Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:01 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 6,70067 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 6,70067 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 6,70067 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
631 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ
ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ
ਪਟਿਆਲਾ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਦਾ ਨਿਰੀਖਣ ਕੀਤਾ ਗਿਆ ।ਜਿਨ੍ਹਾਂ ਵਿੱਚ ਕੂਲਰ,ਫੁੱਲਾ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ ,ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲੇ ਵਿੱਚ ਪਏ ਬਰਤਨ,ਫਰਿੱਜਾਂ ਦੀਆਂ ਟਰੇਆਂ ਤੇ ਕਬਾੜ ਦਾ ਸਮਾਨ ਆਦਿ ਸ਼ਾਮਿਲ ਸਨ।ਉਨ੍ਹਾਂ ਨੇ ਆਮ ਲੋਕਾਂ ਨੂੰ ਡੇਂਗੂ,ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ।ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਇਸ ਮੋਕੇ ਜਿਨ੍ਹਾਂ ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਨ੍ਹਾਂ ਨੂੰ ਚੇਤਾਵਨੀ ਨੋਟਿਸ ਵੀ ਦਿੱਤੇ ਗਏ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੋਜੂਦ ਹੈ।ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ 39530 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 671 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਡੇਂਗੂ ਦੇ ਕੁੱਲ 26 ਕੇਸ ਆਏ ਹਨ ਜਿਨ੍ਹਾਂ ਵਿੱਚੋਂ 12 ਸ਼ਹਿਰ ਦੇ ਅਤੇ 14 ਪੇਂਡੂ ਇਲਾਕਿਆਂ ਵਿੱਚੋਂ ਆਏ ਹਨ। ਇਸ ਸਮੇਂ ਲਾਰਵਾ ਮਿਲਣ ਦੀ ਤਾਦਾਦ ਵੱਧ ਰਹੀ ਹੈ ਅਤੇ ਡੇਂਗੂ ਦੇ ਕੇਸਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਹੁਣ ਤੱਕ ਆਏ ਸਾਰੇ ਡੇਂਗੂ ਕੇਸਾਂ ਦੇ ਇਲਾਕਿਆਂ ਵਿੱੋਚ ਡੇਂਗੂ ਰੋਕਥਾਮ ਦੇ ਉਪਰਾਲੇ ਸਿਹਤ ਵਿਭਾਗ ਵੱਲੋਂ ਕਰੇ ਜਾ ਰਹੇ ਹਨ। ਜਿੱਥੇ ਨਵੀਆਂ ਕਲੋਨੀਆਂ ਵੱਸ ਰਹੀਆਂ ਹਨ,ਉੱਥੱੱੇ ਖਾਲੀ ਪਲਾਟਾਂ ਵਿੱਚ ਪਾਣੀ ਦੀ ਖੜੋਤ ਅਤੇ ਘਾਹ ਬੂਟੀ ਕਾਰਣ ਡੇਂਗੂ ਦੇ ਮਰੀਜ ਵੱਧ ਰਹੇ ਹਨ । ਲੋਕਾਂ ਨੂੰ ਚਾਹੀਦਾ ਹੈ ਕਿ ਅਜਿਹੀਆਂ ਥਾਂਵਾਂ ਤੇ ਪਾਣੀ ਦੀ ਨਿਕਾਸੀ ਕੀਤੀ ਜਾਵੇ, ਜੇ ਨਿਕਾਸੀ ਸੰਭਵ ਨਹੀਂ ਤਾਂ ਖੜੇ ਪਾਣੀ ਵਿੱਚ ਤੇਲ ਪਾ ਦਿੱਤਾ ਜਾਵੇ। ।ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 670067 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 631 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ।

Advertisement
Advertisement
Advertisement
Advertisement
Scroll to Top