Breaking News ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਪੰਜਾਬ ਮਾਈਨਜ਼ ਇੰਸਪੈਕਸ਼ਨ' ਮੋਬਾਈਲ ਐਪ ਲਾਂਚਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀਲੋਕਾਂ ਨੂੰ ਆਪਣੀ ਗੱਲ ਰੱਖਣ ਲਈ ਸਮਾਂ ਦੇਣਾ ਹੀ ਅਸਲ ਲੋਕਤੰਤਰ : ਡਾ. ਬਲਬੀਰ ਸਿੰਘਪਤੀ-ਪਤਨੀ ਨੇ ਵਟਸਐਪ ਗਰੁੱਪ ਉਤੇ ਪੁੱਛ ਪੁੱਛ ਕੇ ਘਰ ਵਿੱਚ ਕਰਵਾਇਆ ਆਪਣੇ ਬੱਚਾ ਨੂੰ ਜਨਮਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨਸੁਖਬੀਰ ਬਾਦਲ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਲਦ ਫ਼ੈਸਲਾ ਕਰਨ ਦੀ ਮੁੜ ਅਪੀਲਕੈਨੇਡਾ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਮੋਦੀ, ਸ਼ੰਕਰ ਤੇ ਡੋਵਾਲ ਨੂੰ ਅਜਿਹੀ ਕਿਸੇ ਗਤੀਵਿਧੀ ਨਾਲ ਜੋੜਨ ਦਾ ਕੋਈ ਸਬੂਤ ਨਹੀਂ ਹੈ : ਕੈਨੇਡਾ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ 'ਤੇ 7.27 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ: ਇੰਦਰਬੀਰ ਸਿੰਘ ਨਿੱਜਰ

ਦੁਆਰਾ: News ਪ੍ਰਕਾਸ਼ਿਤ :Thursday, 04 May, 2023, 07:53 PM

ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ

ਚੰਡੀਗੜ੍ਹ, 4 ਮਈ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਨਗਰ ਨਿਗਮ ਮੋਗਾ ਦੇ ਵਿਕਾਸ ਕਾਰਜਾਂ ਲਈ 7.27 ਕਰੋੜ ਰੁਪਏ ਖਰਚਣ ਦੀ ਤਜਵੀਜ਼ ਹੈ।

ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 40 ਅਤੇ 41 ਵਿੱਚ ਪਰਵਾਨਾ ਫਾਟਕ ਤੋਂ ਚੋਖਾ ਪੈਲੇਸ ਚੌਂਕ ਤੱਕ ਸੀਵਰੇਜ ਲਾਈਨ ਵਿਛਾਉਣ, ਨਗਰ ਨਿਗਮ ਮੋਗਾ ਵਿਖੇ ਰੇਨ ਹਾਰਵੈਸਟਿੰਗ ਰੀਚਾਰਜ ਵੈੱਲ ਦਾ ਨਿਰਮਾਣ ਸ਼ਾਮਲ ਹੈ ਅਤੇ ਵਾਰਡ ਨੰ. 43 ਵਿੱਚ ਪੁਰਾਣੀ ਘੱਲ ਕਲਾਂ ਰੋਡ ਵਿਖੇ ਸਿੱਧਾ ਬੋਰ ਲਗਾਉਣ ਦਾ ਕੰਮ ਕੀਤਾ।

