Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:52 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਦੇ ਸਿੰਧ ਸੂਬੇ ਵਿਚ ਸਿੰਧ ਸੂਬੇ `ਚ ਕੀਤੀ ਡਾਕਟਰ ਦੀ ਹੱਤਿਆ

ਪਾਕਿਸਤਾਨ ਦੇ ਸਿੰਧ ਸੂਬੇ ਵਿਚ ਸਿੰਧ ਸੂਬੇ `ਚ ਕੀਤੀ ਡਾਕਟਰ ਦੀ ਹੱਤਿਆ

ਪਾਕਿਸਤਾਨ ਦੇ ਸਿੰਧ ਸੂਬੇ ਵਿਚ ਸਿੰਧ ਸੂਬੇ `ਚ ਕੀਤੀ ਡਾਕਟਰ ਦੀ ਹੱਤਿਆ
ਨਵੀਂ ਦਿੱਲੀ : ਪਾਕਿਸਤਾਨ `ਚ ਹਾਲ ਹੀ ਦੇ ਸਮੇਂ `ਚ ਈਸ਼ਨਿੰਦਾ ਦੇ ਦੋਸ਼ `ਚ ਹੱਤਿਆ ਦੇ ਮਾਮਲਿਆਂ `ਚ ਲਗਾਤਾਰ ਹੁੰਦੇ ਵਾਧੇ ਦੇ ਚਲਦਿਆਂ ਸਿੰਧ ਸੂਬੇ `ਚ ਇਕ ਵਾਰ ਫਿਰ ਡਾਕਟਰ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਹਫ਼ਤੇ ਦੇ ਅੰਦਰ ਈਸ਼ਨਿੰਦਾ ਦੇ ਦੋਸ਼ ਵਿੱਚ ਕਤਲ ਦੀ ਇਹ ਦੂਜੀ ਘਟਨਾ ਹੈ, ਜੋ ਪਾਕਿਸਤਾਨ ਵਿੱਚ ਵਿਗੜਦੀ ਸਥਿਤੀ ਨੂੰ ਦਰਸਾਉਂਦੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਦੱਖਣੀ ਖੇਤਰ ਯਾਨੀ ਸਿੰਧ ਸੂਬੇ ਦੇ ਉਮਰਕੋਟ ਜ਼ਿਲੇ `ਚ ਈਸ਼ਨਿੰਦਾ ਦੇ ਦੋਸ਼ `ਚ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ । ਵਿਅਕਤੀ ਦੀ ਪਛਾਣ ਸ਼ਾਹ ਨਵਾਜ਼ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਡਾਕਟਰ ਸੀ। ਉਸ `ਤੇ ਪੈਗੰਬਰ ਮੁਹੰਮਦ ਦਾ ਅਪਮਾਨ ਕਰਨ ਅਤੇ ਸੋਸ਼ਲ ਮੀਡੀਆ `ਤੇ ਈਸ਼ਨਿੰਦਾ ਸਮੱਗਰੀ ਸ਼ੇਅਰ ਕਰਨ ਤੋਂ ਬਾਅਦ ਦੋ ਦਿਨਾਂ ਤੱਕ ਕਿਤੇ ਲੁਕੇ ਰਹਿਣ ਦਾ ਦੋਸ਼ ਸੀ। ਸਥਾਨਕ ਪੁਲਿਸ ਨੇ ਦੱਸਿਆ ਕਿ ਨਵਾਜ਼ ਦੀ ਬੁੱਧਵਾਰ ਰਾਤ ਨੂੰ ਹੱਤਿਆ ਕਰ ਦਿੱਤੀ ਗਈ ਸੀ। ਸਿੰਧ ਸੂਬੇ ਦੇ ਮੀਰਪੁਰ ਖਾਸ `ਚ ਬਾਈਕ ਸਵਾਰ ਦੋ ਲੋਕਾਂ ਨੂੰ ਪੁਲਿਸ ਨੇ ਰੋਕਿਆ ਤਾਂ ਬਾਈਕ ਸਵਾਰਾਂ ਨੇ ਰੋਕਣ ਦੀ ਬਜਾਏ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ `ਤੇ ਪੁਲਿਸ ਨੂੰ ਵੀ ਜਵਾਬੀ ਗੋਲੀਬਾਰੀ ਕਰਨੀ ਪਈ। ਇਸ ਗੋਲੀਬਾਰੀ `ਚ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਦਕਿ ਦੂਜਾ ਵਿਅਕਤੀ ਬਾਈਕ `ਤੇ ਫ਼ਰਾਰ ਹੋ ਗਿਆ। ਪੁਲਿਸ ਨੇ ਦਾਅਵਾ ਕੀਤਾ ਕਿ ਮਰਨ ਵਾਲਾ ਬਾਈਕ ਸਵਾਰ ਵਿਅਕਤੀ ਸ਼ਾਹ ਨਵਾਜ਼ ਸੀ, ਜੋ ਕਿ ਈਸ਼ਨਿੰਦਾ ਦਾ ਦੋਸ਼ੀ ਡਾਕਟਰ ਸੀ। ਪੁਲਿਸ ਉਸ ਦੀ ਭਾਲ ਕਰ ਰਹੀ ਸੀ। ਹਾਲਾਂਕਿ ਇਸ ਘਟਨਾ `ਤੇ ਸਿੰਧ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਦੂਜੇ ਪਾਸੇ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਸੰਗਠਨ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ `ਈਸ਼ਨਿੰਦਾ ਦੇ ਮਾਮਲਿਆਂ ਵਿੱਚ ਹਿੰਸਾ ਦਾ ਇਹ ਪੈਟਰਨ ਚਿੰਤਾਜਨਕ ਹੈ।` ਪੁਲਿਸ ਗੋਲੀਬਾਰੀ ਵਿੱਚ ਡਾਕਟਰ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਕੱਟੜਪੰਥੀ ਇਸਲਾਮੀਆਂ ਨੇ ਉਮੇਰਕੋਟ ਵਿੱਚ ਈਸ਼ਨਿੰਦਾ ਦੇ ਦੋਸ਼ੀ ਡਾਕਟਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਦੇ ਕਲੀਨਿਕ ਨੂੰ ਅੱਗ ਲਗਾ ਦਿੱਤੀ ਗਈ।

Advertisement
Advertisement
Advertisement
Advertisement
Scroll to Top