Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:55 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣਾ ਸਿੱਖ ਨਾਲ ਧੱਕਾ : ਐਡਵੋਕੇਟ ਧਾਮੀ

ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣਾ ਸਿੱਖ ਨਾਲ ਧੱਕਾ : ਐਡਵੋਕੇਟ ਧਾਮੀ

ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣਾ ਸਿੱਖ ਨਾਲ ਧੱਕਾ : ਐਡਵੋਕੇਟ ਧਾਮੀ
ਜੈਤੋ : ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਨਾਲ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਪੁਲਿਸ ਦੀ ਇਹ ਕਾਰਵਾਈ ਸਿੱਖ ਨਾਲ ਅਨਿਆਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਟਿੰਮਾ ਰਾਜਸਥਾਨ ਦੇ ਉੱਘੇ ਸਿੱਖ ਆਗੂ ਹਨ, ਜਿਨ੍ਹਾਂ ਨੇ ਧਰਮ ਪ੍ਰਚਾਰ ਦੇ ਖੇਤਰ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਅਜਿਹੀ ਸ਼ਖ਼ਸੀਅਤ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਭਾਈਚਾਰਕ ਸਾਂਝਾ ਵਿਚ ਵਿਗਾੜ ਪੈਦਾ ਕਰਨ ਦੇ ਯਤਨ ਹਨ। ਉਨ੍ਹਾਂ ਕਿਹਾ ਕਿ ਭਾਈ ਟਿੰਮਾ ਨੂੰ ਉੱਚ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ, ਇਸ ਦੇ ਬਾਵਜੂਦ ਵੀ ਗ੍ਰਿਫ਼ਤਾਰ ਵਾਰੰਟ ਜਾਰੀ ਕਰਨੇ ਸਰਾਸਰ ਗ਼ਲਤ ਹਨ। ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਸਭਿਅਕ ਦੇਸ਼ ਹੈ ਅਤੇ ਇਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ। ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿੱਤ ਵਿੱਚ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਕਾਨੂੰਨੀ ਮੱਦਦ ਲਈ ਵਚਨਬੱਧ ਹੈ ।

Advertisement
Advertisement
Advertisement
Advertisement
Scroll to Top