Breaking News ਅਰਵਿੰਦ ਕੇਜਰੀਵਾਲ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਬਣਾਇਆ : ਭਗਵੰਤ ਮਾਨਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ-1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ਼ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ : ਸਾਹਨੀਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਨਹੀਂ ਆ ਸਕਣਗੇ ਬਾਹਰਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰ

ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਵਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 07:49 PM

ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਵਾ
ਚੰਡੀਗੜ੍ਹ, 21 ਸਤੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਨੀਅਰ ਪੱਤਰਕਾਰ ਸ. ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸ੍ਰੀਮਤੀ ਰਾਜਿੰਦਰ ਕੌਰ 84 ਵਰ੍ਹਿਆਂ ਦੇ ਸਨ ਅਤੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ । ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਮਾਂ ਸਮੁੱਚੀ ਲੋਕਾਈ ਲਈ ਪ੍ਰੇਰਣਾਸਰੋਤ ਹੁੰਦੀ ਹੈ, ਜੋ ਸਾਨੂੰ ਜ਼ਿੰਦਗੀ ਜਿਊਣ ਦਾ ਅਸਲ ਸਲੀਕਾ ਸਿਖਾਉਂਦੀ ਹੈ ਅਤੇ ਮਾਂ ਦੇ ਤੁਰ ਜਾਣ ਨਾਲ ਜ਼ਿੰਦਗੀ ‘ਚ ਪੈਦਾ ਹੋਏ ਖਲਾਅ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ । ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਇਹ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ ।



Scroll to Top