Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:31 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਵਿੱਚ ਬਿਨਾਂ ਕੰਡੋਮ ਦੇ ਸੈਕਸ ਕਰਨ ਦਾ ਰੁਝਾਨ ਵਧਿਆ : ਵਿਸ਼ਵ ਸਿਹਤ ਸੰਗਠਨ

ਭਾਰਤ ਵਿੱਚ ਬਿਨਾਂ ਕੰਡੋਮ ਦੇ ਸੈਕਸ ਕਰਨ ਦਾ ਰੁਝਾਨ ਵਧਿਆ : ਵਿਸ਼ਵ ਸਿਹਤ ਸੰਗਠਨ

ਭਾਰਤ ਵਿੱਚ ਬਿਨਾਂ ਕੰਡੋਮ ਦੇ ਸੈਕਸ ਕਰਨ ਦਾ ਰੁਝਾਨ ਵਧਿਆ : ਵਿਸ਼ਵ ਸਿਹਤ ਸੰਗਠਨ
ਚੰਡੀਗੜ੍ਹ : ਵਿਸ਼ਵ ਸਿਹਤ ਸੰਗਠਨ ਨੇ ਜਾਰੀ ਕੀਤੀ ਇਕ ਰਿਪੋਰਟ ਵਿਚ ਆਖਿਆ ਹੈ ਕਿ ਭਾਰਤ ਵਿੱਚ ਬਿਨਾਂ ਕੰਡੋਮ ਦੇ ਸੈਕਸ ਕਰਨ ਦਾ ਰੁਝਾਨ ਵਧਿਆ ਹੈ।ਰਿਪੋਰਟ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਕਿਹੜੇ-ਕਿਹੜੇ ਰਾਜਾਂ ਵਿੱਚ ਕੰਡੋਮ ਦੀ ਜਿ਼ਆਦਾ ਵਰਤੋਂ ਕੀਤੀ ਜਾਂਦੀ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਹੁਣ ਸਰੀਰਕ ਸਬੰਧਾਂ ਦੌਰਾਨ ਕੰਡੋਮ ਦੀ ਵਰਤੋਂ ਪਹਿਲਾਂ ਦੇ ਮੁਕਾਬਲੇ ਘੱਟ ਹੋ ਰਹੀ ਹੈ। ਸਿਹਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਕੰਡੋਮ ਦੀ ਵਰਤੋਂ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਰ ਫਿਰ ਵੀ ਇਸ ਦੀ ਵਰਤੋਂ ਘੱਟ ਰਹੀ ਹੈ। ਅਜਿਹੇ ‘ਚ ਆਓ ਜਾਣਦੇ ਹਾਂ ਕਿਹੜੇ-ਕਿਹੜੇ ਸੂਬੇ ਹਨ ਜਿੱਥੇ ਕੰਡੋਮ ਦੀ ਵਰਤੋਂ ਸਭ ਤੋਂ ਜ਼ਿਆਦਾ ਹੁੰਦੀ ਹੈ।ਰਾਸ਼ਟਰੀ ਪਰਿਵਾਰ ਸਿਹਤ ਵਿਭਾਗ (2021-22) ਦੁਆਰਾ ਇੱਕ ਸਰਵੇਖਣ ਕੀਤਾ ਗਿਆ ਸੀ। ਇਸ ਸਰਵੇਖਣ ਵਿੱਚ ਇਹ ਵੀ ਪਾਇਆ ਗਿਆ ਕਿ ਦਾਦਰਾ ਨਗਰ ਹਵੇਲੀ ਭਾਰਤ ਵਿੱਚ ਇੱਕੋ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਲੋਕ ਕੰਡੋਮ ਦੀ ਮਹੱਤਤਾ ਨੂੰ ਸਮਝਦੇ ਹਨ ਅਤੇ ਭਾਰਤ ਦੇ ਕਿਸੇ ਵੀ ਹੋਰ ਰਾਜ ਦੇ ਮੁਕਾਬਲੇ ਜ਼ਿਆਦਾ ਲੋਕ ਇੱਥੇ ਕੰਡੋਮ ਖਰੀਦਦੇ ਹਨ। ਇਸ ਤੋਂ ਬਾਅਦ ਆਂਧਰਾ ਪ੍ਰਦੇਸ਼ ਦਾ ਨਾਂ ਆਉਂਦਾ ਹੈ। ਜਿੱਥੇ ਜ਼ਿਆਦਾਤਰ ਲੋਕ ਕੰਡੋਮ ਖਰੀਦਦੇ ਹਨ।ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਦਰਦਾ ਨਗਰ ਹਵੇਲੀ ਵਿੱਚ 10 ਹਜ਼ਾਰ ਜੋੜਿਆਂ ਵਿੱਚੋਂ 993 ਜੋੜੇ ਸੰਭੋਗ ਕਰਦੇ ਸਮੇਂ ਕੰਡੋਮ ਦੀ ਵਰਤੋਂ ਕਰਦੇ ਹਨ। ਇਸ ਤੋਂ ਬਾਅਦ ਦੂਜੇ ਰਾਜਾਂ ਦਾ ਵੀ ਸਰਵੇਖਣ ਕੀਤਾ ਗਿਆ, ਜਿਸ ਵਿੱਚ ਹਰੇਕ ਰਾਜ ਦੇ ਵੱਖ-ਵੱਖ ਉਮਰ ਵਰਗ ਦੇ 10 ਹਜ਼ਾਰ ਜੋੜਿਆਂ ਨਾਲ ਗੱਲ ਕੀਤੀ ਗਈ। ਦੂਜੇ ਨੰਬਰ ‘ਤੇ ਆਂਧਰਾ ਪ੍ਰਦੇਸ਼ ਦਾ ਨਾਂ ਆਉਂਦਾ ਹੈ। ਜਿੱਥੇ 10 ਹਜ਼ਾਰ ਵਿੱਚੋਂ 978 ਜੋੜੇ ਕੰਡੋਮ ਦੀ ਵਰਤੋਂ ਕਰਦੇ ਹਨ। ਜਦਕਿ ਕਰਨਾਟਕ ਦਾ ਸਥਾਨ 15ਵਾਂ ਹੈ। ਇਸ ਰਾਜ ਵਿੱਚ 10 ਹਜ਼ਾਰ ਜੋੜਿਆਂ ਵਿੱਚੋਂ ਸਿਰਫ਼ 307 ਹੀ ਕੰਡੋਮ ਦੀ ਵਰਤੋਂ ਕਰਦੇ ਹਨ।ਇਸੇ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਵਿੱਚ 6 ਫੀਸਦੀ ਲੋਕ ਅਜਿਹੇ ਹਨ ਜੋ ਕੰਡੋਮ ਬਾਰੇ ਨਹੀਂ ਜਾਣਦੇ। ਸਿਰਫ਼ 94 ਫ਼ੀਸਦੀ ਲੋਕ ਹੀ ਕੰਡੋਮ ਬਾਰੇ ਜਾਣਦੇ ਹਨ।ਭਾਰਤ ਵਿੱਚ ਹਰ ਸਾਲ ਔਸਤਨ 33.07 ਕਰੋੜ ਕੰਡੋਮ ਖਰੀਦੇ ਜਾਂਦੇ ਹਨ। ਜੇਕਰ ਭਾਰਤ ਦੇ ਉੱਤਰ ਪ੍ਰਦੇਸ਼ ਰਾਜ ਦੀ ਗੱਲ ਕਰੀਏ ਤਾਂ ਇੱਥੇ ਹਰ ਸਾਲ 5.3 ਕਰੋੜ ਕੰਡੋਮ ਦੀ ਖਪਤ ਹੁੰਦੀ ਹੈ। ਇਹ ਅੰਕੜਾ ਬਾਕੀ ਰਾਜਾਂ ਨਾਲੋਂ ਕਿਤੇ ਵੱਧ ਹੈ। 2024 ਦੇ ਅੰਤ ਤੱਕ ਯੂਪੀ ਦੀ ਆਬਾਦੀ 22 ਕਰੋੜ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਇੱਥੋਂ ਦੇ ਸਿਹਤ ਕੇਂਦਰਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਕੰਡੋਮ ਮੁਫ਼ਤ ਵੇਚੇ ਜਾਂਦੇ ਹਨ।

Advertisement
Advertisement
Advertisement
Advertisement
Scroll to Top