Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:40 am

+91 90915 01313 , +91 90916 01313

punjabbanni@gmail.com
punjabbani@yahoo.com

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਕਿਹਾ, ਮਾਨ ਸਰਕਾਰ ਸੂਬੇ ਅੰਦਰ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਵਚਨਬੱਧ
ਚੰਡੀਗੜ੍ਹ/ਨੰਗਲ, 17 ਸਤੰਬਰ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ । ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਪੀਣ ਵਾਸਤੇ, ਸਿੰਜਾਈ ਲਈ ਅਤੇ ਇੰਡਸਟਰੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ । ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ਉਪਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਕੋਟੇ ਦੀਆਂ ਆਸਾਮੀਆਂ ਲਈ ਪੰਜਾਬ ਦੇ ਹਿੱਸੇ ਦੀ ਭਰਤੀ ਪੂਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਤਲੁਜ ਸਦਨ ਵਿਖੇ ਸਵਾਗਤ ਕੀਤਾ ਗਿਆ । ਇਸ ਉਪਰੰਤ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭਾਖੜਾ ਨੰਗਲ ਡੈਮ ਦਾ ਦੌਰਾ ਕਰਕੇ ਇਸ ਦੇ ਰੱਖ-ਰਖਾਅ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਬਿਜਲੀ ਉਤਪਾਦਨ, ਪਾਵਰ ਜਨਰੇਸ਼ਨ ਦਾ ਜਾਇਜ਼ਾ ਲਿਆ ਅਤੇ ਅਤਿ ਆਧੁਨਿਕ ਮਿਊਜ਼ੀਅਮ ਵੇਖਿਆ। ਉਨ੍ਹਾਂ ਅਧਿਕਾਰੀਆਂ ਨਾਲ ਬੈਠਕ ਕਰਕੇ ਲੋਂੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਤੋਂ ਡੈਮ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਯਾਦਗਾਰੀ ਪੌਦਾ ਵੀ ਲਗਾਇਆ । ਇਸ ਮੌਕੇ ਬੀ.ਬੀ.ਐਮ.ਬੀ. ਦੇ ਚੀਫ ਇੰਜੀਨੀਅਰ ਸੀ.ਪੀ ਸਿੰਘ, ਡਿਪਟੀ ਚੀਫ ਇੰਜ. ਐਚ.ਐਲ. ਕੰਬੋਜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐਸ.ਡੀ.ਐਮ. ਅਨਮਜੌਤ ਕੌਰ, ਡੀ.ਐਸ.ਪੀ ਮਨਜੀਤ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ, ਕਾਰਜਕਾਰੀ ਇੰਜੀਨਿਅਰ ਹਰਜੋਤ ਸਿੰਘ ਵਾਲੀਆ ਅਤੇ ਪੀ.ਆਰ.ਓ ਸਤਨਾਮ ਸਿੰਘ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top