Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 9:45 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਦਾ ਬਿਹਤਰ ਪੰਜਾਬ ਬਣਾਉਣ ਦਾ ਸੰਕਲਪ: ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ਲਈ 2.27 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦਾ ਬਿਹਤਰ ਪੰਜਾਬ ਬਣਾਉਣ ਦਾ ਸੰਕਲਪ: ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ਲਈ 2.27 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਸੂਬੇ ਦੇ ਨਾਗਰਿਕਾਂ ਲਈ ਰਹਿਣ-ਸਹਿਣ ਦਾ ਬਿਹਤਰ ਮਾਹੌਲ ਸਿਰਜਾਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ, 30 ਅਪ੍ਰੈਲ:

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ‘ਤੇ ਲਗਭਗ 2.27 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਨਗਰ ਨਿਗਮ ਪਟਿਆਲਾ ਦੀ ਸਿਹਤ ਸ਼ਾਖਾ ਲਈ ਸਫ਼ਾਈ ਸੇਵਕਾਂ ਦੀ ਆਊਟਸੋਰਸਿੰਗ ਸ਼ਾਮਲ ਹੋਵੇਗੀ, ਜਿਸ ਦੀ ਅਨੁਮਾਨਿਤ ਲਾਗਤ 1.50 ਕਰੋੜ ਹੈ। ਸਰਕਾਰ ਵੱਲੋਂ 32.85 ਲੱਖ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਨਾਭਾ ਵਿਖੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਤੋਂ ਛੱਜੂ ਭੱਟ ਤੱਕ ਬਾਹਰੀ ਵੱਡੇ ਗੰਦੇ ਨਾਲੇ ਦੀ ਸਫ਼ਾਈ ਲਈ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਨਗਰ ਕੌਂਸਲ ਨਾਭਾ ਵਿਖੇ ਨਾਭਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਅੰਦਰੂਨੀ ਗੰਦੇ ਨਾਲਿਆਂ ਦੀ ਸਫ਼ਾਈ ‘ਤੇ 33.61 ਲੱਖ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ।

ਇਸ ਤੋਂ ਇਲਾਵਾ, ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਵਿਖੇ ਪਟਿਆਲਾ ਦੀ ਲੋਅਰ ਮਾਲ ਰੋਡ ‘ਤੇ 10.58 ਲੱਖ ਰੁਪਏ ਦੀ ਲਾਗਤ ਨਾਲ ਟ੍ਰੈਫਿਕ ਸਿਗਨਲ ਸਿਸਟਮ ਸਥਾਪਿਤ ਕੀਤਾ ਜਾਵੇਗਾ।

ਡਾ: ਨਿੱਜਰ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਪਹਿਲਾਂ ਹੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਟੈਂਡਰਾਂ ਦੇ ਨਿਯਮਾਂ ਅਤੇ ਸ਼ਰਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਦੀ ਲੋੜ ਹੋਵੇਗੀ, ਤਾਂ ਸੋਧੀ ਹੋਈ ਸਾਰੀ ਜਾਣਕਾਰੀ ਉਪਰੋਕਤ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ।

ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਪਟਿਆਲਾ ਅਤੇ ਨਾਭਾ ਦੇ ਨਾਗਰਿਕਾਂ ਨੂੰ ਰਹਿਣ-ਸਹਿਣ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ ਨਾਲ ਸੈਨੀਟੇਸ਼ਨ, ਟ੍ਰੈਫਿਕ ਪ੍ਰਬੰਧਨ ਅਤੇ ਸਮੁੱਚੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

Advertisement
Advertisement
Advertisement
Advertisement
Scroll to Top