Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

ਬਾਰਡਰ ਸਕਿਓਰਿਟੀ ਫੋਰਸ ਨੇ ਘੁਸਪੈਠ ਦੀ ਕੋਸਿ਼ਸ਼ ਕਰਦੇ ਹੋਏ ਇੱਕ ਵਿਅਕਤੀ ਨੂੰ ਮਾਰ ਸੁੱਟਿਆ

ਬਾਰਡਰ ਸਕਿਓਰਿਟੀ ਫੋਰਸ ਨੇ ਘੁਸਪੈਠ ਦੀ ਕੋਸਿ਼ਸ਼ ਕਰਦੇ ਹੋਏ ਇੱਕ ਵਿਅਕਤੀ ਨੂੰ ਮਾਰ ਸੁੱਟਿਆ

ਬਾਰਡਰ ਸਕਿਓਰਿਟੀ ਫੋਰਸ ਨੇ ਘੁਸਪੈਠ ਦੀ ਕੋਸਿ਼ਸ਼ ਕਰਦੇ ਹੋਏ ਇੱਕ ਵਿਅਕਤੀ ਨੂੰ ਮਾਰ ਸੁੱਟਿਆ
ਅੰਮ੍ਰਿਤਸਰ : ਬਾਰਡਰ ਸਕਿਓਰਿਟੀ ਫੋਰਸ ਨੇ ਪੰਜਾਬ ਵਿੱਚ ਸਰਹੱਦ ਪਾਰ ਕਰ ਰਹੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਹੈ। 16 ਸਤੰਬਰ ਦੀ ਰਾਤ ਨੂੰ ਅੰਮ੍ਰਿਤਸਰ ਦੇ ਪਿੰਡ ਰਤਨਖੁਰਦ ਨੇੜੇ ਸਰਹੱਦੀ ਖੇਤਰ ਵਿੱਚ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਨੂੰ ਬਾਰਡਰ ਸਕਿਓਰਿਟੀ ਫੋਰਸ ਨੇ ਨਾਕਾਮ ਕਰ ਦਿੱਤਾ। ਘਟਨਾ ਦੀ ਜਾਣਕਾਰੀ ਅਨੁਸਾਰ ਜਿਵੇਂ ਹੀ ਪਾਕਿਸਤਾਨੀ ਘੁਸਪੈਠੀਏ ਬੀਐਸਐਫ ਦੀ ਨਜ਼ਰ ਵਿੱਚ ਆਇਆ ਤਾਂ ਬੀਐਸਐਫ ਦੇ ਜਵਾਨਾਂ ਨੇ ਉਸਨੂੰ ਚੇਤਾਵਨੀ ਦਿੰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਬੀਐਸਐਫ ਨੇ ਪਹਿਲਾਂ ਪਾਕਿਸਤਾਨੀ ਘੁਸਪੈਠੀਏ ਨੂੰ ਰੁਕਣ ਦੀ ਚੇਤਾਵਨੀ ਦਿੱਤੀ ਸੀ ਪਰ ਉਸ ਨੇ ਗੱਲ ਨਹੀਂ ਮੰਨੀ ਅਤੇ ਹਮਲਾਵਰ ਹੋ ਕੇ ਭਾਰਤੀ ਸਰਹੱਦੀ ਸੁਰੱਖਿਆ ਵਾੜ ਵੱਲ ਵਧਿਆ। ਜਿਸ ਤੋਂ ਬਾਅਦ ਬੀਐਸਐਫ ਨੇ ਘੇਰਾਬੰਦੀ ਕਰਕੇ ਉਸ ਨੂੰ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਘੁਸਪੈਠੀਆਂ ਨੇ ਸਰਹੱਦ `ਤੇ ਰਾਤ ਦੇ ਹਨੇਰੇ ਦਾ ਫਾਇਦਾ ਉਠਾਇਆ। ਘੁਸਪੈਠੀਏ ਨੇ ਹਨੇਰੇ ਦੀ ਆੜ ਵਿੱਚ ਗੁਪਤ ਰੂਪ ਵਿੱਚ ਸਰਹੱਦ ਪਾਰ ਕੀਤੀ ਅਤੇ ਭਾਰਤੀ ਸਰਹੱਦੀ ਸੁਰੱਖਿਆ ਵਾੜ ਦੇ ਨੇੜੇ ਪਹੁੰਚ ਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ। ਬੀਐਸਐਫ ਦੇ ਜਵਾਨਾਂ ਨੂੰ ਦੇਖ ਕੇ ਉਨ੍ਹਾਂ ਨੇ ਤੁਰੰਤ ਪਾਕਿਸਤਾਨੀ ਘੁਸਪੈਠੀਏ ਨੂੰ ਲਲਕਾਰਿਆ, ਪਰ ਉਹ ਨਹੀਂ ਮੰਨਿਆ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੇਜ਼ ਫਾਇਰਿੰਗ ਨਾਲ ਅੱਗੇ ਵਧ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਮੌਕੇ `ਤੇ ਹੀ ਮਾਰ ਦਿੱਤਾ।

Advertisement
Advertisement
Advertisement
Advertisement
Scroll to Top