Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:04 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰ ਜ਼ਿਲ੍ਹਾ ਸਕੂਲ ਕੁਸ਼ਤੀ ਮੁਕਾਬਲਿਆਂ ਵਿੱਚ ਹਲਕਾ ਘਨੌਰ ਦੇ ਵਿਧਾਇਕ ਅਤੇ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੇ ਪਹਿਲਵਾਨਾਂ ਦਾ ਹੌਂਸਲਾ ਵਧਾਇਆ

ਅੰਤਰ ਜ਼ਿਲ੍ਹਾ ਸਕੂਲ ਕੁਸ਼ਤੀ ਮੁਕਾਬਲਿਆਂ ਵਿੱਚ ਹਲਕਾ ਘਨੌਰ ਦੇ ਵਿਧਾਇਕ ਅਤੇ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੇ ਪਹਿਲਵਾਨਾਂ ਦਾ ਹੌਂਸਲਾ ਵਧਾਇਆ

ਅੰਤਰ ਜ਼ਿਲ੍ਹਾ ਸਕੂਲ ਕੁਸ਼ਤੀ ਮੁਕਾਬਲਿਆਂ ਵਿੱਚ ਹਲਕਾ ਘਨੌਰ ਦੇ ਵਿਧਾਇਕ ਅਤੇ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੇ ਪਹਿਲਵਾਨਾਂ ਦਾ ਹੌਂਸਲਾ ਵਧਾਇਆ
-ਕੁਸ਼ਤੀ ਫ਼ਰੀ ਸਟਾਈਲ ਅੰਡਰ-14 ਲੜਕਿਆਂ ਦੇ 41 ਕਿਲੋਗ੍ਰਾਮ, 57 ਕਿਲੋਗ੍ਰਾਮ ਅਤੇ 68 ਕਿਲੋਗ੍ਰਾਮ ਭਾਰ ਵਰਗ ਵਿੱਚ ਜ਼ਿਲ੍ਹਾ ਪਟਿਆਲਾ ਦੇ ਪਹਿਲਵਾਨ ਛਾਏ
ਪਟਿਆਲਾ 20 ਸਤੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਦੀ ਤੰਦਰੁਸਤੀ ਲਈ ਖੇਡਾਂ ਵਿੱਚ ਸ਼ਮੂਲੀਅਤ ਕਰਵਾਉਣਾ ਸ਼ਲਾਘਾਯੋਗ ਕਦਮ ਹੈ। ਇਸ ਨਾਲ ਵਿਦਿਆਰਥੀਆਂ ਦੀ ਊਰਜਾ ਦਾ ਸਾਕਾਰਾਤਮਕ ਸੰਚਾਰ ਹੁੰਦਾ ਹੈ ਅਤੇ ਖੇਡ ਭਾਵਨਾ ਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਹੁੰਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਸਰਕਾਰੀ ਕੋ ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਆਯੋਜਿਤ ਹੋ ਰਹੀਆਂ 68ਵੀਆਂ ਸਕੂਲ ਖੇਡਾਂ ਦੇ ਕੁਸ਼ਤੀ ਫਰੀ ਸਟਾਈਲ ਮੁਕਾਬਲਿਆਂ ਵਿੱਚ ਲੜਕਿਆਂ ਦੇ ਵੱਖ-ਵੱਖ ਭਾਰ ਵਰਗ ਮੁਕਾਬਲਿਆਂ ਵਿੱਚ ਉਚੇਚੇ ਤੌਰ ਤੇ ਪਹੁੰਚ ਕੇ ਪਹਿਲਵਾਨਾਂ ਦਾ ਹੌਸਲਾ ਵਧਾਉਂਦਿਆਂ ਕੀਤਾ । ਇਸ ਮੌਕੇ ਉਹਨਾਂ ਨਾਲ ਡੀ ਐਸ ਪੀ ਕਰਨੈਲ ਸਿੰਘ, ਡਾ: ਰਾਜਿੰਦਰ ਸਿੰਘ ਸੈਣੀ ਲੈਕਚਰਾਰ ਫਿਜੀਕਲ ਐਜੂਕੇਸ਼ਨ ਵੀ ਮੌਜੂਦ ਸਨ। ਟੂਰਨਾਮੈਂਟ ਦੌਰਾਨ ਕੁਸ਼ਤੀ ਦੇ ਪਹਿਲਵਾਨ ਅਤੇ ਏਸ਼ੀਆਈ ਖੇਡਾਂ ਦੇ ਮੈਡਲਿਸਟ ਗੁਰਮੁੱਖ ਸਿੰਘ ਨੇ ਵੀ ਖਿਡਾਰੀਆਂ ਦਾ ਹੌਂਸਲਾ ਅਫਜ਼ਾਈ ਕੀਤੀ। ਪ੍ਰਿੰਸੀਪਲ ਜਸਪਾਲ ਸਿੰਘ ਸਕੂਲ ਆਫ ਐਮੀਨੈਂਸ ਮੰਡੋਰ ਅਤੇ ਉਹਨਾਂ ਦੀ ਟੀਮ ਨੇ ਮਹਿਮਾਨਾਂ ਦਾ ਜੀ ਆਇਆਂ ਕੀਤਾ । ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜਿੰਦਰ ਸਿੰਘ ਚਾਨੀ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ ਨੇ ਕਿਹਾ ਕਿ ਸੰਜੀਵ ਸ਼ਰਮਾ ਡੀਈਓ ਸੈਕੰਡਰੀ ਪਟਿਆਲਾ ਅਤੇ ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਪਟਿਆਲਾ ਦੀ ਦੇਖ-ਰੇਖ ਹੇਠ ਕੁਸ਼ਤੀ ਮੁਕਾਬਲਿਆਂ ਦਾ ਸਫਲ ਆਯੋਜਨ ਕੀਤਾ ਜਾ ਰਿਹਾ ਹੈ। ਟੂਰਨਾਮੈਂਟ ਕਮੇਟੀ ਦੇ ਜ਼ਿਲ੍ਹਾ ਸਕੱਤਰ ਚਰਨਜੀਤ ਸਿੰਘ ਭੁੱਲਰ ਅਤੇ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਦਲਜੀਤ ਸਿੰਘ ਅਤੇ ਇਹਨਾਂ ਦੀ ਸਮੁੱਚੀ ਪ੍ਰਬੰਧਕ ਟੀਮ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪਹਿਲਵਾਨਾਂ ਅਤੇ ਉਹਨਾਂ ਦੇ ਕੋਚ ਸਟਾਫ ਦੀ ਲੋੜ ਦਾ ਧਿਆਨ ਰੱਖਿਆ ਗਿਆ ।
ਨਤੀਜੇ: ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਦੇ ਕੁਸ਼ਤੀ ਫ੍ਰੀ ਸਟਾਈਲ ਅੰਡਰ-14 ਲੜਕਿਆਂ ਦੇ 35 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਵਿਆ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 38 ਕਿਲੋਗ੍ਰਾਮ ਭਾਰ ਵਰਗ ਵਿੱਚ ਯਸ਼ਨ ਕੁਮਾਰ ਜ਼ਿਲ੍ਹਾ ਫਰੀਦਕੋਟ, 41 ਕਿਲੋਗ੍ਰਾਮ ਭਾਰ ਵਰਗ ਵਿੱਚ ਅਰਮਾਨ ਸਿੰਘ ਜ਼ਿਲ੍ਹਾ ਪਟਿਆਲਾ, 44 ਕਿਲੋਗ੍ਰਾਮ ਭਾਰ ਵਰਗ ਵਿੱਚ ਵਿਕਰਾਂਤ ਜ਼ਿਲ੍ਹਾ ਜਲੰਧਰ, 48 ਕਿਲੋਗ੍ਰਾਮ ਭਾਰ ਵਰਗ ਵਿੱਚ ਅੰਸ਼ ਜ਼ਿਲ੍ਹਾ ਅੰਮ੍ਰਿਤਸਰ, 52 ਕਿਲੋਗ੍ਰਾਮ ਭਾਰ ਵਰਗ ਵਿੱਚ ਰਮਨਦੀਪ ਸਿੰਘ ਜ਼ਿਲ੍ਹਾ ਬਠਿੰਡਾ, 57 ਕਿਲੋਗ੍ਰਾਮ ਭਾਰ ਵਰਗ ਵਿੱਚ ਮੁਹੰਮਦ ਮੋਵੀਨ ਜ਼ਿਲ੍ਹਾ ਪਟਿਆਲਾ, 62 ਕਿਲੋਗ੍ਰਾਮ ਭਾਰ ਵਰਗ ਵਿੱਚ ਹਰਪ੍ਰੀਤ ਸਿੰਘ ਜ਼ਿਲ੍ਹਾ ਮਾਨਸਾ, 68 ਕਿਲੋਗ੍ਰਾਮ ਭਾਰ ਵਰਗ ਵਿੱਚ ਸਮੀਰ ਨਾਸਰਾਂ ਜ਼ਿਲ੍ਹਾ ਪਟਿਆਲਾ ਅਤੇ 75 ਕਿਲੋਗ੍ਰਾਮ ਭਾਰ ਵਰਗ ਵਿੱਚ ਸਮੀਰ ਖਾਨ ਲੁਧਿਆਣਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ।

Advertisement
Advertisement
Advertisement
Advertisement
Scroll to Top