Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:10 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ ਕਸ਼ਮੀਰ ਦੇ ਬਡਗਾਮ ਜਿ਼ਲੇ ਵਿਚ ਚੋਣ ਡਿਊਟੀ ਲਈ ਜਾ ਰਹੀ ਬੀ. ਐਸ. ਐਫ. ਜਵਾਨਾਂ ਨਾਲ ਭਰੀ ਬਸ ਹੋਈ ਹਾਦਸੇ ਦਾ ਸਿ਼ਕਾਰ

ਜੰਮੂ ਕਸ਼ਮੀਰ ਦੇ ਬਡਗਾਮ ਜਿ਼ਲੇ ਵਿਚ ਚੋਣ ਡਿਊਟੀ ਲਈ ਜਾ ਰਹੀ ਬੀ. ਐਸ. ਐਫ. ਜਵਾਨਾਂ ਨਾਲ ਭਰੀ ਬਸ ਹੋਈ ਹਾਦਸੇ ਦਾ ਸਿ਼ਕਾਰ

ਜੰਮੂ ਕਸ਼ਮੀਰ ਦੇ ਬਡਗਾਮ ਜਿ਼ਲੇ ਵਿਚ ਚੋਣ ਡਿਊਟੀ ਲਈ ਜਾ ਰਹੀ ਬੀ. ਐਸ. ਐਫ. ਜਵਾਨਾਂ ਨਾਲ ਭਰੀ ਬਸ ਹੋਈ ਹਾਦਸੇ ਦਾ ਸਿ਼ਕਾਰ
ਜੰਮੂ-ਕਸ਼ਮੀਰ : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ ਦੇ ਬਡਗਾਮ ‘ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਦੂਜੇ ਪੜਾਅ ਵਿੱਚ ਬਡਗਾਮ ਜਿ਼ਲ੍ਹੇ ਵਿੱਚ ਚੋਣ ਡਿਊਟੀ ਲਈ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਖਾਈ ‘ਚ ਪਲਟਣ ਨਾਲ 3 ਜਵਾਨਾਂ ਦੀ ਮੌਤ ਹੋ ਗਈ। 32 ਜਵਾਨ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 6 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਐਸਡੀਐਚ ਖਾਨ ਸਾਹਿਬ ਅਤੇ ਬਡਗਾਮ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ‘ਤੇ ਫੌਜ ਦੀ ਹੋਰ ਟੁਕੜੀ ਅਤੇ ਆਸ-ਪਾਸ ਦੇ ਪਿੰਡ ਵਾਸੀਆਂ ਨੇ ਨੁਕਸਾਨੀ ਬੱਸ ‘ਚ ਫਸੇ ਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਉਣ ‘ਚ ਮਦਦ ਕੀਤੀ। 4 ਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਬੱਸ ਬਡਗਾਮ ਦੇ ਬਰੇਲ ਵਾਟਰਹਾਲ ਇਲਾਕੇ ‘ਚ ਹਾਦਸਾਗ੍ਰਸਤ ਹੋ ਗਈ। ਅਚਾਨਕ ਬੱਸ ਸੜਕ ਤੋਂ ਤਿਲਕ ਕੇ ਟੋਏ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਹੋਰ ਜ਼ਖਮੀ ਫੌਜੀਆਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ 35 ਜਵਾਨ ਸਵਾਰ ਸਨ।਼ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ। ਸੂਚਨਾ ਮਿਲਦੇ ਹੀ ਸਥਾਨਕ ਪੁਲਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਬੱਸ ‘ਚ ਫਸੇ ਜਵਾਨਾਂ ਨੂੰ ਬਾਹਰ ਕੱਢਿਆ ਗਿਆ। ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜੈਸਲਮੇਰ ‘ਚ ਪੋਕਰਨ ਫੀਲਡ ਫਾਇਰਿੰਗ ਰੇਂਜ ‘ਚ ਮੋਰਟਾਰ ਧਮਾਕੇ ‘ਚ ਬੀਐੱਸਐੱਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ।

Advertisement
Advertisement
Advertisement
Advertisement
Scroll to Top