Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ 20,000  ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੂੰ ਮੁਲਜ਼ਮ ਅਤੇ ਉਸ ਦੇ ਸਾਥੀ ਅਜੈ ਗੋਇਲ, ਵਾਸੀ ਰਾਮ ਬਾਗ ਕਲੋਨੀ, ਪਟਿਆਲਾ ਨੇ ਸੰਪਰਕ ਕੀਤਾ। ਉਨ੍ਹਾਂ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਸਬੰਧੀ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਕਿਹਾ ਕਿ ਉਨ੍ਹਾਂ ਦੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ, ਪਰ ਉਨ੍ਹਾਂ ਵੱਲੋਂ 20,000 ਰੁਪਏ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਔਰਤ ਡਿੰਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਹਿ-ਮੁਲਜ਼ਮ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top