Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਕਸਬਾ ਸ਼ਾਹਕੋਟ ਦੇ 29 ਸਾਲਾਂ ਨੌਜਵਾਨ ਵੱਲੋਂ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਪੁੱਤਰ ਕੇਵਲ ਕਿਸ਼ਨ ਪੁਲਸ ਵੱਲੋਂ ਥਾਣੇ ਵਿੱਚ ਕਥਿਤ ਤੌਰ ‘ਤੇ ਕੀਤੀ ਮਾਰਕੁੱਟ ਅਤੇ ਬੇਜ਼ਤੀ ਤੋਂ ਪਰੇਸ਼ਾਨ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾਈ ਅਤੇ ਫਿਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਪਿੰਡ ਬੁੱਢਣਵਾਲ ਦੇ ਰਹਿਣ ਵਾਲੇ ਉਸਦੇ ਦੋਸਤ ਰਮਨ ਅਤੇ ਉਸਦੀ ਪਤਨੀ ਅਤੇ ਸੱਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੇ ਵਿੱਚ ਅਜੇ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਵੱਲੋਂ ਐਫਆਈਆਰ ਦਰਜ ਹੋਣ ਦੀ ਪੁਸ਼ਟੀ ਕੀਤੀ ਗਈ ਹੈ।ਗੁਰਵਿੰਦਰ ਸਿੰਘ ਦਾ ਉਸਦੇ ਪੁਲਿਸ ਮੁਲਾਜ਼ਮ ਦੋਸਤ ਰਮਨ ਦੇ ਘਰ ਆਉਣਾ ਜਾਣਾ ਸੀ। ਬੀਤੇ ਦਿਨੀ ਉਹ ਆਪਣੇ ਦੋਸਤ ਰਮਨ ਦੇ ਘਰ ਗਿਆ ਜਿੱਥੇ ਉਸ ਦਾ ਰਮਨਦੀਪ ਪਤਨੀ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਇਸ ਨੂੰ ਲੈ ਕੇ ਰਮਨ ਅਤੇ ਉਸਦੀ ਪਤਨੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਜਿਸ ਤੋਂ ਬਾਅਦ ਗੁਰਵਿੰਦਰ ਨੂੰ ਪੁੱਛ ਕਿਛ ਲਈ ਪੁਲਿਸ ਥਾਣੇ ਲਿਜਾਇਆ ਗਿਆ ਸੀ।ਬੀਤੇ ਦਿਨੀ ਜਦੋਂ ਗੁਰਵਿੰਦਰ ਨੂੰ ਪੁਲਿਸ ਥਾਣੇ ਬੁਲਾਇਆ ਗਿਆ ਤਾਂ ਆਪਣੇ ਪਰਿਵਾਰ ਅਤੇ ਪਿੰਡ ਦੇ ਕੁਝ ਲੋਕਾਂ ਦੇ ਨਾਲ ਥਾਣੇ ਪਹੁੰਚਿਆ ਸੀ। ਪਰਿਵਾਰਿਕ ਮੈਂਬਰਾਂ ਮੁਤਾਬਕ ਥਾਣੇ ਤੋਂ ਵਾਪਸ ਆਉਣ ਤੇ ਗੁਰਵਿੰਦਰ ਕਾਫੀ ਪਰੇਸ਼ਾਨ ਸੀ। ਪਰਿਵਾਰ ਦਾ ਦਾਅਵਾ ਹੈ ਕਿ ਗੁਰਵਿੰਦਰ ਦਾ ਕੋਈ ਕਸੂਰ ਨਹੀਂ ਸੀ। ਪਰਿਵਾਰ ਦੇ ਸਮਝਾਉਣ ਤੋਂ ਬਾਅਦ ਗੁਰਵਿੰਦਰ ਦੇਰ ਰਾਤ ਸੌਣ ਦੇ ਲਈ ਚਲਿਆ ਗਿਆ। ਪਰ ਦੇਰ ਰਾਤ ਜਦੋਂ ਉਸ ਦੀ ਮਾਂ ਨੇ ਦਰਵਾਜ਼ਾ ਖੜਕਾਇਆ ਤਾਂ ਉਸਨੇ ਅੰਦਰੋਂ ਦਰਵਾਜ਼ਾ ਨਹੀਂ ਖੋਲਿਆ। ਜਿਸ ਤੋਂ ਬਾਅਦ ਖਿੜਕੀ ਨੂੰ ਕੱਟ ਕੇ ਜਦੋਂ ਦੇਖਿਆ ਤਾਂ ਗੁਰਵਿੰਦਰ ਦੀ ਲਾਸ਼ ਫੰਦੇ ਦੇ ਨਾਲ ਲਟਕ ਰਹੀ ਸੀ। ਪੁਲਿਸ ਦੀ ਹਾਜ਼ਰੀ ਦੇ ਵਿੱਚ ਗੁਰਵਿੰਦਰ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

Advertisement
Advertisement
Advertisement
Advertisement
Scroll to Top