Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:44 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਚਿਕਨਗੁਨੀਆਂ ਤੇ ਮਲੇਰੀਆ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਚਿਕਨਗੁਨੀਆਂ ਤੇ ਮਲੇਰੀਆ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਚਿਕਨਗੁਨੀਆਂ ਤੇ ਮਲੇਰੀਆ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ
-ਡੇਂਗੂ ਕੇਸ ਰਿਪੋਰਟ ਹੋਣ ‘ਤੇ ਤੁਰੰਤ ਕਾਰਨ ਲੱਭੇ ਜਾਣ : ਡਾ. ਪ੍ਰੀਤੀ ਯਾਦਵ
-ਨਗਰ ਨਿਗਮ, ਬੀ.ਡੀ.ਪੀ.ਓਜ ਤੇ ਈ.ਓਜ ਨੂੰ ਫੌਗਿੰਗ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ
ਪਟਿਆਲਾ, 17 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਅੰਦਰ ਡੇਂਗੂ, ਚਿਕਨਗੁਨੀਆਂ ਤੇ ਮਲੇਰੀਆਂ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਿਹਤ ਵਿਭਾਗ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਨਗਰ ਨਿਗਮ ਦੀ ਸਬੰਧਤ ਬਰਾਂਚ ਤੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ ਤੇ ਈ.ਓਜ ਨੂੰ ਹਦਾਇਤ ਕੀਤੀ ਕਿ ਡੇਂਗੂ ਪਨਪਣ ਵਾਲੇ ਸੰਭਾਵਤ ਇਲਾਕਿਆਂ ਅੰਦਰ ਨਿਰੰਤਰ ਫੌਗਿੰਗ ਸਮੇਤ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕੀਤੀਆਂ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਖੇਤਰਾਂ, ਜਿੱਥੇ ਪਿਛਲੇ ਸਾਲ ਡੇਂਗੂ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਇਸ ਵਾਰ ਵੀ ਡੇਂਗੂ ਫੈਲਣ ਦਾ ਖ਼ਤਰਾ ਹੈ, ਵਿਖੇ ਡੇਂਗੂ ਮੱਛਰ ਏਡੀਜ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ‘ਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਫੌਗਿੰਗ ਵੀ ਕੀਤੀ ਜਾਵੇ। ਇਸ ਤੋਂ ਬਿਨ੍ਹਾਂ ਇਸ ਸ਼ੁੱਕਰਵਾਰ ਡੇਂਗੂ ‘ਤੇ ਵਾਰ ‘ਡਰਾਈ ਡੇ’ ਮੁਹਿੰਮ ਸਮੇਤ ਰੋਜ਼ਾਨਾ ਸਵੇਰੇ ਤੇ ਸ਼ਾਮ ਫੌਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਫੌਗਿੰਗ ਦੀ ਸਮਾਂ ਸਾਰਣੀ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ‘ਚ ਲਾਰਵਾ ਮਿਲਣ ‘ਤੇ ਪਹਿਲਾਂ ਚੇਤਾਵਨੀ ਨੋਟਿਸ ਦਿੱਤਾ ਜਾਵੇ ਅਤੇ ਦੂਸਰੀ ਵਾਰ ਲਾਰਵਾ ਮਿਲਣ ‘ਤੇ ਚਲਾਨ ਕੱਟਿਆ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ‘ਚ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹਾਲੇ ਕੋਈ ਡੇਂਗੂ ਦਾ ਮਰੀਜ਼ ਹਸਪਤਾਲ ਵਿੱਚ ਦਾਖਲ ਨਹੀਂ ਹੈ ਪਰ ਇਹਤਿਆਤ ਵਜੋਂ ਜ਼ਿਲ੍ਹੇ ਦੇ 30 ਹਸਪਤਾਲਾਂ ਅੰਦਰ 88 ਬੈੱਡ ਡੇਂਗੂ ਦੇ ਮਰੀਜ਼ਾ ਲਈ ਰਿਜ਼ਰਵ ਰੱਖੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਡੇਂਗੂ ਦਾ ਕੇਸ ਰਿਪੋਰਟ ਹੁੰਦਾ ਹੈ ਤਾਂ ਤੁਰੰਤ ਡੇਂਗੂ ਹੋਣ ਦਾ ਕਾਰਨ ਲੱਭਿਆ ਜਾਵੇ ਤਾਂ ਜੋ ਉਸੇ ਸਮੇਂ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਮੇਂ ‘ਤੇ ਸੁੱਕਾ ਰੱਖਿਆ ਜਾਵੇ, ਇਸ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਇਸ ਦੀ ਰੋਕਥਾਮ ਲਈ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ‘ਚ ਡੇਂਗੂ ਦੇ ਕੁਲ 15 ਕੇਸ ਰਿਪੋਰਟ ਹੋਏ ਹਨ, ਤੇ ਸਾਰੇ ਮਰੀਜ਼ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਖੜੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲਾਰਵਾ ਮਿਲਣ ‘ਤੇ ਨਸ਼ਟ ਕੀਤਾ ਜਾ ਰਿਹਾ ਹੈ।
ਮੀਟਿੰਗ ‘ਚ ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ, ਪੀਡੀਏ ਦੇ ਈ.ਸੀ.ਏ. ਜਸ਼ਨਪ੍ਰੀਤ ਕੌਰ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮਿਤ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਤੇ ਈ.ਓਜ਼ ਹਾਜ਼ਰ ਸਨ।

Advertisement
Advertisement
Advertisement
Advertisement
Scroll to Top