Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 3:40 pm

+91 90915 01313 , +91 90916 01313

punjabbanni@gmail.com
punjabbani@yahoo.com

ਪੂਜਾ ਖੇਡਕਰ ਨੂੰ ਦਿੱਲੀ ਹਾਈ ਕੋਰਟ ਕੀਤਾ ਨੋਟਿਸ ਜਾਰੀ

ਪੂਜਾ ਖੇਡਕਰ ਨੂੰ ਦਿੱਲੀ ਹਾਈ ਕੋਰਟ ਕੀਤਾ ਨੋਟਿਸ ਜਾਰੀ

ਪੂਜਾ ਖੇਡਕਰ ਨੂੰ ਦਿੱਲੀ ਹਾਈ ਕੋਰਟ ਕੀਤਾ ਨੋਟਿਸ ਜਾਰੀ
ਦਿੱਲੀ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਵੀਰਵਾਰ ਨੂੰ ਅਯੋਗ ਆਈ. ਏ. ਐਸ. ਪ੍ਰੋਬੇਸ਼ਨਰੀ ਅਧਿਕਾਰੀ ਪੂਜਾ ਖੇਡਕਰ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਅਤੇ ਦੋਸ਼ ਲਾਇਆ ਕਿ ਉਸ ਨੇ ਪੱਖਪਾਤ ਕਰਨ ਲਈ ਝੂਠੇ ਦਸਤਾਵੇਜ਼ ਪੇਸ਼ ਕਰਕੇ ਝੂਠ ਬੋਲਿਆ ਹੈ। ਯੂਪੀਐਸਸੀ ਨੇ ਦੋਸ਼ ਲਾਇਆ ਹੈ ਕਿ ਖੇਡਕਰ ਨੇ ਨਿਆਂ ਪ੍ਰਣਾਲੀ ਨਾਲ ਛੇੜਛਾੜ ਕਰਨ ਦੀ ਕੋਸਿ਼ਸ਼ ਕੀਤੀ ਅਤੇ ਝੂਠਾ ਹਲਫ਼ਨਾਮਾ ਦਾਇਰ ਕਰਕੇ ਝੂਠੀ ਗਵਾਹੀ ਦਿੱਤੀ ਹੈ। ਯੂਪੀਐਸਸੀ ਨੇ ਕਿਹਾ ਕਿ ਪੂਜਾ ਖੇਡਕਰ ਦਾ ਕਮਿਸ਼ਨ ਵੱਲੋਂ ਬਾਇਓਮੈਟ੍ਰਿਕਸ ਨੂੰ ਇਕੱਠਾ ਕਰਨ ਦਾ ਦਾਅਵਾ ਬਿਲਕੁਲ ਝੂਠਾ ਹੈ ਉਕਤ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਕਿ ਕਮਿਸ਼ਨ ਨੇ ਉਸ ਦੀ ਸ਼ਖਸੀਅਤ ਜਾਂਚ ਦੌਰਾਨ ਕੋਈ ਬਾਇਓਮੈਟ੍ਰਿਕਸ (ਅੱਖਾਂ ਅਤੇ ਉਂਗਲਾਂ ਦੇ ਨਿਸ਼ਾਨ) ਇਕੱਠੇ ਨਹੀਂ ਕੀਤੇ ਜਾਂ ਇਸ ਦੇ ਆਧਾਰ ’ਤੇ ਤਸਦੀਕ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਕਮਿਸ਼ਨ ਨੇ ਹੁਣ ਤੱਕ ਹੋਈਆਂ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੇ ਸ਼ਖਸੀਅਤ ਟੈਸਟ ਦੌਰਾਨ ਕਿਸੇ ਵੀ ਉਮੀਦਵਾਰ ਤੋਂ ਬਾਇਓਮੈਟ੍ਰਿਕ ਜਾਣਕਾਰੀ ਇਕੱਠੀ ਨਹੀਂ ਕੀਤੀ ਹੈ।ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਇਸ ਸਬੰਧੀ ਪੂਜਾ ਖੇਡਕਰ ਤੋਂ ਜਵਾਬ ਮੰਗਿਆ ਅਤੇ ਦਿੱਲੀ ਹਾਈ ਕੋਰਟ ਵਿੱਚ ਪੂਜਾ ਖੇਡਕਰ ਦੀ ਚੱਲ ਰਹੀ ਅਗਾਊਂ ਜ਼ਮਾਨਤ ਦੇ ਮਾਮਲੇ ਦੇ ਨਾਲ 26 ਸਤੰਬਰ ਲਈ ਮਾਮਲੇ ਨੂੰ ਸੂਚੀਬੱਧ ਕੀਤਾ। ਦਿੱਲੀ ਹਾਈ ਕੋਰਟ ਦਾ ਇਹ ਬੈਂਚ ਇਸ ਸਮੇਂ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ’ਤੇ ਵੀ ਵਿਚਾਰ ਕਰ ਰਿਹਾ ਹੈ ਅਤੇ ਇਸ ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top