Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ

ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ

ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ
ਫਤਹਿਗੜ੍ਹ ਸਾਹਿਬ : ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਦੇ ਇੱਕ ਕਥਿਤ ਮਾਮਲੇ `ਚ ਥਾਣਾ ਅਮਲੋਹ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਭਰਤ ਚਾਂਦਲਾ ਵਾਸੀ ਪਿੰਡ ਬਖਸ਼ੀਵਾਲਾ ਜ਼ਿਲ੍ਹਾ ਪੰਚਕੂਲਾ(ਹਰਿਆਣਾ) ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਸੂਰਜ ਚੱਢਾ ਵਾਸੀ ਅਮਲੋਹ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਭਰਤ ਚਾਂਦਲਾ ਨਾਲ ਮਿਲ ਕੇ ਜਿੰਮ ਦੇ ਕਾਰੋਬਾਰ `ਚ ਪੈਸਾ ਲਗਾਇਆ ਸੀ।ਪਰ ਉਕਤ ਵਿਅਕਤੀ ਨਾ ਤਾਂ ਉਸ ਨੂੰ ਮੁਨਾਫਾ ਦੇ ਰਹੇ ਹਨ ਤੇ ਨਾ ਹੀ ਉਸ ਵੱਲੋਂ ਲਗਾਈ ਗਈ ਰਕਮ ਸਬੰਧੀ ਕੋਈ ਅਦਾਇਗੀ ਕਰ ਰਹੇ ਹਨ। ਉਸ ਨੇ ਦੋਸ਼ ਲਗਾਇਆ ਕਿ ਉਸ ਨਾਲ 1 ਕਰੋੜ 57 ਲੱਖ 6 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।ਸ਼ਿਕਾਇਤ ਦੀ ਪੜਤਾਲ ਉਪਰੰਤ ਥਾਣਾ ਅਮਲੋਹ ਦੀ ਪੁਲਿਸ ਨੇ ਭਰਤ ਚਾਂਦਲਾ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top