Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:41 am

+91 90915 01313 , +91 90916 01313

punjabbanni@gmail.com
punjabbani@yahoo.com

ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ / ਪਾਵਰਕਾਮ ਵੱਲੋ ਮੰਗਾਂ ਸਬੰਧੀ ਸੰਘਰਸ਼ ਦਾ ਐਲਾਨ

ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ / ਪਾਵਰਕਾਮ ਵੱਲੋ ਮੰਗਾਂ ਸਬੰਧੀ ਸੰਘਰਸ਼ ਦਾ ਐਲਾਨ

ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ / ਪਾਵਰਕਾਮ ਵੱਲੋ ਮੰਗਾਂ ਸਬੰਧੀ ਸੰਘਰਸ਼ ਦਾ ਐਲਾਨ
ਪਟਿਆਲਾ : ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਵੱਲੋ ਅੱਜ ਮੁੱਖ ਦਫਤਰ ਪੀਐਸਪੀਸੀਐਲ ਦੇ ਸਾਹਮਣੇ ਬਾਰਾਂਦਰੀ ਅੰਦਰ ਵੱਡੀ ਗਿਣਤੀ ਵਿੱਚ ਇਕੱਠੇ ਆਪਣੀਆਂ ਭਖਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਕੈਂਥ, ਹੈਡ ਆਫਿਸ ਇੰਮਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਸ੍ਰੀਮਤੀ ਪਰਮਜੀਤ ਕੌਰ ਕੈਂਥ, ਅਕਾਊਟਸ਼ ਐਸ਼ੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਿਤ ਕੁਮਾਰ ਅਤੇ ਆਫੀਸਰ ਐਸ਼ੋਸੀਏਸ਼ਨ ਦੇ ਪ੍ਰਧਾਨ ਸ੍ਰੀ ਕੰਚਨ ਕੁਮਾਰ ਵੱਲੋ ਦੱਸਿਆ ਗਿਆ ਕਿ ਮੁੱਖ ਦਫਤਰ ਅੰਦਰ ਏ.ਸੀ. ਦਾ ਪ੍ਰਬੰਧ ਕਰਨ, ਸਪੈਸ਼ਲ ਭੱਤਾ ਦੇਣ, ਸੁਪਰਡੈਟ ਗਰੇਡ 1, ਅਧੀਨ ਸਕੱਤਰ ਅਤੇ ਉਪ ਸਕੱਤਰ ਦੀਆਂ ਡਾਈਵਰਟ ਕੀਤੀਆਂ ਪੋਸ਼ਟਾਂ ਨੂੰ ਮੁੜ ਬਹਾਲ ਕਰਨਾ, ਸੀਨੀਅਰ ਸਹਾਇਕ ਤੋ ਸੁਪਰਡੈਟ ਗਰੇਡ-2 ਦਾ ਟਾਈਮ ਗੈਪ ਘਟਾਉਣਾ, ਸਕੱਤਰੇਤ ਭੱਤਾ, ਦਰਜਾ 4, ਡਰਾਈਵਰ ਅਤੇ ਸਟੈਨੋਟਾਈਪਸਟ ਦੀ ਸਿੱਧੀ ਭਰਤੀ, ਅਕਾਊਟਸ ਵਿੰਗ ਦੀਆਂ ਮੰਗਾਂ, ਮੁੱਖ ਦਫਤਰ ਅੰਦਰ ਡਿਸਪੈਸਰੀ, ਪੀਣ ਵਾਲੇ ਪਾਣੀ ਦੀ ਸਹੂਲਤ, ਪਾਰਕਿੰਗ ਵਰਗੀਆਂ ਸਮੱਸਿਆਵਾਂ ਦਾ ਸਮਾਧਾਨ ਕਰਨਾ, ਲੋਡੇ ਅਤੇ ਮੋਬਾਇਲ ਭੱਤੇ ਦਾ ਏਰੀਅਰ ਆਦਿ ਨੂੰ ਲਗਾਤਾਰ ਪ੍ਰਸ਼ਾਸ਼ਨ ਵੱਲੋ ਅਣਗੌਲਿਆਂ ਕੀਤਾ ਜਾ ਰਿਹਾ ਹੈ ਅਤੇ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਨੂੰ ਮੀਟਿੰਗ ਵੀ ਪ੍ਰਦਾਨ ਨਹੀ ਕੀਤੀ ਜਾ ਰਹੀ । ਜਿਸਦੇ ਵਿਰੋਧ ਵਿੱਚ ਅੱਜ ਪੀਐਸਪੀਸੀਐਲ ਮੁੱਖ ਦਫਤਰ ਵਿਖੇ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਵੱਲੋ ਵੀ ਭਾਰੀ ਇਕੱਠ ਕਰਕੇ ਮੀਟਿੰਗ ਕੀਤੀ ਗਈ ਅਤੇ ਆਗੂਆਂ ਵੱਲੋ ਪੰਜਾਬ ਸਰਕਾਰ/ ਪਾਵਰ ਮੈਨੇਜ਼ਮੈਟ ਦਾ ਡੱਟ ਕੇ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਸਮੂਹ ਕਰਮਚਾਰੀਆਂ ਨੂੰ ਆਉਣ ਵਾਲੇ ਸਮੇ ਅੰਦਰ ਇਕੱਠੇ ਹੋ ਕੇ ਸੰਘਰਸ਼ ਵਿੱਚ ਵੱਡੇ ਪੱਧਰ ਤੇ ਸਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ । ਅੱਜ ਦੀ ਮੀਟਿੰਗ ਨੂੰ ਹੋਰਨਾਂ ਤੋ ਇਲਾਵਾ ਸ੍ਰੀ ਅਵਤਾਰ ਸਿੰਘ ਕੈਂਥ, ਪਰਮਜੀਤ ਕੌਰ ਕੈਂਥ, ਅਮਿਤ ਕੁਮਾਰ, ਸ੍ਰੀ ਕੰਚਨ ਕੁਮਾਰ ਵੱਲੋ ਸੰਬੋਧਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top