Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 4:08 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ

ਬਿਜਲੀ ਦੇ ਖੰਭੇ ਤੇ ਲਾਇਨਾਂ ਤਬਦੀਲ ਕਰਨ ਦਾ ਕੰਮ 15 ਜੂਨ ਤੱਕ ਮੁਕੰਮਲ ਕਰਨ ਦੇ ਆਦੇਸ਼
ਪਟਿਆਲਾ, 3 ਮਈ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਤੋਂ ਜੀ.ਟੀ ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕੀਤੇ ਜਾਣ ਦੇ ਪ੍ਰਾਜੈਕਟ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਇਸ ਸੜਕ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਣਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੀਟਿੰਗ ‘ਚ ਪੰਜਾਬ ਰਾਜ ਬਿਜਲੀ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਨੂੰ ਹਦਾਇਤ ਕੀਤੀ ਗਈ ਕਿ ਇਸ ਸੜਕ ਦੇ ਕਿਨਾਰਿਆਂ ਤੋਂ ਖੰਭੇ ਤੇ ਬਿਜਲੀ ਲਾਇਨਾਂ ਨੂੰ ਤਬਦੀਲ ਕਰਨ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ ਅਤੇ ਇਹ ਕੰਮ ਕੰਮ 15 ਜੂਨ 2023 ਤੱਕ ਮੁਕੰਮਲ ਕੀਤਾ ਜਾਵੇ ਅਤੇ ਸੈਕਟਰ ਵਾਈਜ ਰਿਪੋਰਟ ਨਾਲੋ-ਨਾਲ ਉਨ੍ਹਾਂ ਦੇ ਦਫ਼ਤਰ ਨੂੰ ਜਮ੍ਹਾਂ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਸੜਕ ਉਪਰ ਹਾਦਸਿਆਂ ਦਾ ਕਾਰਨ ਬਣਦੇ ਖੱਡੇ ਤੁਰੰਤ ਮੁਰੰਮਤ ਕਰਨ ਲਈ ਕਾਰਜਕਾਰੀ ਇੰਜੀਨੀਅਰ, ਨੈਸ਼ਨਲ ਹਾਈਵੇ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿਥੇ ਕਿਤੇ ਇਸ ਸੜਕ ਉਪਰ ਮੁਰੰਮਤ ਦੀ ਲੋੜ ਹੈ, ਉਸਨੂੰ ਵੀ ਤੁਰੰਤ ਨਿਪਟਾਇਆ ਜਾਵੇ। ਜਦੋਂਕਿ ਵਣ ਮੰਡਲ ਅਫ਼ਸਰ, ਪਟਿਆਲਾ ਦੇ ਦਫ਼ਤਰ ਨਾਲ ਤਾਲਮੇਲ ਕਰਕੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਤੇ ਜਲਵਾਯਨੂੰ ਪਰਿਵਰਤਨ ਮੰਤਰਾਲੇ ਵੱਲੋਂ ਲਗਾਏ ਗਏ ਇਤਰਾਜਾਂ ਦਾ ਜਵਾਬ ਵੀ ਤੁਰੰਤ ਦੇਕੇ ਰਿਪੋਰਟ ਜਮ੍ਹਾਂ ਕਰਵਾਈ ਜਾਵੇ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ 29 ਕਿਲੋਮੀਟਰ ਰਸਤੇ ਨੂੰ ਚੌੜਾ ਕਰਕੇ ਚਾਰ ਮਾਰਗੀ ਕਰਨ ਦੀ ਪ੍ਰਵਾਨਗੀ ਦਿੱਤੀ ਹੋਈ ਹੈ। ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਸਰਹਿੰਦ ਜੀ.ਟੀ. ਰੋਡ ਤੱਕ 29 ਕਿਲੋਮੀਟਰ ‘ਚੋਂ 21 ਕਿਲੋਮੀਟਰ ਦਾ ਕੰਮ ਸ਼ੁਰੂ ਹੋਣਾ ਬਾਕੀ ਹੈ ਜਦਕਿ ਪਟਿਆਲਾ ਤੋਂ ਬਾਰਨ ਤੱਕ 8 ਕਿਲੋਮੀਟਰ ਪਹਿਲਾਂ ਹੀ ਚਾਰ ਮਾਰਗੀ ਹੈ ਅਤੇ ਬਾਕੀ ਬਚਦੀ 10 ਮੀਟਰ ਚੌੜੀ 21 ਕਿਲੋਮੀਟਰ ਸੜਕ ਨੂੰ 4 ਮਾਰਗੀ ਕੀਤਾ ਜਾਵੇਗਾ, ਜਿਸ ਦੇ ਦੋਵੇਂ ਪਾਸੇ 8.75 ਮੀਟਰ ਚੌੜੇ ਹੋਣਗੇ ਤੇ ਵਿਚਕਾਰ 1.2 ਮੀਟਰ ਦਾ ਡੀਵਾਇਡਰ ਹੋਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਤੋਂ ਬਾਰਨ ਤੱਕ ਦੀ ਚਾਰ ਮਾਰਗੀ ਸੜਕ ਨੂੰ ਹੋਰ ਮਜ਼ਬੂਤ ਕਰਨ ਤੋਂ ਇਲਾਵਾ ਭਾਖੜਾ ਨਹਿਰ ਦੀ ਨਰਵਾਣਾ ਬ੍ਰਾਂਚ ‘ਤੇ ਨਵਾਂ ਸਟੀਲ ਪੁਲ ਲੱਗੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸੜਕ ਕੇਵਲ ਵਪਾਰਕ ਤੇ ਸਮਾਜਿਕ ਤੌਰ ‘ਤੇ ਹੀ ਮਹੱਤਤਾ ਨਹੀਂ ਰੱਖਦੀ ਬਲਕਿ ਇਹ ਧਾਰਮਿਕ ਤੌਰ ‘ਤੇ ਸ਼ਰਧਾਲੂਆਂ ਲਈ ਵੀ ਬਹੁਤ ਮਹੱਤਤਾ ਰੱਖਦੀ ਹੈ, ਕਿਉਂਕਿ ਇਸ ਮਾਰਗ ‘ਤੇ ਪਟਿਆਲਾ ‘ਚ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ, ਫ਼ਤਹਿਗੜ੍ਹ ਸਾਹਿਬ ਅਤੇ ਅੱਗੇ ਜਾ ਕੇ ਇਹ ਸੜਕ ਚਮਕੌਰ ਸਾਹਿਬ ਆਦਿ ਕਈ ਗੁਰਦੁਆਰਾ ਸਾਹਿਬ ਨੂੰ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ-ਸਰਹਿੰਦ ਰੋਡ ਇੱਕ ਅਹਿਮ ਮਾਰਗ ਹੈ, ਜੋਕਿ ਪਟਿਆਲਾ ਜ਼ਿਲ੍ਹੇ ਨੂੰ ਜੀ.ਟੀ. ਰੋਡ ਰਾਹੀਂ ਬਾਕੀ ਪੰਜਾਬ ਤੇ ਜੰਮੂ-ਕਸ਼ਮੀਰ-ਹਿਮਾਚਲ ਆਦਿ ਰਾਜਾਂ ਨਾਲ ਜੋੜਦਾ ਹੈ।

Advertisement
Advertisement
Advertisement
Advertisement
Scroll to Top