Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:45 am

+91 90915 01313 , +91 90916 01313

punjabbanni@gmail.com
punjabbani@yahoo.com

ਸਵੱਛ ਭਾਰਤ ਮਿਸ਼ਨ ਤਹਿਤ ਅਰਬਨ ਅਸਟੇਟ 'ਚ ਸਫ਼ਾਈ ਮੁਹਿੰਮ

ਸਵੱਛ ਭਾਰਤ ਮਿਸ਼ਨ ਤਹਿਤ ਅਰਬਨ ਅਸਟੇਟ 'ਚ ਸਫ਼ਾਈ ਮੁਹਿੰਮ

ਸਵੱਛ ਭਾਰਤ ਮਿਸ਼ਨ ਤਹਿਤ ਅਰਬਨ ਅਸਟੇਟ ‘ਚ ਸਫ਼ਾਈ ਮੁਹਿੰਮ
ਪਟਿਆਲਾ, 18 ਸਤੰਬਰ : ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਅਰਬਨ ਅਸਟੇਟ ਵਿਖੇ ਪੀ.ਡੀ.ਏ. ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਦੀ ਅਗਵਾਈ ਹੇਠ ਸਫ਼ਾਈ ਕੀਤੀ ਗਈ। ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ. ਨੇ ਅਰਬਨ ਅਸਟੇਟ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਤੇ ਆਲੇ ਦੁਆਲੇ ਦੀ ਸਫ਼ਾਈ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਾਲ-ਨਾਲ ਪਾਰਕਾਂ ਦੀ ਵੀ ਸਫ਼ਾਈ ਕੀਤੀ ਜਾ ਰਹੀ ਹੈ, ਇਲਾਕੇ ਵਿੱਚੋਂ ਘਾਹ ਕੱਟਣ ਦੇ ਨਾਲ-ਨਾਲ ਹੋਰ ਵੀ ਕੂੜਾ ਕਰਕਟ ਚੁੱਕਿਆ ਜਾ ਰਿਹਾ ਹੈ।
ਏ.ਸੀ.ਏ. ਪੀ.ਡੀ.ਏ. ਨੇ ਦੱਸਿਆ ਕਿ ਸਾਧੂ ਬੇਲਾ ਸੜਕ ਜੋ ਕਿ ਫੇਜ਼-2 ਤੇ ਪੰਜਾਬੀ ਯੂਨੀਵਰਸਿਟੀ ਦੇ ਨਾਲ ਲੱਗਦੀ ਹੈ, ਦੀ ਸਫ਼ਾਈ ਕਰਵਾਈ ਗਈ। ਇਸੇ ਤਰ੍ਹਾਂ ਫੇਜ਼ 2 ‘ਚ ਮਾਰਕੀਟ, ਫੇਜ਼ 1 ਦੀ ਕਮਰਸ਼ੀਅਲ ਪਾਕੇਟ ਵਿੱਚ ਸਫ਼ਾਈ ਦਾ ਕੰਮ ਕੀਤਾ ਗਿਆ ਹੈ । ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ ਵੱਲੋਂ ਆਪਣੇ ਨਾਗਰਿਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਵੱਛ ਭਾਰਤ ਮਿਸ਼ਨ ਤਹਿਤ ਆਪਣੇ ਇਲਾਕੇ ਵਿੱਚ ਸਫ਼ਾਈ ਵੀ ਲਗਾਤਾਰ ਕਰਵਾਈ ਜਾਵੇਗੀ। ਉਨ੍ਹਾਂ ਨੇ ਸਥਾਨਕ ਵਸਨੀਕਾਂ ਨੂੰ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top