Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:35 pm

+91 90915 01313 , +91 90916 01313

punjabbanni@gmail.com
punjabbani@yahoo.com

ਲੁਧਿਆਣਾ ਪੁਲਸ ਸਪਾ ਸੈਂਟਰਾਂ ਦੀ ਗੈਰ ਕਾਨੂੰਨੀ ਕਾਰਵਾਈਆਂ ਤਹਿਤ ਕੀਤੇ ਤਿੰਨ ਵੱਖ ਵੱਖ ਕੇਸ ਦਰਜ

ਲੁਧਿਆਣਾ ਪੁਲਸ ਸਪਾ ਸੈਂਟਰਾਂ ਦੀ ਗੈਰ ਕਾਨੂੰਨੀ ਕਾਰਵਾਈਆਂ ਤਹਿਤ ਕੀਤੇ ਤਿੰਨ ਵੱਖ ਵੱਖ ਕੇਸ ਦਰਜ

ਲੁਧਿਆਣਾ ਪੁਲਸ ਸਪਾ ਸੈਂਟਰਾਂ ਦੀ ਗੈਰ ਕਾਨੂੰਨੀ ਕਾਰਵਾਈਆਂ ਤਹਿਤ ਕੀਤੇ ਤਿੰਨ ਵੱਖ ਵੱਖ ਕੇਸ ਦਰਜ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਡੀ. ਸੀ. ਪੀ. ਜਸਕਿਰਨਜੀਤ ਸਿੰਘ ਦੇ ਆਦੇਸ਼ਾਂ ’ਤੇ ਲੁਧਿਆਣਾ ਦੇ ਡਵੀਜ਼ਨ ਨੰਬਰ 7 ਦੀ ਪੁਲਸ ਨੇ ਕਾਰਵਾਈ ਕਰਦਿਆਂ ਇਲਾਕੇ ਵਿੱਚ ਪੈਂਦੇ ਰੈਡ ਕੋਰਲ ਸਪਾ ਸੈਂਟਰ, ਕੁਆਲਿਟੀ ਸਪਾ ਸੈਂਟਰ ਅਤੇ ਮੈਦਾਨਤਾਂ ਸਪਾ ਸੈਂਟਰ ਤੇ ਰੇਡ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਬੀਐਨਐਸ ਦੀ ਧਾਰਾ 223 ਦੇ ਤਹਿਤ ਵੱਖ-ਵੱਖ ਤਿੰਨ ਮੁਕੱਦਮੇ ਦਰਜ ਕਰ ਲਏ ਹਨ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਪਾ ਸੈਂਟਰਾਂ ਦੇ ਮਾਲਕਾਂ ਤੇ ਮੈਨੇਜਰਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪੁਲਸ ਦੇ ਮੁਤਾਬਕ ਨਾਮਜਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੈਡ ਕੋਰਲ ਸਪਾ ਸੈਂਟਰ ਦੇ ਮਾਲਕ ਸੋਨੀ, ਮੈਨੇਜਰ ਗੋਪਾਲ, ਕੁਆਲਿਟੀ ਸਪਾ ਸੈਂਟਰ ਦੇ ਮਾਲਕ ਗੌਰਵ ਕੁਮਾਰ, ਮੈਨੇਜਰ ਰਵੀ ਕੁਮਾਰ ਅਤੇ ਮੈਦਾਨਤਾ ਸਪਾ ਸੈਂਟਰ ਦੇ ਮਾਲਕ ਦਿੱਲੀ ਦੇ ਵਾਸੀ ਪਿੰਕੀ ਅਤੇ ਚੰਡੀਗੜ੍ਹ ਰੋਡ ਦੇ 32 ਸੈਕਟਰ ਦੇ ਵਾਸੀ ਮੈਨੇਜਰ ਮਨੋਜ ਕੁਮਾਰ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਨਜਾਇਜ਼ ਕਾਰਵਾਈਆਂ ਕਰਨ ਵਾਲੇ ਸਪਾ ਸੈਂਟਰਾਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ । ਦੱਸਣਯੋਗ ਹੈ ਕਿ ਸ਼ਹਿਰ ਦੇ ਸਪਾ ਸੈਂਟਰਾਂ ਦੇ ਅੰਦਰ ਲੜਕੇ ਲੜਕੀਆਂ ਦੀ ਨਜਾਇਜ਼ ਐਂਟਰੀ ’ਤੇ ਲੁਧਿਆਣਾ ਪੁਲਿਸ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਸਪਾ ਸੈਂਟਰਾਂ ਦੀ ਆੜ ਵਿੱਚ ਲੜਕੇ ਲੜਕੀਆਂ ਨੂੰ ਨਜਾਇਜ਼ ਤੌਰ ’ਤੇ ਐਂਟਰੀ ਦੇ ਕੇ ਨਜਾਇਜ਼ ਧੰਦਾ ਕਰਵਾਇਆ ਜਾ ਰਿਹਾ ਹੈ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਅਜਿਹਾ ਕਰ ਕੇ ਸਿੱਧੇ ਤੌਰ ’ਤੇ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top