Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:04 am

+91 90915 01313 , +91 90916 01313

punjabbanni@gmail.com
punjabbani@yahoo.com

ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਸਵਾਰ 7 ਜਣਿਆਂ ਦੀ ਮੌਤ

ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਸਵਾਰ 7 ਜਣਿਆਂ ਦੀ ਮੌਤ

ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਸਵਾਰ 7 ਜਣਿਆਂ ਦੀ ਮੌਤ
ਗੁਜਰਾਤ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸਾਬਰਕਾਂਠਾ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਿਚ ਪਿੱਛੇ ਤੋਂ ਇੱਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਕਾਰ ਵਿੱਚ ਸਵਾਰ 7 ਲੋਕਾਂ ਦੀ ਮੌਤ ਹੋ ਗਈ । ਇਕ ਵਿਅਕਤੀ ਗੰਭੀਰ ਰੂਪ `ਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਨੇੜੇ ਦੇ ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਲੋਕ ਇੱਕ ਹੀ ਪਰਿਵਾਰ ਦੇ ਸਨ, ਜੋ ਸ਼ਿਆਮਲਾ ਜੀ ਮੰਦਰ ਦੇ ਦਰਸ਼ਨ ਕਰਕੇ ਆਪਣੇ ਸ਼ਹਿਰ ਅਹਿਮਦਾਬਾਦ ਪਰਤ ਰਹੇ ਸਨ।ਹਾਦਸੇ ਤੋਂ ਬਾਅਦ ਕਾਰ ਦੀ ਹਾਲਤ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਰ ਦੀ ਰਫਤਾਰ ਜ਼ਿਆਦਾ ਸੀ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਫਾਇਰ ਵਿਭਾਗ ਨੂੰ ਕਾਰ ਦੇ ਅੰਦਰ ਫਸੀਆਂ ਲਾਸ਼ਾਂ ਨੂੰ ਕੱਢਣ ਲਈ ਕਟਰ ਦੀ ਵਰਤੋਂ ਕਰਨੀ ਪਈ। ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 6 ਵਜੇ ਹਿੰਮਤਨਗਰ `ਚ ਵਾਪਰਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਹਾਦਸੇ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਮੁਤਾਬਕ ਹਾਦਸੇ ਦਾ ਕਾਰਨ ਕਾਰ ਦੀ ਤੇਜ਼ ਰਫ਼ਤਾਰ ਅਤੇ ਡਰਾਈਵਰ ਦੀ ਝਪਕੀ ਲੱਗਣਾ ਦੱਸਿਆ ਗਿਆ ਹੈ। ਨੀਂਦ ਦੇ ਅਚਾਨਕ ਝਟਕੇ ਕਾਰਨ ਅੱਗੇ ਜਾ ਰਿਹਾ ਟਰੱਕ ਦਿਖਾਈ ਨਹੀਂ ਦਿੱਤਾ ਅਤੇ ਕਾਰ ਸਿੱਧੀ ਉਸ ਵਿੱਚ ਜਾ ਵੱਜੀ। ਮੌਕੇ `ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਪਿੱਛੇ ਤੋਂ ਇਕ ਟਰੱਕ ਨਾਲ ਜਾ ਟਕਰਾਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਪੁਲਿਸ ਨੇ ਦੱਸਿਆ ਕਿ ਸਾਰੇ ਮ੍ਰਿਤਕ ਅਹਿਮਦਾਬਾਦ ਦੇ ਰਹਿਣ ਵਾਲੇ ਸਨ। ਇਹ ਸੜਕ ਹਾਦਸਾ ਸਵੇਰੇ 6 ਵਜੇ ਵਾਪਰਿਆ। ਜ਼ਖਮੀ ਵਿਅਕਤੀ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।ਸਾਬਰਕਾਂਠਾ ਦੇ ਐਸਪੀ ਵਿਜੇ ਪਟੇਲ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਸਾਹਮਣੇ ਤੋਂ ਬੁਰੀ ਤਰ੍ਹਾਂ ਕੁਚਲ ਗਈ। ਇਸ ਲਈ ਲਾਸ਼ਾਂ ਨੂੰ ਕਟਰ ਨਾਲ ਕੱਟ ਕੇ ਬਾਹਰ ਕੱਢਿਆ ਗਿਆ। ਕਾਰ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋਣੀ ਚਾਹੀਦੀ ਹੈ, ਜਿਸ ਕਾਰਨ ਇੰਨੀ ਜ਼ਬਰਦਸਤ ਟੱਕਰ ਹੋਈ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸਾਬਰਕਾਂਠਾ ਥਾਣਾ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।

Advertisement
Advertisement
Advertisement
Advertisement
Scroll to Top