Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:26 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ
ਵਿਧਾਇਕ ਨਰਿੰਦਰ ਕੌਰ ਭਰਾਜ ਨੇ 20 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਤਕਰੀਬਨ 86 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ
ਸੰਗਰੂਰ, 17 ਸਤੰਬਰ: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਸਰਵਪੱਖੀ ਵਿਕਾਸ ਲਈ 20 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਤਕਰੀਬਨ 86 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ । ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਦਿੱਤਾ ਜਾਣ ਵਾਲਾ ਕਰੋੜਾਂ ਰੁਪਇਆ ਰੋਕੇ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਪਿੰਡ ਵਾਸੀਆਂ ਵੱਲੋਂ ਜਿਹੜੇ ਵੀ ਕੰਮ ਦੱਸੇ ਗਏ ਹਨ, ਉਹ ਪਹਿਲ ਦੇ ਆਧਾਰ ‘ਤੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬਹੁਤੀਆਂ ਮੁਸ਼ਕਲਾਂ ਇਕ ਸਮਾਨ ਹੀ ਹਨ, ਜਿਸ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ, ਸੜਕਾਂ ਦੇ ਆਲੇ ਦੁਆਲੇ ਨਜਾਇਜ਼ ਕਬਜ਼ੇ, ਰੂੜੀਆਂ ਦੀ ਸਮੱਸਿਆ ਅਤੇ ਗਲੀਆਂ-ਨਾਲੀਆਂ ਦੀ ਸਮੱਸਿਆ। ਇਨ੍ਹਾਂ ਸਾਰੀਆਂ ਮਸ਼ਕਲਾਂ ਦੇ ਹੱਲ ਲਈ ਹੁਣ ਸਮਾਂ ਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਤਹਿਤ ਕੂੜੇ ਅਤੇ ਰੂੜੀਆਂ ਦੀ ਸਮੱਸਿਆ ਦੇ ਹੱਲ ਲਈ ਪਿੰਡਾਂ ‘ਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੁਹਰਾਇਆ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਬਹੁਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top