Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:03 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਗੁਰਮਰਿਆਦਾ ਤੋਂ ਉਲਟ ਰਾਸਲੀਲਾ ਜਗਰਾਤਾ ਆਦਿਕ ਗਤੀਵਿਧੀਆਂ ਕੀਤੀਆਂ ਗਈਆਂ ਜੋ ਕੇ ਕਿਸੇ ਤਰਾਂ ਵੀ ਬਰਦਾਸ਼ਤ ਦੇ ਕਾਬਲ ਨਹੀਂ ਹਨ : ਦਾਦੂਵਾਲ

ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਗੁਰਮਰਿਆਦਾ ਤੋਂ ਉਲਟ ਰਾਸਲੀਲਾ ਜਗਰਾਤਾ ਆਦਿਕ ਗਤੀਵਿਧੀਆਂ ਕੀਤੀਆਂ ਗਈਆਂ ਜੋ ਕੇ ਕਿਸੇ ਤਰਾਂ ਵੀ ਬਰਦਾਸ਼ਤ ਦੇ ਕਾਬਲ ਨਹੀਂ ਹਨ : ਦਾਦੂਵਾਲ

ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਗੁਰਮਰਿਆਦਾ ਤੋਂ ਉਲਟ ਰਾਸਲੀਲਾ ਜਗਰਾਤਾ ਆਦਿਕ ਗਤੀਵਿਧੀਆਂ ਕੀਤੀਆਂ ਗਈਆਂ ਜੋ ਕੇ ਕਿਸੇ ਤਰਾਂ ਵੀ ਬਰਦਾਸ਼ਤ ਦੇ ਕਾਬਲ ਨਹੀਂ ਹਨ : ਦਾਦੂਵਾਲ
ਕਰਨਾਲ : ਗੁਰਦੁਆਰਾ ਸਾਹਿਬ ਪਿੰਡ ਸ਼ਾਮਗੜ ਜਿ਼ਲਾ ਕਰਨਾਲ ਵਿਖੇ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਹੋਏ ਜਗਰਾਤੇ ਸਬੰਧੀ ਨੋਟਿਸ ਲੈਂਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੁਰਮਰਿਆਦਾ ਦੇ ਵਿਰੁੱਧ ਗੱਲ ਹੈ ਕਿ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਗੁਰਮਰਿਆਦਾ ਤੋਂ ਉਲਟ ਰਾਸਲੀਲਾ ਜਗਰਾਤਾ ਆਦਿਕ ਗਤੀਵਿਧੀਆਂ ਕੀਤੀਆਂ ਗਈਆਂ ਜੋ ਕੇ ਕਿਸੇ ਤਰਾਂ ਵੀ ਬਰਦਾਸ਼ਤ ਦੇ ਕਾਬਿਲ ਨਹੀਂ ਹਨ । ਜਥੇਦਾਰ ਦਾਦੂਵਾਲ ਨੇ ਕਿਹਾ ਕੇ ਉਨਾਂ ਵਲੋਂ ਸਕੱਤਰ ਧਰਮ ਪ੍ਰਚਾਰ ਦੀ ਡਿਊਟੀ ਤੁਰੰਤ ਲਗਾਈ ਗਈ ਸੀ ਜਿਨਾਂ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਗੁਰਦੁਆਰਾ ਕਮੇਟੀ ਤੋਂ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਅਗਲੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜੇ ਗੁਰਮਰਿਯਾਦਾ ਦੇ ਵਿਰੁੱਧ ਹੋ ਰਹੀਆਂ ਇਨਾਂ ਗਤੀਵਿਧੀਆਂ ਨੂੰ ਕਿਸੇ ਸਿੱਖ ਨੇ ਜਨਤਕ ਕਰ ਦਿੱਤਾ ਤਾਂ ਉਸਦੇ ਘਰ ਤੇ ਹਮਲਾ ਕਰਨਾ ਅਤੇ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣੀਆਂ ਉਸ ਤੋਂ ਵੀ ਮੰਦਭਾਗੀ ਗੱਲ ਹੈ । ਜਥੇਦਾਰ ਦਾਦੂਵਾਲ ਨੇ ਕਿਹਾ ਕੇ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਤਨਾਅ ਪੈਦਾ ਕਰਦੀਆਂ ਜਿਸ ਦੇ ਨਾਲ ਮਾਹੌਲ ਖਰਾਬ ਹੁੰਦਾ ਹੈ ਤੇ ਅਮਨ ਸ਼ਾਂਤੀ ਵੀ ਭੰਗ ਹੁੰਦੀ ਹੈ ਕੋਈ ਵੀ ਵਿਅਕਤੀ ਜਦੋਂ ਅਜਿਹੀ ਕਾਰਵਾਈ ਕਰਦਾ ਹੈ ਤਾਂ ਪ੍ਰਸ਼ਾਸਨ ਦੀ ਜਿੰਮੇਵਾਰੀ ਬਣਦੀ ਹੈ ਕਿ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਤਾਂ ਕੇ ਅਜਿਹੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਜਥੇਦਾਰ ਦਾਦੂਵਾਲ ਨੇ ਕਿਹਾ ਕੇ ਘਟਨਾ ਨੂੰ ਵਾਇਰਲ ਕਰਨ ਵਾਲੇ ਨੌਜਵਾਨ ਲਾਡੀ ਸਿੰਘ ਦੇ ਕਿਸੇ ਵੀ ਤਰਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਲਈ ਧਮਕੀਆਂ ਦੇਣ ਵਾਲੇ ਸ਼ਰਾਰਤੀ ਲੋਕ ਜਿੰਮੇਵਾਰ ਹੋਣਗੇ। ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top