Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:36 am

+91 90915 01313 , +91 90916 01313

punjabbanni@gmail.com
punjabbani@yahoo.com

ਏ. ਡੀ. ਸੀ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਏ. ਡੀ. ਸੀ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਏ.ਡੀ.ਸੀ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਸੰਗਰੂਰ, 17 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਮੇਂ ਸਮੇਂ ’ਤੇ ਦਿੱਤੇ ਗਏ ਫੈਸਲਿਆਂ ਤੇ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਕੂੜੇ ਦੇ ਯੋਗ ਪ੍ਰਬੰਧਨ ਤੇ ਕੂੜਾ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਸੌ ਫੀਸਦੀ ਅਮਲੀ ਜਾਮਾ ਪਹਿਨਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਰੰਤਰ ਮੁਹਿੰਮ ਚਲਾਉਂਦੇ ਹੋਏ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਸੁੱਕਾ ਤੇ ਗਿੱਲਾ ਕੂੜਾ ਵੱਖ ਵੱਖ ਇਕੱਤਰ ਕਰਨ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਸਫ਼ਾਈ ਸੇਵਕਾਂ ਨੂੰ ਵੀ ਇਸ ਦੇ ਫਾਇਦਿਆਂ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਕਰਨਾ ਸਭ ਦਾ ਨੈਤਿਕ ਫਰਜ਼ ਹੈ ਅਤੇ ਸਰਕਾਰੀ ਵਿਭਾਗ ਆਪਣੀ ਇਸ ਨੈਤਿਕ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਪੂਰਾ ਕਰਨ ਵਿੱਚ ਸਰਗਰਮ ਭੂਮਿਕਾ ਅਦਾ ਕਰਨ। ਉਨ੍ਹਾਂ ਨੇ ਮੀਟਿੰਗ ਦੌਰਾਨ ਸੋਲਿਡ ਵੇਸਟ ਮੈਨੇਜਮੈਂਟ, ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ, ਸੀਵਰੇਜ ਦੇ ਪਾਣੀ ਦੀ ਨਿਕਾਸੀ, ਸਾਫ਼ ਪਾਣੀ ਸਬੰਧੀ ਜਲ ਸਪਲਾਈ ਸਕੀਮਾਂ, ਸੀਵਰੇਜ ਟਰੀਟਮੈਂਟ ਪਲਾਂਟਾਂ ਆਦਿ ਦੀ ਸਥਿਤੀ ਦੀ ਜਾਇਜ਼ਾ ਲੈਂਦੇ ਹੋਏ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਦੀ ਰੋਕਥਾਮ ਲਈ ਮੁਹਿੰਮ ਚਲਾਉਣ ਦੀ ਹਦਾਇਤ ਵੀ ਕੀਤੀ । ਮੀਟਿੰਗ ਦੌਰਾਨ ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ, ਸਿਹਤ ਵਿਭਾਗ ਤੋਂ ਡਾ. ਵਿਕਾਸ ਧੀਰ, ਡਾ. ਉਪਾਸਨਾ ਬਿੰਦਰਾ, ਡਾ ਸੁਹਾਨੀ ਹਿਨਾ, ਐਕਸੀਅਨ ਸੀਵਰੇਜ ਬੋਰਡ ਸਤਵਿੰਦਰ ਸਿੰਘ ਢਿੱਲੋਂ, ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top