Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰ

ਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰ

ਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਮੁੱਖ ਮੰਤਰੀ ਵਜੋਂ `ਆਪ` ਨੇਤਾ ਆਤਿਸ਼ੀ ਨੇ ਅੱਜ ਸਹੁੰ ਚੁੱਕ ਲਈ ਹੈ। ਪਾਰਟੀ ਵੱਲੋਂ ਐਲਾਨੀ ਗਈ ਨਵੀਂ ਮੰਤਰੀ ਮੰਡਲ ਵਿੱਚ ਸੁਲਤਾਨਪੁਰ ਮਾਜਰਾ ਦੇ ਵਿਧਾਇਕ ਮੁਕੇਸ਼ ਅਹਲਾਵਤ ਤੋਂ ਇਲਾਵਾ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਸ਼ਾਮਲ ਹਨ । ਦਿੱਲੀ ਸਰਕਾਰ ਵਿੱਚ ਸਭ ਤੋਂ ਵੱਧ ਮੰਤਰਾਲੇ ਸੰਭਾਲਣ ਵਾਲੀ 43 ਸਾਲਾ ਆਤਿਸ਼ੀ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੀ ਮੁੱਖ ਮੰਤਰੀ ਬਣਨ ਵਾਲੀ ਤੀਜੀ ਮਹਿਲਾ ਹੈ। ਉਹ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਵੀ ਹੈ। ਆਤਿਸ਼ੀ ਆਮ ਆਦਮੀ ਪਾਰਟੀ ਦੀ ਸੰਸਥਾਪਕ ਮੈਂਬਰ ਰਹੀ ਹੈ। ਇਸ ਦੀਆਂ ਨੀਤੀਆਂ ਘੜਨ ਵਿੱਚ ਉਸ ਨੇ ਅਹਿਮ ਭੂਮਿਕਾ ਨਿਭਾਈ ਹੈ।
ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਬੀਤੇ ਮੰਗਲਵਾਰ ਨੂੰ ਹੀ ਆਪਣਾ ਅਸਤੀਫਾ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਆਤਿਸ਼ੀ ਦੀ ਕੈਬਨਿਟ ਵਿੱਚ ਚਾਰੋਂ ਸਾਬਕਾ ਮੰਤਰੀਆਂ ਨੂੰ ਮੁੜ ਤੋਂ ਮੰਤਰੀ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਖਵੀਂ ਸੀਟ ਦੀ ਨੁਮਾਇੰਦਗੀ ਕਰ ਰਹੇ ਮੁਕੇਸ਼ ਅਹਲਾਵਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਨੇ ਦਿੱਲੀ ਵਿੱਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਮੁਕੇਸ਼ ਅਹਲਾਵਤ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ। ਉਹ ਅਨੁਸੂਚਿਤ ਜਾਤੀ ਸ਼੍ਰੇਣੀ ਤੋਂ ਆਉਂਦੇ ਹਨ। ਉਹ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ। ਦੱਸ ਦੇਈਏ ਕਿ ਦਿੱਲੀ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ ਕੁੱਲ ਛੇ ਮੰਤਰੀ ਹਨ। ਫਿਲਹਾਲ ਮੁੱਖ ਮੰਤਰੀ ਦੇ ਨਾਲ ਪੰਜ ਮੰਤਰੀਆਂ ਨੇ ਸਹੁੰ ਚੁੱਕੀ ਹੈ ।
ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਆਤਿਸ਼ੀ ਪ੍ਰਸਤਾਵਿਤ ਮੰਤਰੀਆਂ ਦੇ ਨਾਲ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਇੱਥੇ ਉਹ ਉਨ੍ਹਾਂ ਨੂੰ ਮਿਲੇ। ਮੀਟਿੰਗ ਤੋਂ ਬਾਅਦ ਆਤਿਸ਼ੀ ਤੇ ਹੋਰ ਮੰਤਰੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ‘ਰਾਜ ਨਿਵਾਸ’ ਲਈ ਰਵਾਨਾ ਹੋ ਗਏ। ਆਤਿਸ਼ੀ ਅੱਜ ਰਾਜ ਨਿਵਾਸ ਵਿਖੇ ਹੋਰ ਮੰਤਰੀਆਂ ਨਾਲ ਸਹੁੰ ਚੁੱਕਣਗੇ।

Advertisement
Advertisement
Advertisement
Advertisement
Scroll to Top