Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਫਿਲਮ ਅਦਾਕਾਰ ਸਲਮਾਨ ਦੇ ਸੁਰੱਖਿਆ ਕਾਫ਼ਲੇ ਵਿੱਚ ਘੁਸਿਆ ਮੋਟਰਸਾਈਕਲ ਸਵਾਰ

ਫਿਲਮ ਅਦਾਕਾਰ ਸਲਮਾਨ ਦੇ ਸੁਰੱਖਿਆ ਕਾਫ਼ਲੇ ਵਿੱਚ ਘੁਸਿਆ ਮੋਟਰਸਾਈਕਲ ਸਵਾਰ

ਫਿਲਮ ਅਦਾਕਾਰ ਸਲਮਾਨ ਦੇ ਸੁਰੱਖਿਆ ਕਾਫ਼ਲੇ ਵਿੱਚ ਘੁਸਿਆ ਮੋਟਰਸਾਈਕਲ ਸਵਾਰ
ਮੁੰਬਈ : ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਸੁਰੱਖਿਆ ਕਾਫ਼ਲੇ ਵਿੱਚ ਦਾਖ਼ਲ ਹੋਏ ਮੋਟਰਸਾਈਕਲ ਸਵਾਰ ਖ਼ਿਲਾਫ਼ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਬਾਂਦਰਾ ਵਿੱਚ ਮਹਿਬੂਬ ਸਟੂਡੀਓ ਅਤੇ ਗੈਲੇਕਸੀ ਅਪਾਰਟਮੈਂਟਸ ਵਿਚਕਾਰ ਵਾਪਰੀ, ਜਿੱਥੇ ਅਦਾਕਾਰ ਦਾ ਘਰ ਹੈ। ਸਲਮਾਨ ਨੂੰ ਲਾਰੈਂਸ ਬਿਸ਼ਨੋਈ ਗਰੋਹ ਤੋਂ ਕਈ ਧਮਕੀਆਂ ਮਿਲੀਆਂ ਹਨ ਅਤੇ ਉਸ ਨੂੰ ਮੁੰਬਈ ਪੁਲਸ ਵੱਲੋਂ ‘ਵਾਈ-ਪਲੱਸ’ ਸੁਰੱਖਿਆ ਕਵਰ ਮੁਹੱਈਆ ਕਰਵਾਇਆ ਗਿਆ ਹੈ। ਘਟਨਾ ਸਮੇਂ ਸਲਮਾਨ ਘਰ ਪਰਤ ਰਿਹਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਰਾਤ ਕਰੀਬ 12:15 ਵਜੇ ਜਦੋਂ ਕਾਫ਼ਲਾ ਮਹਿਬੂਬ ਸਟੂਡੀਓ ਤੋਂ ਲੰਘਿਆ ਤਾਂ ਮੋਟਰਸਾਈਕਲ ’ਤੇ ਸਵਾਰ ਫ਼ੈਜ਼ ਮੋਹਿਉਦੀਨ (21) ਨੇ ਸਲਮਾਨ ਦੀ ਕਾਰ ਨੇੜੇ ਜਾਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਉਸ ਨੂੰ ਚਿਤਾਵਨੀ ਦਿੱਤੀ ਪਰ ਉਹ ਸਲਮਾਨ ਦੀ ਕਾਰ ਵੱਲ ਆਉਂਦਾ ਰਿਹਾ। ਅਧਿਕਾਰੀ ਨੇ ਦੱਸਿਆ ਕਿ ਅਦਾਕਾਰ ਦੇ ਘਰ ਪਹੁੰਚਣ ਮਗਰੋਂ ਦੋ ਪੁਲੀਸ ਵਾਹਨਾਂ ਨੇ ਮੋਟਰਸਾਈਕਲ ਸਵਾਰ ਦਾ ਪਿੱਛਾ ਕੀਤਾ ਅਤੇ ਉਸ ਨੂੰ ਰੋਕ ਲਿਆ। ਪੁੱਛ ਪੜਤਾਲ ਦੌਰਾਨ ਬਾਂਦਰਾ ਪੱਛਮੀ ਵਾਸੀ ਮੋਹਿਉਦੀਨ ਨੇ ਪੁਲੀਸ ਨੂੰ ਦੱਸਿਆ ਕਿ ਉਹ ਕਾਲਜ ਦਾ ਵਿਦਿਆਰਥੀ ਹੈ। ਅਧਿਕਾਰੀ ਨੇ ਦੱਸਿਆ ਕਿ ਮੋਹਿਉਦੀਨ ਖ਼ਿਲਾਫ਼ ਬਾਂਦਰਾ ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ ਪਰ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਸਲਮਾਨ ਦੇ ਗੈਲੇਕਸੀ ਅਪਾਰਟਮੈਂਟ ਦੇ ਬਾਹਰ ਇਸ ਸਾਲ ਅਪਰੈਲ ਵਿੱਚ ਬਿਸ਼ਨੋਈ ਗਰੋਹ ਨਾਲ ਕਥਿਤ ਤੌਰ ’ਤੇ ਜੁੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਗੋਲੀਬਾਰੀ ਕੀਤੀ ਸੀ।

Advertisement
Advertisement
Advertisement
Advertisement
Scroll to Top