Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:51 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੱਧਰੀ ਆਰਟੀਫਿਸ਼ਲ ਇੰਟੈਲੀਜੈਂਸ ਸਾਇੰਸ ਮੁਕਾਬਲੇ ਸੰਪੰਨ

ਜ਼ਿਲ੍ਹਾ ਪੱਧਰੀ ਆਰਟੀਫਿਸ਼ਲ ਇੰਟੈਲੀਜੈਂਸ ਸਾਇੰਸ ਮੁਕਾਬਲੇ ਸੰਪੰਨ

ਜ਼ਿਲ੍ਹਾ ਪੱਧਰੀ ਆਰਟੀਫਿਸ਼ਲ ਇੰਟੈਲੀਜੈਂਸ ਸਾਇੰਸ ਮੁਕਾਬਲੇ ਸੰਪੰਨ
ਅਰਪਿਤਾ ਸਸਸਸ ਮਾਡਲ ਟਾਊਨ ਨੇ ਪਹਿਲਾ, ਨਵਜੋਤ ਸਿੰਘ ਰਾਜਪੂਤ ਸਿਵਲ ਲਾਇਨ ਨੇ ਦੂਜਾ ਅਤੇ ਲਿਸ਼ਿਕਾ ਸਹਸ ਢਕਾਨਸੂ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ
ਪਟਿਆਲਾ, 20 ਸਤੰਬਰ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਦਫਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰਾਸ਼ਟ੍ਰੀਯ ਅਵਿਸ਼ਕਾਰ ਅਭਿਆਨ ਅਧੀਨ ਆਰਟੀਫਿਸ਼ਲ ਇੰਟੈਲੀਜੈਂਸ ਦੇ ਫਾਇਦੇ ਅਤੇ ਨੁਕਸਾਨ ਬਾਰੇ ਲੈਕਚਰ ਕਮ ਭਾਸ਼ਣ ਮੁਕਾਬਲੇ ਆਯੋਜਿਤ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਜਿਲ੍ਹਾ ਪਟਿਆਲਾ ਦੇ ਮੁਕਾਬਲੇ ਸਸਸਸ ਮਾਡਲ ਟਾਊਨ ਪਟਿਆਲਾ ਵਿਖੇ ਕਰਵਾਏ ਗਏ ਜਿਸ ਪਿਛਲੇ ਦਿਨੀ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੇ ਪਹਿਲੇ ਸਥਾਨਾਂ ਤੇ ਰਹਿਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਹਨਾਂ ਦੇ ਗਾਇਡ ਅਧਿਆਪਕਾਂ ਨੇ ਭਾਗ ਲਿਆ।
ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਅਰਪਿਤਾ ਸਸਸਸ ਮਾਡਲ ਟਾਊਨ ਪਟਿਆਲਾ ਨੇ ਪਹਿਲਾ, ਨਵਜੋਤ ਸਿੰਘ ਰਾਜਪੂਤ ਸਸਸਸ ਸਿਵਲ ਲਾਇਨ ਪਟਿਆਲਾ ਨੇ ਦੂਜਾ ਅਤੇ ਲਿਸ਼ਿਕਾ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਬਲਾਕ ਰਾਜਪੁਰਾ 2 ਨੇ ਤੀਜਾ ਸਥਾਨ ਹਾਸਲ ਕੀਤਾ । ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਡਾ: ਰਵਿੰਦਰਪਾਲ ਸਿੰਘ ਨੇ ਸਮੂਹ ਜੇਤੂ ਵਿਦਿਆਰਥੀਆਂ ਅਤੇ ਗਾਇਡ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਇਸ ਮੌਕੇ ਮੁਕਾਬਲਿਆਂ ਦੀ ਜਜਮੈਂਟ ਅਮਰਦੀਪ ਸਿੰਘ ਫਿਜਿਕਸ ਲੈਕਚਰਾਰ ਸਕੂਲ ਆਫ ਐਮੀਨੈਂਸ ਫੀਲਖਾਨਾ, ਡਾ: ਜਸਵਿੰਦਰ ਸਿੰਘ ਨੈਸ਼ਨਲ ਅਵਾਰਡੀ ਫਿਜੀਕਸ ਲੈਕਚਰਾਰ ਸਸਸਸ ਕਲਿਆਣ ਅਤੇ ਦਿਨੇਸ਼ ਕੁਮਾਰ ਫਿਜਿਕਸ ਲੈਕਚਰਾਰ ਸਸਸਸ ਵਿਕਟੋਰੀਆ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਰਜਨੀਸ਼ ਗੁਪਤਾ ਸਕੂਲ ਆਫ ਐਮੀਨੈਂਸ ਫੀਲਖਾਨਾ, ਪ੍ਰਿੰਸੀਪਲ ਕਰਮਜੀਤ ਕੌਰ ਸਕੰਸਸਸ ਸਨੌਰ ਅਤੇ ਪ੍ਰਿੰਸੀਪਲ ਨਰੇਸ਼ ਕੁਮਾਰੀ ਸਮਾਸਸਸ ਮਾਡਲ ਟਾਊਨ ਪਟਿਆਲਾ ਨੂੰ ਵਿਸ਼ੇਸ਼ ਮਹਿਮਾਨ ਵੱਜੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗਗਨਦੀਪ ਕੌਰ ਜ਼ਿਲ੍ਹਾ ਸਾਇੰਸ ਅਤੇ ਈਕੋ ਕਲੱਬ ਕੋਆਰਡੀਨੇਟਰ, ਨਤਾਲੀਆ ਸੂਦ, ਹਿਮਾਂਸ਼ੂ, ਵੱਖ-ਵੱਖ ਸਕੂਲਾਂ ਤੋਂ ਆਏ ਗਾਈਡ ਅਧਿਆਪਕ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਮੌਜੂਦ ਰਹੇ।

Advertisement
Advertisement
Advertisement
Advertisement
Scroll to Top