Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:44 am

+91 90915 01313 , +91 90916 01313

punjabbanni@gmail.com
punjabbani@yahoo.com

ਮਰੀਜ਼ਾਂ ਦੀ ਸੁਰੱਖਿਆ, ਇਲਾਜ ਦਿਵਸ਼ ਮਨਾਇਆ : ਡਾਕਟਰ ਸੰਦੀਪ ਸਿੰਘ

ਮਰੀਜ਼ਾਂ ਦੀ ਸੁਰੱਖਿਆ, ਇਲਾਜ ਦਿਵਸ਼ ਮਨਾਇਆ : ਡਾਕਟਰ ਸੰਦੀਪ ਸਿੰਘ

ਮਰੀਜ਼ਾਂ ਦੀ ਸੁਰੱਖਿਆ, ਇਲਾਜ ਦਿਵਸ਼ ਮਨਾਇਆ : ਡਾਕਟਰ ਸੰਦੀਪ ਸਿੰਘ
ਪਟਿਆਲਾ : ਵਿਸ਼ਵ ਮਰੀਜ਼ ਸੁਰੱਖਿਆ, ਬਚਾਉ, ਸਨਮਾਨ ਦਿਵਸ਼ ਮੋਕੇ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਪਟਿਆਲਾ ਵਿਖੇ ਡਾਇਰੈਕਟਰ ਸ੍ਰੀਮਤੀ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਏ, ਜਿਸ ਦੌਰਾਨ ਮੈਡੀਕਲ ਅਫ਼ਸਰ ਡਾਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਸਿਹਤ ਸੰਗਠਨ ਵਲੋਂ ਜ਼ੋਰ ਦਿੱਤਾ ਗਿਆ ਕਿ ਮਰੀਜ਼ਾਂ ਦੀ ਸੁਰੱਖਿਆ ਇਲਾਜ ਹੌਸਲਾ ਅਫ਼ਜ਼ਾਈ ਲਈ ਡਾਕਟਰ ਅਤੇ ਦੂਸਰੇ ਸਟਾਫ਼ ਮੈਂਬਰਾਂ ਤੋ ਇਲਾਵਾ ਪਰਿਵਾਰਕ ਮੈਂਬਰਾਂ ਵਲੋਂ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਰੀਰਕ, ਮਾਨਸਿਕ, ਸਮਾਜਿਕ ਤੌਰ ਤੇ ਬਿਮਾਰ ਲੋਕਾਂ ਨੂੰ ਆਪਣੇ ਆਪ ਇਲਾਜ ਕਰਨ ਦੀ ਥਾਂ, ਮਾਹਰ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀਂ ਬਿਮਾਰੀਆਂ ਦੀ ਪੂਰੀ ਜਾਂਚ ਪੜਤਾਲ ਕਰਵਾਕੇ, ਡਾਕਟਰਾਂ ਦੀ ਰਾਏ ਅਨੁਸਾਰ ਹੀ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਮੇਂ ਸਿਰ ਕੀਤੀ ਜਾਂਚ ਪੜਤਾਲ ਅਤੇ ਇਲਾਜ ਸ਼ੁਰੂ ਹੋਣ ਨਾਲ, ਅਨੇਕਾਂ ਬਿਮਾਰੀਆਂ ਨੂੰ ਫ਼ੈਲਣ ਤੋਂ ਰੋਕਿਆ ਜਾ ਸਕਦਾ ਹੈ। ਇਸ ਮੌਕੇ ਸ੍ਰੀ ਕਾਕਾ ਰਾਮ ਵਰਮਾ, ਚੀਫ਼ ਟ੍ਰੇਨਰ, ਫ਼ਸਟ ਏਡ, ਸਿਹਤ, ਸੇਫਟੀ, ਜਾਗਰੂਕਤਾ ਮਿਸ਼ਨ‌ ਨੇ ਕਿਹਾ ਕਿ ਚੰਗੇ ਸੰਤੁਲਿਤ ਭੋਜਨ, ਪਾਣੀ, ਹਵਾਵਾਂ, ਧੁੱਪ, ਕਸਰਤਾਂ, ਆਤਮ ਵਿਸ਼ਵਾਸ, ਹੌਸਲੇ ਅਤੇ ਪਰਿਵਾਰਕ ਸਤੁੰਸ਼ਟੀ, ਖੁਸ਼ੀਆਂ ਸਨਮਾਨ ਅਤੇ ਹੋਮ ਨਰਸਿੰਗ, ਫ਼ਸਟ ਏਡ, ਸੀ ਪੀ ਆਰ ਦੀ ਜਾਣਕਾਰੀ, ਮਰੀਜ਼ਾਂ ਨੂੰ ਜਲਦੀ ਠੀਕ ਹੋਣ ਅਤੇ ਤਣਾਓ ਨਸ਼ਿਆਂ ਤੋਂ ਬਚਾ ਸਕਦੇ ਹਨ। ਪ੍ਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਵਿਖੇ ਡਾਕਟਰਾਂ ਦੀ ਨਿਗਰਾਨੀ ਹੇਠ ਇਨਡੋਰ, ਆਉਟਡੋਰ ‌ਅਤੇ ਓਟ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਾਉਂਸਲਿੰਗ, ਯੋਗਾ ਕਸਰਤਾਂ ਅਤੇ ਚੰਗੇ ਭੋਜਨ, ਪਾਣੀ, ਹਵਾਵਾਂ, ਰਾਹੀਂ ਜ਼ਿੰਦਗੀ ਵਿੱਚ ਹੌਸਲੇ, ਹਿੰਮਤ, ਆਤਮ ਵਿਸ਼ਵਾਸ ਵਧਾਉਣ ਲਈ ਯਤਨ ਕੀਤੇ ਜਾਂਦੇ ਹਨ ਜਿਸ ਸਦਕਾ ਵੱਧ ਮਰੀਜ਼ ਠੀਕ ਹੋ ਜਾਂਦੇ ਹਨ । ਇਸ ਮੌਕੇ ਕਾਂਉਸਲਰ ਪ੍ਰਵਿੰਦਰ ਵਰਮਾ, ਰਣਜੀਤ ਕੌਰ, ਅੰਮ੍ਰਿਤ ਪਾਲ, ਜਸਪ੍ਰੀਤ ਸਿੰਘ ਨੇ ਸਾਕੇਤ ਹਸਪਤਾਲ ਵਿਖੇ ਨੋਜਵਾਨਾਂ ਦੀ ਸੁਰੱਖਿਆ, ਬਚਾਉ ਸਨਮਾਨ ਇਲਾਜ ਹੌਸਲਾ ਅਫ਼ਜ਼ਾਈ ਹਿੱਤ ਕੀਤੀ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ।

Advertisement
Advertisement
Advertisement
Advertisement
Scroll to Top