Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:23 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਦਿੱਤਾ ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਬੀਬੀ ਜਗੀਰ ਕੌਰ ਖਿ਼ਲਾਫ਼ ਮੰਗ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦਿੱਤਾ ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਬੀਬੀ ਜਗੀਰ ਕੌਰ ਖਿ਼ਲਾਫ਼ ਮੰਗ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦਿੱਤਾ ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਬੀਬੀ ਜਗੀਰ ਕੌਰ ਖਿ਼ਲਾਫ਼ ਮੰਗ ਪੱਤਰ
ਚੰਡੀਗੜ੍ਹ : ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਖ਼ਿਲਾਫ਼ ਮੰਗ ਪੱਤਰ ਦਿੱਤਾ ਗਿਆ ਅਤੇ ਕਾਰਵਾਈ ਦੀ ਮੰਗ ਕੀਤੀ ਗਈ, ਜਿਸ ਵਿਚ ਉਨ੍ਹਾਂ 2000 ਵਿਚ ਬੀਬੀ ਜਗੀਰ ਕੌਰ ਵੱਲੋਂ ਆਪਣੀ ਧੀ ਹਰਪ੍ਰੀਤ ਕੌਰ ਨੂੰ ਮਾਰਨ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ ਤੇ ਪੰਥ ਦੀ ਰਵਾਇਤ ਅਨੁਸਾਰ ਸਜ਼ਾ ਦਿੱਤੀ ਜਾਵੇ। ਜਿਕਰਯੋਗ ਹੈ ਕਿ ਇਹ ਮਾਮਲਾ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ। ਜਥੇਬੰਦੀ ਦੇ ਆਗੂ ਆਂ ਨੇ ਦੱਸਿਆ ਕਿ ਸੰਨ 2000 ਦੇ ਵਿੱਚ ਬੀਬੀ ਜਗੀਰ ਕੌਰ ਦੀ ਧੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਸੀ। ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਦੇ ਜਵਾਈ ਕਮਲਜੀਤ ਸਿੰਘ ਨੇ ਹਾਈਕੋਰਟ ’ਚ ਪਟੀਸ਼ਨ ਪਾ ਕੇ ਕਾਰਵਾਈ ਦੀ ਮੰਗ ਕੀਤੀ ਸੀ। ਲੰਬਾ ਸਮਾਂ ਕੇਸ ਚੱਲਣ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਬੀਬੀ ਜਗੀਰ ਕੌਰ ਨੂੰ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਦੁਨਿਆਵੀ ਅਦਾਲਤ ਦੇ ਵਿੱਚ ਬੀਬੀ ਜਗੀਰ ਕੌਰ ਨੂੰ ਦੋਸ਼ੀ ਠਹਿਰਾ ਕੇ ਸਜ਼ਾ ਸੁਣਾਈ ਗਈ ਹੈ ਉੱਥੇ ਹੀ ਸਿੱਖਾਂ ਦੀ ਸਰਵ ਉੱਚ ਅਦਾਲਤ ਦੇ ਵਿੱਚ ਵੀ ਸਿੱਖ ਪੰਥ ਰਿਵਾਇਤਾਂ ਅਨੁਸਾਰ ਬੀਬੀ ਜਗੀਰ ਕੌਰ ’ਤੇ ਬਣਦੀ ਕਾਰਵਾਈ ਕੀਤੀ ਜਾਵੇ।

Advertisement
Advertisement
Advertisement
Advertisement
Scroll to Top