Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 10:30 pm

+91 90915 01313 , +91 90916 01313

punjabbanni@gmail.com
punjabbani@yahoo.com

ਦਫ਼ਤਰੀ ਸਮੇਂ 'ਚ ਤਬਦੀਲੀ ਦਾ ਦੂਜਾ ਦਿਨ, ਸਹਾਇਕ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਦਫ਼ਤਰੀ ਸਮੇਂ 'ਚ ਤਬਦੀਲੀ ਦਾ ਦੂਜਾ ਦਿਨ, ਸਹਾਇਕ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਦੇਰੀ ਨਾਲ ਦਫ਼ਤਰਾਂ ‘ਚ ਆਉਣ ਵਾਲਿਆਂ ਨੂੰ ਚਿਤਾਵਨੀ-ਸਾਕਸ਼ੀ ਸਾਹਨੀ
ਪਟਿਆਲਾ, 3 ਮਈ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਰਾਜ ਦੇ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ਼ੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਣ ਦੇ ਦੂਜੇ ਦਿਨ ਅੱਜ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਏ ਸਥਿਤ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਬਹੁਤੇ ਦਫ਼ਤਰਾਂ ‘ਚ ਸਰਕਾਰੀ ਅਮਲਾ ਹਾਜ਼ਰ ਪਾਇਆ ਗਿਆ ਜਦਕਿ ਸਹਿਕਾਰੀ ਸਭਾਵਾਂ ਦੇ ਦਫ਼ਤਰ ‘ਚ ਕੁਝ ਕਰਮਚਾਰੀ ਦੇਰੀ ਨਾਲ ਆਏ ਪਾਏ ਗਏ, ਜਿਨ੍ਹਾਂ ਨੂੰ ਸਮੇਂ ਸਿਰ ਪਹੁੰਚਣ ਦੀ ਚਿਤਾਵਨੀ ਦਿੱਤੀ ਗਈ।
ਸਹਾਇਕ ਕਮਿਸ਼ਨਰ (ਜ) ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ‘ਚ ਹਾਜ਼ਰੀ ਦਾ ਨਿਰੀਖਣ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਆਦੇਸ਼ਾਂ ‘ਤੇ ਕੀਤਾ ਗਿਆ ਹੈ ਅਤੇ ਇਹ ਭਵਿੱਖ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਬਲਾਕ-ਏ ‘ਚ ਅੱਜ ਸਵੇਰੇ 7:30 ਵਜੇ ਉਨ੍ਹਾਂ ਨੇ ਸਾਰੀਆਂ ਮੰਜ਼ਿਲਾਂ ‘ਤੇ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਹੋਰਨਾਂ ਵਿਭਾਗਾਂ ਦੇ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ, ਜਿਸ ਕਰਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦਫ਼ਤਰਾਂ ‘ਚ ਸਮੇਂ ਸਿਰ ਹਾਜ਼ਰ ਹੋ ਕੇ ਆਪਣੇ ਦਫ਼ਤਰੀ ਕੰਮ ਨਿਪਟਾਉਣ।
ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਹੈ, ਜੋਕਿ ਭਵਿੱਖ ਵਿੱਚ ਵੀ ਕੀਤੀ ਜਾਵੇਗੀ, ਜਿਸ ਲਈ ਅੱਜ ਦੇਰੀ ਨਾਲ ਆਉਣ ਵਾਲੇ ਮੁਲਾਜਮਾਂ ਨੂੰ ਚਿਤਾਵਨੀ ਦਿੱਤੀ ਗਈ ਅਤੇ ਅਜਿਹੀ ਦੇਰੀ ਅੱਗੇ ਤੋਂ ਕਰਨ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement
Advertisement
Advertisement
Scroll to Top