Breaking News ਅਰਵਿੰਦ ਕੇਜਰੀਵਾਲ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਬਣਾਇਆ : ਭਗਵੰਤ ਮਾਨਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ-1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ਼ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ : ਸਾਹਨੀਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਨਹੀਂ ਆ ਸਕਣਗੇ ਬਾਹਰਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ-1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ਼ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ : ਸਾਹਨੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 07:37 PM

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ-1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ਼ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ : ਸਾਹਨੀ
ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ-1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ਼ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਜੋ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ; ਨੇ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਬਾਰੇ ਆਪਣਾ ਪੱਖ ਰੱਖਿਆ ਸੀ। ਵਿੱਤ ਮੰਤਰੀ ਵੱਲੋਂ ਡਾ. ਸਾਹਨੀ ਨੂੰ ਦਿੱਤੇ ਲਿਖਤੀ ਜਵਾਬ ਅਨੁਸਾਰ, ਪੰਜਾਬ ਲਈ 548.93 ਕਰੋੜ ਦੀ ਪੂੰਜੀਗਤ ਖਰਚ ਦੀ ਰਕਮ ਨੂੰ ਮਨਜ਼ੂਰੀ ਦੇਕੇ ਜਲਦ ਜਾਰੀ ਕੀਤਾ ਜਾ ਰਿਹਾ ਹੈ, ਸਕੀਮ ਦੇ ਭਾਗ 1 ਅਧੀਨ ਬਾਕੀ 445 ਕਰੋੜ ਦੇ ਪ੍ਰਸਤਾਵਾਂ ਦੀ ਅਜੇ ਉਡੀਕ ਹੈ। ਡਾ. ਸਾਹਨੀ ਨੇ ਇਹ ਵੀ ਦੱਸਿਆ ਕਿ ਵਿੱਤ ਮੰਤਰਾਲੇ ਨੇ ਸ਼ਹਿਰੀ ਯੋਜਨਾਬੰਦੀ, ਸ਼ਹਿਰੀ ਵਿੱਤ, ਮੇਕ ਇਨ ਇੰਡੀਆ, ਇੱਕ ਜ਼ਿਲ੍ਹਾ ਇੱਕ ਉਤਪਾਦ ਅਤੇ ਪੰਚਾਇਤ ਤੇ ਵਾਰਡ ਪੱਧਰ `ਤੇ ਡਿਜੀਟਲ ਬੁਨਿਆਦੀ ਢਾਂਚੇ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਵਰਗੇ ਖੇਤਰਾਂ ਲਈ ਪੂੰਜੀਗਤ ਖਰਚ ਲਈ ਬਾਕੀ 1 ਲੱਖ ਕਰੋੜ ਅਲਾਟ ਕੀਤੇ ਹਨ। ਪੰਜਾਬ ਨੂੰ ਵਾਧੂ ਵਿੱਤੀ ਸਹਾਇਤਾ ਜਾਰੀ ਕਰਨ `ਤੇ ਵੀ ਸਹਿਮਤੀ ਬਣੀ ਹੈ, ਜਿਸ `ਚੋਂ ਪੰਜਾਬ ਨੂੰ ਘੱਟੋ-ਘੱਟ 5000 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਟੀਚਾ ਹੈ।ਡਾ. ਸਾਹਨੀ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਨ੍ਹਾਂ ਮੁੱਦਿਆਂ `ਤੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਲਗਾਤਾਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਬੇਨਤੀ ਕੀਤੀ ਕਿ ਸੂਬਾ ਸਰਕਾਰ ਵਲੋਂ ਉਪਰੋਕਤ ਖੇਤਰਾਂ ਵਿੱਚ ਤੁਰੰਤ ਸੈਕਟਰ ਵਿਸ਼ੇਸ਼ ਪ੍ਰਸਤਾਵ ਪੇਸ਼ ਕੀਤੇ ਜਾਣ ਤਾਂ ਜੋ ਵਾਧੂ ਗ੍ਰਾਂਟਾਂ ਜਲਦੀ ਮਿਲ ਸਕਣ। ਡਾ. ਸਾਹਨੀ ਨੇ ਕਿਹਾ ਕਿ ਉਹ ਪੰਜਾਬ ਲਈ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਵੱਧ ਤੋਂ ਵੱਧ ਵਿੱਤੀ ਗ੍ਰਾਂਟਾਂ ਜਾਰੀ ਕਰਵਾਉਣ ਲਈ ਜ਼ੋਰਦਾਰ ਯਤਨ ਕਰਨ ਲਈ ਵਚਨਬੱਧ ਹਨ।



Scroll to Top