Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:10 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸੰਗਰੂਰ ਜ਼ਿਲ੍ਹੇ ‘ਚ ਕਰਵਾਈ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸੰਗਰੂਰ ਜ਼ਿਲ੍ਹੇ ‘ਚ ਕਰਵਾਈ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸੰਗਰੂਰ ਜ਼ਿਲ੍ਹੇ ‘ਚ ਕਰਵਾਈ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ
ਸੰਗਰੂਰ, 17 ਸਤੰਬਰ: ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਗਾਂਧੀ ਜੈਅੰਤੀ ਤੱਕ ਚੱਲਣ ਵਾਲੀ ਸਵੱਛਤਾ ਹੀ ਸੇਵਾ (ਐਸ.ਐਚ.ਐਸ.)-2024 ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਜ਼ਿਕਰਯੋਗ ਹੈ ਕਿ ਇਹ ਮੁਹਿੰਮ ਸਵੱਛ ਭਾਰਤ ਮਿਸ਼ਨ ਦੀ 10ਵੀਂ ਵਰ੍ਹੇਗੰਢ ਨੂੰ ਸਮਰਪਿਤ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵਲੋ ਜ਼ਿਲ੍ਹਾ ਸੰਗਰੂਰ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਪੋ-ਆਪਣੇ ਦਫ਼ਤਰਾਂ ਦੀ ਸਫਾਈ ਯਕੀਨੀ ਬਣਾ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਹਦਾਇਤ ਕੀਤੀ ਗਈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ, ਸੰਗਰੂਰ ਦੇ ਕਾਰਜਕਾਰੀ ਇੰਜੀਨੀਅਰ ਹਨੀ ਗੁਪਤਾ ਅਤੇ ਹੋਰਨਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ‘ਸਵੱਛਤਾ ਸਹੁੰ’ ਵੀ ਚੁਕਾਈ ਗਈ। ਇਸ ਤੋਂ ਬਾਅਦ ‘ਸਵੱਛਤਾ ਭਾਗੀਦਾਰੀ’ ਸ਼੍ਰਮਦਾਨ ਰਾਹੀਂ ਇਮਾਰਤ ਅਤੇ ਦਫ਼ਤਰ ਕੰਪਲੈਕਸ, ਸਾਰੇ ਰਸਤਿਆਂ, ਕੰਮ ਕਰਨ ਵਾਲੀ ਥਾਂ, ਡੈਸਕਟਾਪ ਅਤੇ ਫਾਈਲਾਂ ਅਤੇ ਰਿਕਾਰਡਾਂ ਦਾ ਪ੍ਰਬੰਧ ਸਹੀ ਕਰਕੇ ਸਫਾਈ ਵੀ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੰਗਲਾ ਅਤੇ ਸਵੱਛ ਪੰਜਾਬ ਬਣਾਉਣ ਲਈ ਸਵੱਛਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਨੇ ਸਾਫ਼-ਸਫ਼ਾਈ ਦੇ ਅਭਿਆਸਾਂ ਦੇ ਸਬੰਧ ਵਿੱਚ ਜ਼ਿੰਮੇਵਾਰੀ ਅਤੇ ਵਿਵਹਾਰ ਵਿੱਚ ਤਬਦੀਲੀ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਸਾਰਿਆਂ ਨੂੰ ਆਪਣੇ ਰੋਜ਼ਾਨਾ ਜੀਵਨ ਅਤੇ ਸੱਭਿਆਚਾਰ ਦੇ ਹਿੱਸੇ ਵਜੋਂ ਸਵੱਛਤਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਯੋਜਨਾਬੱਧ ਗਤੀਵਿਧੀਆਂ ਅਤੇ ਪਹਿਲਕਦਮੀਆਂ ਜਾਗਰੂਕਤਾ ਪੈਦਾ ਕਰਨਗੀਆਂ ਅਤੇ ਭਾਈਚਾਰੇ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੀ ਗਈ ਇਹ ਮੁਹਿੰਮ ਸਵੱਛ ਭਾਰਤ ਦਿਵਸ ਦੇ ਮੌਕੇ ‘ਤੇ 02.10.2024 ਨੂੰ ਸ਼੍ਰਮਦਾਨ ਨਾਲ ਸਮਾਪਤ ਹੋਵੇਗੀ, ਤਾਂ ਜੋ ਸਵੱਛਤਾ ਨੂੰ ਜੀਵਨ ਦਾ ਤਰੀਕਾ ਬਣਾਉਣ ਲਈ ਮਹਾਤਮਾ ਗਾਂਧੀ ਦੀ ਵਿਰਾਸਤ ਦਾ ਸਨਮਾਨ ਕੀਤਾ ਜਾ ਸਕੇ । ਇਸ ਮੌਕੇ ਸਾਰੇ ਅਧਿਕਾਰੀਆਂ ਨੇ ਸਵੱਛਤਾ ਦਾ ਸੰਦੇਸ਼ ਲੋਕਾਂ ਵਿੱਚ ਫੈਲਾਉਣ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਅੱਗੇ ਵਧਣ ਦਾ ਵੀ ਪ੍ਰਣ ਲਿਆ ।

Advertisement
Advertisement
Advertisement
Advertisement
Scroll to Top