Breaking News ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਧਿਕਾਰੀਆਂ ਨਾਲ ਪੁੱਜੇ ਪਿੰਡਾਂ 'ਚ, ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਕੀਤਾ ਹੱਲਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਨਹੀਂ ਆ ਸਕਣਗੇ ਬਾਹਰਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰਨਸ਼ੇ ਕਾਰਨ 20 ਸਾਲਾ ਨੌਜਵਾਨ ਅਰਸ਼ ਕੁਮਾਰ ਦੀ ਹੋਈ ਮੌਤਲੰਡਨ ਅਦਾਲਤ ਨੇ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਬਰਮਿੰਘਮ ਵਾਸੀ ਰਾਜਬਿੰਦਰ ਕੌਰ ਨੂੰ ਠਹਿਰਾਇਆ ਦੋਸ਼ੀਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰਬਾਲੀਵੁੱਡ ਐਕਟਰ ਪ੍ਰਵੀਨ ਡਬਾਸ ਹੋਏ ਕਾਰ ਹਾਦਸੇ ਵਿੱਚ ਗੰਭੀਰ ਜ਼ਖ਼ਮੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 05:06 PM

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 21 ਸਤੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਹੇ 84 ਸਾਲਾ ਮਾਤਾ ਰਾਜਿੰਦਰ ਕੌਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ । ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਹੋਣ ਕਰਨ ਮੋਹਾਲੀ ਦੇ ਇੱਕ ਹਸਪਤਾਲ ‘ਚ ਜ਼ੇਰੇ ਇਲਾਜ ਸਨ । ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।



Scroll to Top