Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:32 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਜਾਰੀ

ਘਰੇਲੂ ਬਗੀਚੀ ਵਿਚ ਸਬਜ਼ੀਆਂ ਜ਼ਰੂਰ ਬੀਜੋ
ਡਿਪਟੀ ਕਮਿਸ਼ਨਰ ਵੱਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਜਾਰੀ
-ਕਿੱਟਾਂ ਬਾਗਬਾਨੀ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰ ਪਟਿਆਲਾ, ਸਮਾਣਾ, ਰਾਜਪੁਰਾ ਅਤੇ ਨਾਭਾ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਡਿਪਟੀ ਡਾਇਰੈਕਟਰ ਬਾਗਬਾਨੀ
ਪਟਿਆਲਾ, 20 ਸਤੰਬਰ : ਹਰ ਇੱਕ ਵਿਅਕਤੀ ਨੂੰ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾ ਕੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਜਿੱਥੇ ਘਰੇਲੂ ਵਰਤੋਂ ਲਈ ਜ਼ਹਿਰ ਮੁਕਤ ਜੈਵਿਕ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ, ਉਥੇ ਹੀ ਬੱਚਤ ਵੀ ਹੁੰਦੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਗਬਾਨੀ ਵਿਭਾਗ ਪਟਿਆਲਾ ਵੱਲੋਂ ਘਰੇਲੂ ਬਗੀਚੀ ਵਾਸਤੇ ਸਰਦੀ ਰੁੱਤ 2024 ਦੀਆਂ ਮਿੰਨੀ ਕਿੱਟਾਂ ਜਾਰੀ ਕਰਦੇ ਹੋਏ ਕੀਤਾ । ਡਿਪਟੀ ਡਾਇਰੈਕਟਰ ਬਾਗਬਾਨੀ ਸੰਦੀਪ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਮਿੰਨੀ ਕਿੱਟਾਂ ਵਿੱਚ ਪਾਲਕ, ਮੇਥੀ, ਧਨੀਆ, ਮੂਲੀ, ਗਾਜਰ, ਸ਼ਲਗਮ, ਮਟਰ, ਸਾਗ, ਚੀਨੀ ਸਰ੍ਹੋਂ ਆਦਿ ਬੀਜ ਉਪਲਬਧ ਹਨ ਅਤੇ ਇੱਕ ਕਿੱਟ ਦਾ ਮੁੱਲ ਸਿਰਫ਼ 80 ਰੁਪਏ ਹੈ। ਇਸ ਕਿੱਟ ਦੇ ਬੀਜ 6 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਜਿਸ ਵਿਚੋਂ 400 ਕਿਲੋ ਤਾਜ਼ੀ ਸਬਜ਼ੀ ਪੈਦਾ ਕੀਤੀ ਜਾ ਸਕਦੀ ਹੈ ਅਤੇ ਇਹ 7 ਜੀਆਂ ਦੇ ਪਰਿਵਾਰ ਲਈ ਕਾਫ਼ੀ ਹੈ । ਉਨ੍ਹਾਂ ਦੱਸਿਆ ਕਿਇਹ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਦਫ਼ਤਰ ਉਪ ਡਾਇਰੈਕਟਰ ਬਾਗਬਾਨੀ ਪਟਿਆਲਾ, ਬਾਗਬਾਨੀ ਵਿਕਾਸ ਅਫ਼ਸਰ ਭੱਦਕ ਫਾਰਮ (ਰਾਜਪੁਰਾ), ਸਮਾਣਾ. ਭੁਨਰਹੇੜੀ ਅਤੇ ਨਾਭਾ ਦੇ ਦਫ਼ਤਰਾਂ ਵਿਖੇ ਵੀ ਉਪਲਬਧ ਹਨ। ਉਨ੍ਹਾਂ ਜ਼ਿਮੀਂਦਾਰ ਭਰਾਵਾਂ ਅਤੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਬਜ਼ੀਆਂ ਆਪਣੇ ਖੇਤਾਂ, ਖਾਲੀ ਪਲਾਟਾਂ, ਘਰਾਂ ਵਿਚ ਪਈ ਖਾਲੀ ਥਾਂ ਜਾਂ ਟਿਊਬਵੈੱਲ ਉੱਤੇ ਜ਼ਰੂਰ ਬੀਜੀ ਜਾਵੇ। ਜੈਵਿਕ ਤਰੀਕੇ ਨਾਲ ਸਬਜ਼ੀ ਪੈਦਾ ਕਰਨ ਲਈ ਆਪਣੇ ਬਲਾਕ ਦੇ ਸਬੰਧਤ ਬਾਗਬਾਨੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top