Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:38 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
•⁠ 74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ
•⁠ ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 21 ਸਤੰਬਰ : ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ ‘ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ (ਸੇਵਾਮੁਕਤ), ਵੀ.ਸੀ.ਐਮ. ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਐਨ.ਡੀ.ਏ. ਦੀਆਂ ਅਗਲੀਆਂ ਚੁਣੌਤੀਆਂ ਵਾਸਤੇ ਤਿਆਰ ਰਹਿਣ ਲਈ ਐਸ.ਐਸ.ਬੀ. ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲਾ ਲੈਣ ਵਿੱਚ ਸਫ਼ਲ ਹੋਏ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਮੌਜੂਦਾ ਸਮੇਂ ਇੰਸਟੀਚਿਊਟ ਦੇ 21 ਕੈਡਿਟ, ਜਿਨ੍ਹਾਂ ਨੇ ਆਪਣੀ ਐਸ.ਐਸ.ਬੀ. ਇੰਟਰਵਿਊ ਪਾਸ ਕਰ ਲਈ ਹੈ, ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।

Advertisement
Advertisement
Advertisement
Advertisement
Scroll to Top