Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਕੀਤਾ 15 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ. ਐਸ. ਆਈ. ਖਿ਼ਲਾਫ਼ ਕੇਸ ਦਰਜ

ਵਿਜੀਲੈਂਸ ਬਿਊਰੋ ਕੀਤਾ 15 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ. ਐਸ. ਆਈ. ਖਿ਼ਲਾਫ਼ ਕੇਸ ਦਰਜ

ਵਿਜੀਲੈਂਸ ਬਿਊਰੋ ਕੀਤਾ 15 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ. ਐਸ. ਆਈ. ਖਿ਼ਲਾਫ਼ ਕੇਸ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top