Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:45 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸੰਗਰੂਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਕੂੜਾ ਡੰਪ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸੰਗਰੂਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਕੂੜਾ ਡੰਪ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸੰਗਰੂਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਕੂੜਾ ਡੰਪ ਦਾ ਅਚਨਚੇਤ ਦੌਰਾ
ਸੰਗਰੂਰ, 18 ਸਤੰਬਰ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਵਾਤਾਵਰਣ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਸੰਗਰੂਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਕੂੜਾ ਡੰਪ ਦਾ ਅਚਨਚੇਤ ਦੌਰਾ ਕੀਤਾ ਗਿਆ । ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਤੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਸਮੇਤ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਵਾਤਾਵਰਣ ਪੱਖੀ ਗਤੀਵਿਧੀਆਂ ਦੀ ਤਾਜ਼ਾ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਕੀਤੀ ਕਿ ਪਲਾਸਟਿਕ ਦੀ ਰਹਿੰਦ-ਖੂਹੰਦ ਦੇ ਉਚਿਤ ਨਿਪਟਾਰੇ ਲਈ ਢੁੱਕਵੇਂ ਕਦਮ ਚੁੱਕੇ ਜਾਣ । ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਬਣੀਆਂ ਵੱਖ-ਵੱਖ ਵਸਤੂਆਂ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਹੋਈ ਹੈ, ਜਿਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਛਾਪੇਮਾਰੀ ਅਤੇ ਚਲਾਨ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ । ਡਿਪਟੀ ਕਮਿਸ਼ਨਰ ਵੱਲੋਂ ਈ-ਵੇਸਟ ਮੈਨੇਜਮੈਂਟ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀ ਰਹਿੰਦ-ਖੂਹੰਦ ਨੂੰ ਕੁਲੈਕਸ਼ਨ ਸੈਂਟਰਾਂ ਰਾਹੀਂ ਇਕੱਤਰ ਕਰਨ ਉਪਰੰਤ ਇਸਦਾ ਉਚਿਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਗਿੱਲੇ ਤੇ ਸੁੱਕੇ ਕੂੜੇ ਦੀ ਵੰਡ ਦਾ ਵੀ ਜਾਇਜ਼ਾ ਲਿਆ ਅਤੇ ਸੌ ਫੀਸਦੀ ਸੈਗਰੀਗੇਸ਼ਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵੱਡੀ ਮਾਤਰਾ ਵਿੱਚ ਕੂੜਾ ਪੈਦਾ ਕਰਨ ਵਾਲੇ ਹੋਟਲਾਂ, ਰੈਸਟੋਰੈਂਟਾਂ, ਮੈਰਿਜ ਪੈਲੇਸਾਂ ਆਦਿ ਵੱਲੋਂ ਆਪੋ-ਆਪਣੇ ਪਰਿਸਰ ਵਿੱਚ ਕੂੜੇ ਦਾ ਪ੍ਰਬੰਧਨ ਕੀਤਾ ਜਾਵੇ ਅਤੇ ਅਜਿਹਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਫਰਮ ਨੂੰ ਹਰੇੜੀ ਰੋਡ ‘ਤੇ ਬਣਾਏ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਵੀ ਸਖ਼ਤ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਤਹਿਤ ਤੈਅ ਟੀਚਿਆਂ ਨੂੰ ਸਮਾਂ ਸੀਮਾ ਅਨੁਸਾਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

Advertisement
Advertisement
Advertisement
Advertisement
Scroll to Top