Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ 'ਚ ਸੂਬੇ 'ਚੋਂ ਮੋਹਰੀ

ਪਟਿਆਲਾ ਜ਼ਿਲ੍ਹਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ 'ਚ ਸੂਬੇ 'ਚੋਂ ਮੋਹਰੀ

ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ
-ਖੇਤਾਂ ‘ਚ ਪਾਣੀ ਪਹੁੰਚਾਉਣ ਲਈ ਭੂਮੀਗਤ ਪਾਈਪ ਲਾਈਨ ਪਾਉਣ ਦਾ ਕੰਮ ਵੀ ਜਾਰੀ
ਪਟਿਆਲਾ, 9 ਮਈ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਨਹਿਰੀ ਪਾਣੀ ਦੀ ਪਹੁੰਚ ਖੇਤਾਂ ‘ਚ ਟੇਲ ਐਂਡ ਤੱਕ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ।
ਜਲ ਨਿਕਾਸ ਵਿਭਾਗ, ਖੇਤੀਬਾੜੀ ਵਿਭਾਗ ਅਤੇ ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਬੰਧਤ ਵਿਭਾਗ ਮਿਲਕੇ ਪਲਾਨ ਤਿਆਰ ਕਰਨ ਤਾਂ ਜੋ ਕੀਤੇ ਗਏ ਕੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ‘ਚ ਜਿਨ੍ਹਾਂ ਥਾਵਾਂ ‘ਤੇ ਬਰਸਾਤੀ ਪਾਣੀ ਨਾਲ ਮਾਰ ਹੁੰਦੀ ਹੈ, ਉਨ੍ਹਾਂ ਦੀ ਵੀ ਸ਼ਨਾਖਤ ਕਰਕੇ ਪਲਾਨ ‘ਚ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਪਟਿਆਲਾ ਜ਼ਿਲ੍ਹਾ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ ‘ਚ ਸੂਬੇ ਭਰ ‘ਚੋਂ ਮੋਹਰੀ ਹੈ ਪਰ ਕੰਮ ‘ਚ ਹੋਰ ਤੇਜ਼ੀ ਲਿਆਉਣ ਦੀ ਜ਼ਰੂਰ ਹੈ। ਉਨ੍ਹਾਂ ਕਿਹਾ ਕਿ ਭੂਮੀਗਤ ਪਾਈਪ ਲਾਈਨ ਹੇਠ ਜੋ 78 ਪ੍ਰੋਜੈਕਟ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇ ਅਤੇ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣ।
ਮੀਟਿੰਗ ਦੌਰਾਨ ਐਕਸੀਅਨ ਜਲ ਨਿਕਾਸ ਵਿਭਾਗ ਗਗਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ‘ਚ ਨਹਿਰੀ ਪਾਣੀ ਖੇਤਾਂ ‘ਚ ਪਹੁੰਚਾਉਣ ਲਈ ਹਰੇਕ ਸਬ ਡਵੀਜ਼ਨ ‘ਚ ਕੰਮ ਕੀਤਾ ਜਾ ਰਿਹਾ ਹੈ। ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਡਵੀਜ਼ਨਲ ਅਧਿਕਾਰੀ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਬਰਸਾਤੀ ਪਾਣੀ ਨਾਲ ਫ਼ਸਲਾਂ ਦੇ ਹੁੰਦੇ ਨੁਕਸਾਨ ਦੇ ਸਥਾਈ ਹੱਲ ਲਈ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਅਜਿਹੀ ਥਾਵਾਂ ਦੀ ਪਹਿਚਾਣ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top