ਇਸੇ ਤਰ੍ਹਾਂ, ਹੋਰ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 15 ਵਿੱਚ ਕਬੀਰ ਨਗਰ, ਵਾਰਡ ਨੰਬਰ 24 ਵਿੱਚ ਸਾਧਾਂ ਵਾਲੀ ਬਸਤੀ ਅਤੇ ਵਾਰਡ ਨੰਬਰ 14 ਵਿੱਚ ਪ੍ਰੇਮ ਨਗਰ ਵਿੱਚ ਸਿੱਧਾ ਬੋਰ ਲਗਾਉਣਾ ਸ਼ਾਮਲ ਹੈ। ਮੱਲਣ ਸ਼ਾਹ ਸੜਕ ਦੇ ਨਾਲ ਲੱਗਦੀ ਗਲੀ ਵਿੱਚ ਸੀਵਰੇਜ ਲਾਈਨ ਵਿਛਾਉਣ ਦਾ ਪ੍ਰਬੰਧ ਕਰਨਾ ਅਤੇ ਸੀਵਰੇਜ ਲਾਈਨ ਵਿਛਾਉਣਾ ਸ਼ਾਮਲ ਹੈ। ਮੋਗਾ ਸ਼ਹਿਰ ਦੇ ਵੱਖ-ਵੱਖ ਡਿਸਪੋਜ਼ਲਾਂ, ਮੋਟਰਾਂ ਅਤੇ ਸੀਵਰ ਪੰਪਾਂ ‘ਤੇ ਲਗਾਈ ਗਈ ਮਸ਼ੀਨਰੀ ਦੀ ਮੁਰੰਮਤ ਦੀ ਯੋਜਨਾ ਵੀ ਇਹਨਾਂ ਵਿਕਾਸ ਕਾਰਜ਼ਾਂ ਵਿੱਚ ਸ਼ਾਮਲ ਹੈ।

ਡਾ.ਨਿੱਜਰ ਨੇ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਮੋਗਾ ਵਿੱਚ ਡੰਪ ਸਾਈਟ ‘ਤੇ ਪਾਈਜ਼ੋ ਮੀਟਰ ਲਗਾਉਣਾ, ਸੀਵਰ ਲਾਈਨ ਦਾ ਪ੍ਰਬੰਧ ਅਤੇ ਵਿਛਾਉਣਾ, ਮੈਨਹੋਲ ਚੈਂਬਰਾਂ ਅਤੇ ਮੋਗਾ ਸ਼ਹਿਰ ਦੇ ਜ਼ੋਨ ਸੀ ਅਤੇ ਡੀ ਵਿੱਚ ਸੜਕਾਂ ਦੀਆਂ ਗਲੀਆਂ ਦੀ ਮੁਰੰਮਤ ਸ਼ਾਮਲ ਹਨ। ਇਸ ਤੋਂ ਇਲਾਵਾ, ਵਾਰਡ ਨੰਬਰ 23 ਵਿੱਚ ਅਕਾਲਸਰ ਗੁਰਦੁਆਰਾ ਸ਼ਮਸ਼ਾਨਘਾਟ, ਵਾਰਡ ਨੰਬਰ 27 ਵਿੱਚ ਪ੍ਰੀਤ ਨਗਰ ਸ਼ਮਸ਼ਾਨਘਾਟ, ਵਾਰਡ ਨੰਬਰ 33 ਵਿੱਚ ਮੁਹੱਲਾ ਸੰਧੂਆਂ ਅਤੇ ਮਹਿਮੇਵਾਲਾ ਪਿੰਡ ਸ਼ਮਸ਼ਾਨਘਾਟ ਵਿਖੇ ਫੇਲ੍ਹ ਹੋਏ ਬੋਰਾਂ ਦੇ ਵਿਰੁੱਧ ਰਿਵਰਸ ਰਿਗ ਵਿਧੀ ਜਾਂ ਕਿਸੇ ਹੋਰ ਨਵੀਨਤਮ ਤਕਨੀਕ ਨਾਲ ਡੂੰਘੇ ਬੋਰ (300X200 ਐਮ.ਐਮ) ਟਿਊਬਵੈੱਲ ਲਗਾਏ ਜਾਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਮੋਗਾ ਵਿਖੇ ਇਸੇ ਤਰ੍ਹਾਂ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦੀ ਯੋਜਨਾ ਹੈ।

ਵਿਕਾਸ ਕਾਰਜਾਂ ਨਾਲ ਨਗਰ ਨਿਗਮ ਮੋਗਾ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਵਿੱਚ ਸੁਧਾਰ ਦੀ ਉਮੀਦ ਕੀਤੀ ਜਾਂਦੀ ਹੈ, ਜਿਸ ਨਾਲ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਅਤੇ ਰਹਿਣ ਯੋਗ ਵਾਤਾਵਰਣ ਮੁਹੱਈਆ ਹੋਵੇਗਾ।



Scroll to Top