Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:44 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਪੰਜਾਬ ਨੇ ਐਫ. ਐਚ. ਏ. ਐਨ. ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ

ਸਿਹਤ ਮੰਤਰੀ ਪੰਜਾਬ ਨੇ ਐਫ. ਐਚ. ਏ. ਐਨ. ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ
ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ “ਝੂਠਾ ਅਤੇ ਗੁੰਮਰਾਹਕੁੰਨ” ਦੱਸਿਆ
— ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ ਹੈ: ਡਾ. ਬਲਬੀਰ ਸਿੰਘ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ
– ਨੈਸ਼ਨਲ ਹੈਲਥ ਏਜੰਸੀ ਵੱਲੋਂ ਕਲੇਮ ਪ੍ਰਕ੍ਰਿਰਿਆ ਲਈ ਸ਼ੁਰੂ ਕੀਤੇ ਗਏ ਨਵੇਂ ਸਾਫਟਵੇਅਰ ਦੀ ਵਰਤੋਂ ਉਪਰੰਤ ਫਰਵਰੀ 2024 ਤੋਂ ਤਕਨੀਕੀ ਖਾਮੀਆਂ ਹੋਈਆਂ ਪੈਦਾ: ਡਾ. ਬਲਬੀਰ ਸਿੰਘ
– ਸਿਹਤ ਮੰਤਰੀ ਨੇ ਭਲਕੇ ਐਫ.ਐਚ.ਏ.ਐਨ.ਏ. ਨਾਲ ਮੀਟਿੰਗ ਸੱਦੀ, 25 ਸਤੰਬਰ ਨੂੰ ਆਈ.ਐਮ.ਏ. ਨਾਲ ਵੀ ਮੀਟਿੰਗ ਕੀਤੀ ਤੈਅ
ਚੰਡੀਗੜ੍ਹ, 19 ਸਤੰਬਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐਫ.ਐਚ.ਏ.ਐਨ.ਏ.) ਪੰਜਾਬ ਵੱਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ “ਝੂਠਾ ਅਤੇ ਗੁੰਮਰਾਹਕੁੰਨ” ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਹੈ।
ਅਧਿਕਾਰਤ ਅੰਕੜਿਆਂ ਮੁਤਾਬਕ ਬਕਾਇਆ ਭੁਗਤਾਨਾਂ ਸਬੰਧੀ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਦਾ ਬਕਾਇਆ ਹੈ, ਜਦੋਂ ਕਿ ਨਿੱਜੀ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਇਹ ਸਪੱਸ਼ਟੀਕਰਨ ਐਫ.ਐਚ.ਏ.ਐਨ.ਏ. ਵੱਲੋਂ ਸੂਬੇ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਇਲਾਜ ਬੰਦ ਕਰਨ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ, 2024 ਤੋਂ ਹੁਣ ਤੱਕ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 101.66 ਕਰੋੜ ਰੁਪਏ ਅਤੇ ਸਰਕਾਰੀ ਹਸਪਤਾਲਾਂ ਨੂੰ 112 ਕਰੋੜ ਰੁਪਏ ਜੋ ਕੁੱਲ 214.30 ਕਰੋੜ ਰੁਪਏ ਬਣਦੇ ਹਨ, ਦੀ ਅਦਾਇਗੀ ਕੀਤੀ ਹੈ ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਹੈਲਥ ਏਜੰਸੀ (ਐਨ.ਐਚ.ਏ.) ਵੱਲੋਂ ਸ਼ੁਰੂ ਕੀਤੇ ਨਵੇਂ ਸਾਫਟਵੇਅਰ ਦੀ ਵਰਤੋਂ ਸ਼ੁਰੂ ਕਰਨ ਤੋਂ ਬਾਅਦ, ਕਲੇਮ ਲੈਣ ਸਬੰਧੀ ਪ੍ਰਕਿਰਿਆ ਵਿੱਚ ਫਰਵਰੀ 2024 ਤੋਂ ਕੁਝ ਤਕਨੀਕੀ ਖਾਮੀਆਂ ਪਾਈਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਕਲੇਮ ਪ੍ਰਾਪਤ ਕਰਨ ਦੀ ਗਤੀ ਕਾਫ਼ੀ ਮੱਠੀ ਪੈ ਗਈ ਹੈ। ਹਾਲਾਂਕਿ, ਸਟੇਟ ਹੈਲਥ ਏਜੰਸੀ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਹੋਰ ਸਟਾਫ਼ ਦੀ ਤਾਇਨਾਤੀ ਅਤੇ ਸ਼ਨੀਵਾਰ, ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਕੰਮ ਕਰਨ, ਜਿਹੇ ਕਈ ਫੌਰੀ ਉਪਾਅ ਵੀ ਕੀਤੇ ਹਨ । ਇਸ ਮਾਮਲੇ ਦੇ ਹੱਲ ਲਈ ਸਿਹਤ ਮੰਤਰੀ ਨੇ ਸ਼ੁੱਕਰਵਾਰ ਨੂੰ ਐਫ.ਐਚ.ਏ.ਐਨ.ਏ. ਦੇ ਨੁਮਾਇੰਦਿਆਂ ਨਾਲ ਮੀਟਿੰਗ ਸੱਦੀ ਹੈ। ਇਸ ਤੋਂ ਇਲਾਵਾ, ਭੁਗਤਾਨਾਂ ਅਤੇ ਸਟੇਟ ਹੈਲਥ ਏਜੰਸੀ ਦੇ ਕੰਮਕਾਜ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ 25 ਸਤੰਬਰ, 2024 ਨੂੰ ਦੁਪਹਿਰ 3:30 ਵਜੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨਾਲ ਵੀ ਇੱਕ ਮੀਟਿੰਗ ਤੈਅ ਕੀਤੀ ਗਈ ਹੈ । ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ । ਦੱਸਣਯੋਗ ਹੈ ਕਿ ਸਿਹਤ ਮੰਤਰੀ ਨੇ ਪਹਿਲਾਂ ਹੀ ਸਟੇਟ ਹੈਲਥ ਏਜੰਸੀ ਨੂੰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਾਅਵਿਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਮੈਡੀਕਲ ਪੇਸ਼ੇਵਰਾਂ ਨੂੰ ਨਿਯੁਕਤ ਕਰਨ ਸਬੰਧੀ ਆਦੇਸ਼ ਦਿੱਤੇ ਹਨ ।

Advertisement
Advertisement
Advertisement
Advertisement
Scroll to Top