Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 10:42 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ

ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ

ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਆਫਟਰ ਕੇਅਰ ਹੋਮਜ਼ ‘ਚ ਲੋੜਵੰਦ ਬੱਚਿਆਂ ਲਈ ਸਿੱਖਿਆ ਤੇ ਹੁਨਰ ਸਿਖਲਾਈ ਦਾ ਪ੍ਰਬੰਧ

ਚੰਡੀਗੜ੍ਹ, 4 ਮਈ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਹੋ ਜਾਓ ਉਹ ਆਤਮ ਨਿਰਭਰ ਬਣ ਸਕਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ ਲਈ ਲੁਧਿਆਣਾ ਵਿਖੇ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਅਤੇ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ। ਇਸ ਸਕੀਮ ਦਾ ਲਾਭ ਲੋੜਵੰਦ ਬੱਚੇ ਲੈ ਸਕਦੇ ਹਨ ਤੇ ਕਿਸੇ ਦਸਤਾਵੇਜ਼ ਦੀ ਜਰੂਰਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਜਾਂ ਹੈਲਪਲਾਈਨ ਨੰਬਰ 1098 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਸਬੰਧਤ ਡਿਪਟੀ ਕਮਿਸ਼ਨਰ ਅਤੇ ਮੁੱਖ ਦਫ਼ਤਰ ਨਾਲ ਹੈਲਪਲਾਈਨ 0172-2608746 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

Advertisement
Advertisement
Advertisement
Advertisement
Scroll to Top