਂ ਨੇ ਹਮੇਸ਼ਾ ਇਕ ਹੋਣਹਾਰ, ਮਿਹਨਤੀ ਤੇ ਇਮਾਨਦਾਰ ਅਫਸਰ ਦੇ ਰੂਪ ਵਿੱਚ ਦੇਖਿਆ ਹੈ ਅਤੇ ਉਹ ਜਿੱਥੇ ਵੀ ਰਹੇ ਲੋਕ ਅੱਜ ਵੀ ਉਨ੍ਹਾਂ ਦੇ ਕਾਰਜਕਾਲ ਦੀ ਤਾਰੀਫ਼ ਕਰਦੇ ਹੋਏ ਓਨ੍ਹਾਂ ਨੂੰ ਯਾਦ ਕਰਦੇ ਹਨ । ਇਸ ਮੌਕੇ ਉਹਨਾਂ ਦੇ ਨਾਲ ਜਿਲਾ ਯੂਥ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਰੰਧਾਵਾ, ਰਾਕੇਸ਼ ਮੋਦੀ (ਪੀਏ), ਗੁਰਪ੍ਰੀਤ ਸਿੰਘ ਬੈਦਵਾਨ (ਪੀਏ) ਅਤੇ ਪ੍ਰਭਜੋਤ ਸਿੰਘ ਭਿੰਡਰ ਸਲਾਹਕਾਰ ਵੀ ਹਾਜਰ ਸਨ ।

Advertisement
Advertisement
Advertisement
Advertisement
Scroll to Top