Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:18 pm

+91 90915 01313 , +91 90916 01313

punjabbanni@gmail.com
punjabbani@yahoo.com

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੇ ਸਭ ਤੋਂ ਹਿੰਸਕ ਦਹਾਕੇ ਵਿੱਚ, ਦੇਸ਼ਾਂ ਵਿੱਚ ਸੰਘਰਸ਼ਾਂ ਨੂੰ ਰੋਕਣ ਲਈ ਤਾਕਤ ਦੀ ਵਰਤੋਂ ਕਰਨ ਦਾ ਰੁਝਾਨ ਵਧ ਰਿਹਾ ਹੈ : ਜਨਰ਼ਲ ਚੌਹਾਨ

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੇ ਸਭ ਤੋਂ ਹਿੰਸਕ ਦਹਾਕੇ ਵਿੱਚ, ਦੇਸ਼ਾਂ ਵਿੱਚ ਸੰਘਰਸ਼ਾਂ ਨੂੰ ਰੋਕਣ ਲਈ ਤਾਕਤ ਦੀ ਵਰਤੋਂ ਕਰਨ ਦਾ ਰੁਝਾਨ ਵਧ ਰਿਹਾ ਹੈ : ਜਨਰ਼ਲ ਚੌਹਾਨ

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੇ ਸਭ ਤੋਂ ਹਿੰਸਕ ਦਹਾਕੇ ਵਿੱਚ, ਦੇਸ਼ਾਂ ਵਿੱਚ ਸੰਘਰਸ਼ਾਂ ਨੂੰ ਰੋਕਣ ਲਈ ਤਾਕਤ ਦੀ ਵਰਤੋਂ ਕਰਨ ਦਾ ਰੁਝਾਨ ਵਧ ਰਿਹਾ ਹੈ : ਜਨਰ਼ਲ ਚੌਹਾਨ
ਨਵੀਂ ਦਿੱਲੀ: ਪੂਰਬੀ ਲੱਦਾਖ ਵਿੱਚ ਚੀਨ ਨਾਲ ਚੱਲ ਰਹੇ ਤਣਾਅ ਵਿਚਾਲੇ ਅੱਜ ਚੀਫ਼ ਆਫ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨੇ ਕਿਹਾ ਕਿ ਭਾਰਤੀ ਫੌਜ ਦੀਆਂ ਤਿਆਰੀਆਂ ਉੱਚ ਦਰਜੇ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਫੌਜ ਨੂੰ ਛੋਟੇ ਤੇ ਤੀਬਰ ਸੰਘਰਸ਼ਾਂ ਦੇ ਨਾਲ-ਨਾਲ ਲੰਬੀਆਂ ਜੰਗਾਂ ਦਾ ਟਾਕਰਾ ਕਰਨ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ। ਇੱਥੇ ਹੈੱਡਕੁਆਰਟਰਜ਼ ਇੰਟੈਗ੍ਰੇਟਿਡ ਡਿਫੈਂਸ ਸਟਾਫ ਦੀ ਰੱਖਿਆ ਖ਼ੁਫ਼ੀਆ ਏਜੰਸੀ ਵੱਲੋਂ ਵਿਦੇਸ਼ੀ ਸੇਵਾ ਫੌਜੀ ਅਧਿਕਾਰੀਆਂ (ਐੱਫਐੱਸਏਜ਼) ਦੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਨਰਲ ਚੌਹਾਨ ਨੇ ਕੌਮੀ ਸੁਰੱਖਿਆ ਨੂੰ ਹੁਲਾਰਾ ਦੇਣ ਲਈ ਜੰਗ ਦੀਆਂ ਤਿਆਰੀਆਂ, ਹਥਿਆਰਬੰਦ ਬਲਾਂ ਦੇ ਆਧੁਨਿਕੀਕਰਨ, ਫੌਜੀ ਹਾਰਡਵੇਅਰ ਵਿੱਚ ਤਬਦੀਲੀ ਅਤੇ ਸਵਦੇਸ਼ੀਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੇ ਸਭ ਤੋਂ ਹਿੰਸਕ ਦਹਾਕੇ ਵਿੱਚ, ਦੇਸ਼ਾਂ ਵਿੱਚ ਸੰਘਰਸ਼ਾਂ ਨੂੰ ਰੋਕਣ ਲਈ ਤਾਕਤ ਦੀ ਵਰਤੋਂ ਕਰਨ ਦਾ ਰੁਝਾਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਧ ਰਹੀ ਅਨਿਸ਼ਚਿਤਤਾ ਅਤੇ
ਅਸੁਰੱਖਿਆ ਦੀ ਭਾਵਨਾ ਦੇਸ਼ਾਂ ਨੂੰ ਆਪੋ-ਆਪਣੀਆਂ ਕੌਮੀ ਸੁਰੱਖਿਆ ਰਣਨੀਤੀਆਂ ਨੂੰ ਨਵਿਆਉਣ ਅਤੇ ਰੱਖਿਆ ’ਤੇ ਖਰਚ ਵਧਾਉਣ ਲਈ ਪ੍ਰੇਰਿਤ ਕਰ ਰਹੀ ਹੈ ।

Advertisement
Advertisement
Advertisement
Advertisement
Scroll to Top