Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਜੀ ਬੀ ਆਈ ਐੱਸ ਦੀਆਂ ਅਧਿਆਪਕਾਵਾਂ ਨੂੰ 'ਨੇਸ਼ਨ ਬਿਲਡਰ ਅਵਾਰਡ' ਨਾਲ ਕੀਤਾ ਗਿਆ ਸਨਮਾਨਿਤ

ਜੀ ਬੀ ਆਈ ਐੱਸ ਦੀਆਂ ਅਧਿਆਪਕਾਵਾਂ ਨੂੰ 'ਨੇਸ਼ਨ ਬਿਲਡਰ ਅਵਾਰਡ' ਨਾਲ ਕੀਤਾ ਗਿਆ ਸਨਮਾਨਿਤ

ਜੀ ਬੀ ਆਈ ਐੱਸ ਦੀਆਂ ਅਧਿਆਪਕਾਵਾਂ ਨੂੰ ‘ਨੇਸ਼ਨ ਬਿਲਡਰ ਅਵਾਰਡ’ ਨਾਲ ਕੀਤਾ ਗਿਆ ਸਨਮਾਨਿਤ
ਨਾਭਾ : ਨਾਭਾ ਵਿਖੇ ਰੋਟਰੀ ਕਲੱਬ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿੱਚ ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਕੀਤਾ ਗਿਆ। ਸ਼ਲਾਘਾਯੋਗ ਗੱਲ ਇਹ ਹੈ ਕਿ ਸਕੂਲ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਜੀ ਬੀ ਇੰਟਰਨੈਸ਼ਨਲ ਸਕੂਲ ਨਾਭਾ ਦੀਆਂ ਦੋ ਅਧਿਆਪਕਾਵਾਂ ਸ਼ਮਾ ਮਿੱਤਲ ਅਤੇ ਨਿਤਾਕਸ਼ੀ ਨੂੰ ਇਹ ਸਨਮਾਨ ਪ੍ਰਾਪਤ ਕਰਨ ਦਾ ਮੌਕਾ ਮਿਲਿਆ।ਦੋਵਾਂ ਅਧਿਆਪਕਾਵਾਂ ਨੇ ਅੱਜ ਦੀ ਇਸ ਵਿਲੱਖਣ ਪ੍ਰਾਪਤੀ ਦਾ ਪੂਰਾ ਸਿਹਰਾ ਸੰਦੀਪ ਬਾਂਸਲ ਜੀ ਅਤੇ ਸਕੂਲ ਦੀ ਪ੍ਰਿੰਸੀਪਲ ਪੂਨਮ ਰਾਣੀ ਜੀ ਨੂੰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਨਿਰੰਤਰ ਮਾਰਗਦਰਸ਼ਨ,ਪੑੋਤਸਾਹਨ ਅਤੇ ਪਿਆਰ ਸਦਕਾ ਹੀ ਉਹ ਇਹ ਵਿਲੱਖਣ ਪ੍ਰਾਪਤੀ ਹਾਸਲ ਕਰ ਸਕੇ ਹਨ। ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਨੇ ਅਧਿਆਪਕਾਵਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਉਨ੍ਹਾਂ ਦੀਆਂ ਵਧਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਕ ਅਧਿਆਪਕ ਦਾ ਫਰਜ਼ ਸਿਰਫ਼ ਵਿਦਿਆਰਥੀਆਂ ਨੂੰ ਪਾਠਕ੍ਰਮ ਬਾਰੇ ਜਾਣਕਾਰੀ ਦੇਣਾ ਹੀ ਨਹੀਂ ਸਗੋਂ ਵਿਦਿਆਰਥੀਆਂ ਦੇ ਮਾਨਸਿਕ ਅਤੇ ਭਾਵਨਾਤਮਕ ਵਿਕਾਸ ਵਿਚ ਵੀ ਪੂਰਾ ਯੋਗਦਾਨ ਪਾਉਣਾ ਹੈ ।

Advertisement
Advertisement
Advertisement
Advertisement
Scroll to Top